16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਸਟੇਟ ਐਵਾਰਡੀ ਅਧਿਆਪਕ ਗੁਰਵਿੰਦਰ ਸਿੰਘ ਦਾ ਪਿੰਡ ਪਹੁੰਚਣ 'ਤੇ ਕੀਤਾ ਸਨਮਾਨ <br/>

ਅਜੀਤ ਡੈਸਕ 23-10-2025
ਭਿੱਖੀਵਿੰਡ, 22 ਅਕਤੂਬਰ (ਬੌਬੀ)-ਵਿਸ਼ਵ ਅਧਿਆਪਕ ਦਿਵਸ ਮੌਕੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸਟੇਟ ਐਵਾਰਡ ਨਾਲ ਸਨਮਾਨਿਤ ਪਿੰਡ ਅਕਬਰਪੁਰਾ ਦੇ ਵਸਨੀਕ ਅਧਿਆਪਕ ਗੁਰਵਿੰਦਰ ਸਿੰਘ, ਜੋ ਕਿ ਘਰਿਆਲਾ ਵਿਖੇ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ, ਨੂੰ ਪਿੰਡ ਪਹੁੰਚਣ 'ਤੇ ਸਰਪੰਚ ਰਣਜੀਤ ਸਿੰਘ ਫੌਜੀ ਅਤੇ ਸਾਥੀਆਂ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਪਿੰਡ ਅਕਬਰਪੁਰਪੁਰਾ ਦੇ ਸਰਪੰਚ ਅਤੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਰਣਜੀਤ ਸਿੰਘ ਫੌਜੀ ਨੇ ਕਿਹਾ ਕਿ ਮਾ. ਗੁਰਵਿੰਦਰ ਸਿੰਘ ਹੋਰਾਂ ਤੋਂ ਪ੍ਰੇਰਨਾ ਲੈ ਕੇ ਬਾਕੀ ਅਧਿਆਪਕਾਂ ਨੂੰ ਵੀ ਆਪਣੀ ਡਿਊਟੀ ਨਾਲ ਤਨਦੇਹੀ ਨਾਲ ਨਿਭਾਉਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਮਾਸਟਰ ਗੁਰਵਿੰਦਰ ਸਿੰਘ ਵਰਗੀਆਂ ਸ਼ਖ਼ਸੀਅਤਾਂ ਹੀ ਸਮਾਜ ਨੂੰ ਸੇਧ ਦਿੰਦੀਆਂ ਹਨ | ਇਸ ਮੌਕੇ ਸਕੂਲ ਚੇਅਰਮੈਨ ਸੰਦੀਪ ਕੌਰ, ਦਿਲਬਾਗ ਸਿੰਘ ਅਕਬਰਪੁਰਾ, ਮਨਜੀਤ ਕੌਰ, ਗੁਰਜੀਤ ਕੌਰ, ਸਰਬਜੀਤ ਕੌਰ, ਮਨਪ੍ਰੀਤ ਕੌਰ ਕੁਲਦੀਪ ਕੌਰ ਕਿਰਨਦੀਪ ਕੌਰ, ਬਲਵਿੰਦਰ ਕੌਰ, ਕੁਲਦੀਪ ਸਿੰਘ, ਹਰਪਾਲ ਸਿੰਘ, ਰਾਜਵਿੰਦਰ ਸਿੰਘ, ਸੁਖਦੇਵ ਸਿੰਘ, ਸੁਖਦੇਵ ਸਿੰਘ, ਸ਼ੇਰ ਸਿੰਘ ਤੋਂ ਇਲਾਵਾ ਸਟਾਫ ਮੈਂਬਰ ਨਵਿਦਾ, ਮੈਡਮ ਸਰਬਜੀਤ ਕੌਰ, ਮੈਡਮ ਰਵਿੰਦਰ, ਮੈਡਮ ਦਲਜੀਤ ਕੌਰ, ਬਲਰਾਜ ਸਿੰਘ ਫੌਜੀ, ਸੁਖਦਿਆਲ ਸਿੰਘ ਫੌਜੀ, ਰਾਜਵੀਰ ਸਿੰਘ ਫੌਜੀ ਹਾਜ਼ਰ ਸਨ |

ਪਿਛਲੀ ਖ਼ਬਰ ਪੱਟੀ ਵਿਖੇ ਦੀਵਾਲੀ ਵਾਲੀ ਰਾਤ ਆਤਿਸ਼ਬਾਜ਼ੀ ਕਾਰਨ ਘਰ 'ਚ ਖੜ੍ਹੀ ਨਵੀਂ ਕਾਰ ਨੂੰ ਲੱਗੀ ਭਿਆਨਕ ਅੱਗ ਅਗਲੀ ਖ਼ਬਰ ਮਹਾਰਾਜਾ ਰਣਜੀਤ ਸਿੰਘ ਪਬਲਿਕ ਸੀਨੀ. ਸੈਕੰ. ਸਕੂਲ ਤਰਨ ਤਾਰਨ ਵਿਖੇ ਸਿੰਘ ਕੈਂਪ ਦੀਆਂ ਤਿਆਰੀਆਂ ਜ਼ੋਰਾਂ 'ਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।