ਤਰਨ ਤਾਰਨ, 22 ਅਕਤੂਬਰ (ਪਰਮਜੀਤ ਜੋਸ਼ੀ)-ਠੇਕੇਦਾਰ ਯੂਨੀਅÉ ਤਰਨ ਤਾਰਨ ਵਲੋਂ ਵਿਸ਼ਕਰਮਾ ਦਿਵਸ ਰੇਲਵੇ ਰੋਡ ਤਰਨ ਤਾਰਨ ਵਿਖੇ ਬੜੀ ਧੂਮਧਾਮ ਅਤੇ ਸ਼ਰਧਾਪੂਰਵਕ ਮਨਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਅਤੇ ਕੀਰਤਨ ਕੀਤਾ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਕਿਰਤੀਆਂ ਵਲੋਂ ਸਮੂਲੀਅਤ ਕੀਤੀ ਗਈ | ਸਮਾਗਮ ਦੌਰਾਨ ਕਾਂਗਰਸੀ ਆਗੂ ਰਾਜਬੀਰ ਸਿੰਘ ਭੁੱਲਰ, ਮਨਿੰਦਰਪਾਲ ਸਿੰਘ ਪਲਾਸੌਰ, ਲਖਵਿੰਦਰ ਸਿੰਘ ਲੱਕੀ ਪਹੁੰਚੇ, ਜਿਨ੍ਹਾਂ ਦਾ ਪ੍ਰਬੰਧਕਾਂ ਵਲੋਂ ਸਨਮਾਨ ਕੀਤਾ ਗਿਆ | ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਠੇਕੇਦਾਰ ਹਰਜੀਤ ਸਿੰਘ, ਠੇਕੇਦਾਰ ਰਣਜੀਤ ਸਿੰਘ ਬੱਬੀ, ਨਿਰਮਲਜੀਤ ਸਿੰਘ, ਕਰਮਜੀਤ ਸਿੰਘ, ਫੌਜੀ ਪ੍ਰਧਾਨ, ਮਨਜਿੰਦਰ ਸਿੰਘ, ਕੁਲਜੀਤ ਸਿੰਘ, ਹਰਜੀਤ ਸਿੰਘ, ਨਰਿੰਦਰ ਸਿੰਘ, ਸੁਖਦੇਵ ਸਿੰਘ ਪਲਾਸੌਰ, ਗੁਰਿੰਦਰ ਸਿੰਘ, ਮਨਦੀਪ ਸਿੰਘ, ਬਗੀਚਾ ਸਿੰਘ, ਹਰਦੀਪ ਸਿੰਘ, ਸੁਖਦੇਵ ਸਿੰਘ ਝਾਮਕਾ ਤੋਂ ਇਲਾਵਾ ਹੋਰ ਲੋਕ ਵੀ ਮੌਜੂਦ ਸਨ |