ਝਬਾਲ, 22 ਅਕਤੂਬਰ (ਸੁਖਦੇਵ ਸਿੰਘ, ਸਰਬਜੀਤ ਸਿੰਘ)-ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਪਿੰਡ ਰਾਮਰੌਣੀ ਵਿਖੇ ਭਾਜਪਾ ਦੇ ਉਮੀਦਵਾਰ ਹਰਜੀਤ ਸਿੰਘ ਸੰਧੂ ਦੀ ਚੋਣ ਮੁਹਿੰਮ ਨੂੰ ਵੱਡਾ ਹੁੰਗਾਰਾ ਮਿਲ ਗਿਆ ਹੈ, ਸੈਂਕੜੇ ਲੋਕਾਂ ਨੇ ਪਾਰਟੀ ਆਗੂ ਜੋਗਾ ਸਿੰਘ ਦੇ ਗ੍ਰਹਿ ਵਿਖੇ ਇਕੱਤਰ ਹੋ ਕੇ ਭਾਜਪਾ ਨੂੰ ਜਿਤਾਉਣ ਦਾ ਐਲਾਨ ਕੀਤਾ ਹੈ | ਇਸ ਮੌਕੇ ਇਕੱਤਰ ਮੋਹਤਬਰ ਲੋਕ ਪਾਰਟੀ ਆਗੂ ਬਾਪੂ ਜਗੀਰ ਸਿੰਘ, ਬਾਬਾ ਕਾਬਲ ਸਿੰਘ, ਕਪੂਰ ਸਿੰਘ, ਜਸਪਾਲ ਸਿੰਘ, ਸੂਬੇਦਾਰ ਬਲਵਿੰਦਰ ਸਿੰਘ ਸਮੇਤ ਸੈਂਕੜੇ ਲੋਕਾਂ ਹਰਜੀਤ ਸਿੰਘ, ਮਨਜੀਤ ਸਿੰਘ, ਕਸ਼ਮੀਰ ਸਿੰਘ, ਜਰਨੈਲ ਸਿੰਘ, ਜੋਗਿੰਦਰ ਸਿੰਘ, ਬਲਵਿੰਦਰ ਸਿੰਘ, ਸਤਨਾਮ ਸਿੰਘ, ਦਲਬੀਰ ਸਿੰਘ, ਮੁਖਤਿਆਰ ਸਿੰਘ, ਹਰਜੀਤ ਸਿੰਘ, ਬਲਕਾਰ ਸਿੰਘ, ਮੰਗਲ ਸਿੰਘ, ਕੁਲਵੰਤ ਸਿੰਘ, ਕਰਨੈਲ ਸਿੰਘ, ਮਨਜੀਤ ਸਿੰਘ, ਗੁਰਜੀਤ ਕੌਰ, ਸਰਬਜੀਤ ਕੌਰ, ਮਨਜੀਤ ਕੌਰ ਤੋਂ ਇਲ਼ਾਵਾ ਹੋਰ ਵੀ ਵੱਡੀ ਗਿਣਤੀ ਵਿਚ ਲੋਕਾਂ ਨੇ ਆਪਣੇ ਪਰਿਵਾਰਾਂ ਸਮੇਤ ਪਿੰਡ ਰਾਮਰੌਣੀ ਵਿਚੋਂ ਭਾਜਪਾ ਨੂੰ ਵੱਡੇ ਬਹੁਮਤ ਨਾਲ ਜਿਤਾਉਣ ਅਤੇ ਹਰਜੀਤ ਸਿੰਘ ਸੰਧੂ ਨੂੰ ਕਾਮਯਾਬ ਕਰਨ ਦਾ ਐਲਾਨ ਕੀਤਾ | ਇਸ ਮੌਕੇ ਤੇ ਸੰਬੋਧਨ ਕਰਦਿਆਂ ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਜ਼ਿਮਨੀ ਚੋਣ ਵਿੱਚ ਤੁਸੀਂ ਸਾਰੇ ਇਕੱਤਰ ਹੋ ਕੇ ਭਾਜਪਾ ਨੂੰ ਸੇਵਾ ਕਰਨ ਦਾ ਮੌਕਾ ਦਿਓ ਪਿਛਲੇ ਲੰਬੇ ਸਮੇਂ ਤੋਂ ਪਿੰਡਾਂ ਦੇ ਰੁਕੇ ਵਿਕਾਸ ਕਾਰਜਾਂ ਨੂੰ ਇੱਕ ਸਾਲ ਦੇ ਅੰਦਰ ਮੁਕੰਮਲ ਕਰਵਾਉਣ ਦਾ ਪਾਬੰਧ ਰਹਾਂਗਾ | ਇਸ ਮੌਕੇ ਹਰਪ੍ਰੀਤ ਸਿੰਘ ਸਿੰਦਬਾਦ, ਸੁਰਜੀਤ ਸਿੰਘ ਸਾਗਰ, ਦਲਬੀਰ ਸਿੰਘ ਅਲਗੋਂ ਕੋਠੀ, ਅਵਤਾਰ ਸਿੰਘ ਬੰਟੀ, ਨਿਸ਼ਾਨ ਸਿੰਘ, ਸਾਹਿਬ ਸਿੰਘ ਝਾਮਕਾ, ਸੁਖਵਿੰਦਰ ਸਿੰਘ ਜੀਓਬਾਲਾ, ਮਾਸਟਰ ਬਲਦੇਵ ਸਿੰਘ ਮੰਡ, ਜੇਈ ਗੁਰਬਚਨ ਸਿੰਘ, ਸੂਬੇਦਾਰ ਬਲਵਿੰਦਰ ਸਿੰਘ, ਬਲਧੀਰ ਸਿੰਘ, ਜਸਪਾਲ ਸਿੰਘ, ਡਾ. ਸੁਖਵੰਤ ਸਿੰਘ ਮੂਸੇ, ਸਵਿੰਦਰ ਸਿੰਘ ਠੱਠਗੜ, ਸੋਨੂ ਮੂਸੇ ਤੋਂ ਇਲਾਵਾ ਹੋਰ ਵੀ ਪਾਰਟੀ ਆਗੂ ਮੌਜੂਦ ਸਨ |