16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਤਰਨ ਤਾਰਨ ਜ਼ਿਮਨੀ ਚੋਣ ਕਮਿਸ਼ਨ ਵਲੋਂ ਮਨਜ਼ੁਰਲ ਹਸਨ ਖ਼ਰਚਾ ਅਬਜ਼ਰਵਰ ਨਿਯੁਕਤ

ਅਜੀਤ ਡੈਸਕ 23-10-2025
ਤਰਨ ਤਾਰਨ, 22 ਅਕਤੂਬਰ (ਹਰਿੰਦਰ ਸਿੰਘ)-ਭਾਰਤ ਚੋਣ ਕਮਿਸ਼ਨ ਵਲੋਂ ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਉਪ ਚੋਣ-2025 ਲਈ ਸੀਨੀਅਰ ਆਈ.ਆਰ. ਏ.ਐੱਸ. ਅਧਿਕਾਰੀ ਮਨਜ਼ਰੁਲ ਹਸਨ ਨੂੰ ਖ਼ਰਚਾ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ | ਸ੍ਰੀ ਮਨਜ਼ਰੁਲ ਹਸਨ ਚੋਣ ਜਾਬਤਾ ਲੱਗਣ ਤੋਂ ਬਾਅਦ ਜ਼ਿਲ੍ਹਾ ਤਰਨ ਤਾਰਨ ਵਿਖੇ ਪਹੁੰਚ ਗਏ ਸਨ ਅਤੇ ਉਨ੍ਹਾਂ ਵਲੋਂ ਕੁਝ ਦਿਨ ਪਹਿਲਾਂ ਚੋਣਾਂ ਦਾ ਕੰਮ ਦੇਖ ਰਹੇ ਸਮੂਹ ਨੋਡਲ ਅਫ਼ਸਰਾਂ ਨਾਲ ਮੀਟਿੰਗ ਵੀ ਕੀਤੀ ਗਈ ਸੀ | ਖ਼ਰਚਾ ਅਬਜ਼ਰਵਰ ਉਪ ਚੋਣ ਦੌਰਾਨ ਸਾਰੇ ਉਮੀਦਵਾਰਾਂ ਵਲੋਂ ਕੀਤੇ ਜਾਣ ਵਾਲੇ ਚੋਣ ਖ਼ਰਚੇ ਉੱਪਰ ਨਜ਼ਰ ਰੱਖ ਰਹੇ ਹਨ | ਖ਼ਰਚਾ ਅਬਜ਼ਰਵਰ ਸ੍ਰੀ ਮਨਜ਼ਰੁਲ ਹਸਨ ਨੇ ਕਿਹਾ ਕਿ ਉਹ ਜ਼ਿਮਨੀ ਚੋਣ ਦੌਰਾਨ ਤਰਨ ਤਾਰਨ ਜ਼ਿਲ੍ਹੇ ਵਿਚ ਹੀ ਮੌਜੂਦ ਰਹਿਣਗੇ ਅਤੇ ਕੋਈ ਵੀ ਵਿਅਕਤੀ ਚੋਣ ਖ਼ਰਚੇ ਨਾਲ ਸਬੰਧਿਤ ਮਾਮਲੇ ਸਬੰਧੀ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ |
ਪਿਛਲੀ ਖ਼ਬਰ ਪਰਦੀਪ ਕਤਲ ਕਾਂਡ ਐਕਸ਼ਨ ਕਮੇਟੀ ਵਲੋਂ ਮਨਦੀਪ ਸਿੰਘ ਦੇ ਸਮਰਥਨ ਦਾ ਐਲਾਨ <br/> ਅਗਲੀ ਖ਼ਬਰ ਪਿੰਡ ਰਾਮਰੌਣੀ ਵਿਖੇ ਭਾਜਪਾ ਉਮੀਦਵਾਰ ਹਰਜੀਤ ਸੰਧੂ ਨੂੰ ਮਿਲਿਆ ਵੱਡਾ ਹੁੰਗਾਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।