ਤਰਨ ਤਾਰਨ, 22 ਅਕਤੂਬਰ (ਇਕਬਾਲ ਸਿੰਘ ਸੋਢੀ)- ਬਾਬਾ ਸਿਧਾਣਾ ਪਬਲਿਕ ਸਕੂਲ ਸ਼ੇਰੋਂ ਵਿਖੇ ਦੀਵਾਲੀ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਬੱਚਿਆਂ ਵਲੋਂ ਆਪਣੇ ਕਮਰਿਆਂ ਦੀ ਸਜਾਵਟ ਬਹੁਤ ਵਧੀਆ ਤਰੀਕੇ ਨਾਲ ਕੀਤੀ ਗਈ ਅਤੇ ਵੱਖ-ਵੱਖ ਤਰ੍ਹਾਂ ਦੀਆਂ ਰੰਗੋਲੀਆਂ ਬਣਾਈਆਂ ਗਈਆਂ | ਸਕੂਲ ਚੇਅਰਮੈਨ ਗੁਲਜਾਰ ਸਿੰਘ ਨੇ ਕਿਹਾ ਕਿ ਇਹ ਤਿਉਹਾਰ ਮਿਲ ਕੇ ਮਨਾਉਣੇ ਚਾਹੀਦੇ ਹਨ | ਇਸ ਮੌਕੇ ਵਾਈਸ ਪਿੰ੍ਰਸੀਪਲ ਹਰਪ੍ਰੀਤ ਕੌਰ ਨੇ ਦੀਵਾਲੀ ਤਿਉਹਾਰ ਅਤੇ ਬੰਦੀਛੋੜ ਦਿਵਸ ਦੇ ਇਤਿਹਾਸ ਸੰਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ ਹਰਪ੍ਰੀਤ ਕੌਰ, ਜਸਮਨੀ ਕੌਰ, ਰੋਬਿਨਪ੍ਰੀਤ ਕੌਰ, ਨਵਨੀਤ ਕੌਰ, ਅਮਾਨਤਜੀਤ ਕੌਰ, ਰੁਪਿੰਦਰਜੀਤ ਕੌਰ ਆਦਿ ਸਮੂਹ ਸਟਾਫ਼ ਮੌਜੂਦ ਸੀ |