ਝਬਾਲ, 22 ਅਕਤੂਬਰ (ਸੁਖਦੇਵ ਸਿੰਘ)-ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਦੇ ਉਮੀਦਵਾਰ ਕਰਨਬੀਰ ਸਿੰਘ ਬੁਰਜ ਦੀ ਚੋਣ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਅੱਡਾ ਝਬਾਲ ਵਿਖੇ ਕਾਂਗਰਸੀ ਵਰਕਰਾਂ ਦਾ ਭਰਵਾਂ ਇਕੱਠ ਹੋਇਆ | ਇਸ ਮੌਕੇ ਚੋਣ ਇੰਚਾਰਜ ਸੁਖਬਿੰਦਰ ਸਿੰਘ ਸਰਕਾਰੀਆ, ਸਾਬਕਾ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਅਤੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਉਮੀਦਵਾਰ ਕਰਨਬੀਰ ਸਿੰਘ ਬੁਰਜ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਵਿਧਾਨ ਸਭਾ ਵਿਚ ਭੇਜਣ ਲਈ ਲਾਮਬੰਦ ਕਰਦਿਆਂ ਕਿਹਾ ਕਿ ਸੱਤਾ 'ਤੇ ਕਾਬਜ਼ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕਾਂ ਦਾ ਮੋਹ ਪੂਰੀ ਤਰ੍ਹਾਂ ਭੰਗ ਹੋ ਚੁੱਕਾ ਹੈ ਅਤੇ ਲੋਕ ਹੁਣ ਸੂਬੇ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹੋ ਗਏ ਹਨ | ਉਨ੍ਹਾਂ ਨੇ 23 ਅਕਤੂਬਰ ਨੂੰ ਅੱਡਾ ਝਬਾਲ ਵਿਖੇ ਕਾਂਗਰਸ ਪਾਰਟੀ ਵਲੋਂ ਕੋਲੇ ਜਾ ਰਹੇ ਦਫਤਰ ਵਿਚ ਸਮੂਹ ਕਾਂਗਰਸੀ ਵਰਕਰਾਂ ਨੂੰ ਸ਼ਾਮਿਲ ਹੋਣ ਦੀ ਅਪੀਲ ਕੀਤੀ | ਇਸ ਮੌਕੇ ਕਾਂਗਰਸ ਪਾਰਟੀ ਦੇ ਮੀਡੀਆ ਇੰਚਾਰਜ ਨਰਿੰਦਰ ਸਿੰਘ ਸੰਧੂ, ਬਲਾਕ ਪ੍ਰਧਾਨ ਜਗਮੀਤ ਸਿੰਘ ਗੰਡੀਵਿੰਡ, ਸਾਬਕਾ ਚੇਅਰਮੈਨ ਬਲਵਿੰਦਰ ਸਿੰਘ ਗੱਗੋਬੂਹਾ, ਵਾਈਸ ਚੇਅਰਮੈਨ ਰਾਣਾ ਭੁੱਚਰ, ਜਸਕਰਨ ਸਿੰਘ, ਦਲਜੀਤ ਸਿੰਘ ਸੰਧੂ, ਗੁਰਮੀਤ ਸਿੰਘ ਭੁਸੇ, ਜਗਮੀਤ ਸਿੰਘ, ਗੁਰਬਾਜ ਸਿੰਘ ਕਾਜੀਕੋਟ, ਗੁਰਸਿੱਖ ਸਿੰਘ ਚੀਮਾ, ਬਲਵਿੰਦਰ ਸਿੰਘ, ਗੁਰਿੰਦਰ ਸਿੰਘ ਬੀਟਾ, ਮਹਾਬੀਰ ਸਿੰਘ, ਪਲਵਿੰਦਰ ਸਿੰਘ ਚਾਹਲ, ਮਲਕੀਅਤ ਸਿੰਘ, ਸਾਬਕਾ ਸਰਪੰਚ ਮਿਲਖਾ ਸਿੰਘ ਮੱਜੂਪੁਰ, ਸਾਬਕਾ ਸਰਪੰਚ ਨਰਿੰਦਰ ਪੱਪਾ, ਮੈਂਬਰ ਪੰਚਾਇਤ ਸਾਬਕਾ ਗੁਰਭਿੰਦਰ ਸਿੰਘ ਝਬਾਲ, ਸੁਖਵਿੰਦਰ ਸਿੰਘ ਬਿੱਟੂ, ਇੰਦਰਜੀਤ ਸਿੰਘ ਲਾਲੀ ਪਲਾਈਵੁੱਡ ਵਾਲੇ ਆਦਿ ਹਾਜ਼ਰ ਸਨ |