16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਭਾਰਤੀ ਸਰਹੱਦ ਅੰਦਰ ਦਾਖ਼ਲ ਹੋਇਆ ਡਰੋਨ ਬਰਾਮਦ

ਅਜੀਤ ਡੈਸਕ 23-10-2025
ਤਰਨ ਤਾਰਨ, 22 ਅਕਤੂਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਭਾਰਤ ਦੀ ਸਰਹੱਦ ਅੰਦਰ ਦਾਖ਼ਲ ਹੋਏ ਇਕ ਪਾਕਿਸਤਾਨੀ ਡਰੋਨ ਨੂੰ ਬਰਾਮਦ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ. ਰਾਜਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਪਾਸ ਏ.ਸੀ. ਰਾਕੇਸ਼ ਕੁਮਾਰ ਬੀ.ਪੀ.ਓ. ਰਾਜਾਤਾਲ ਨੇ ਸੂਚਨਾ ਦਿੱਤੀ ਕਿ ਸੀਮਾ 'ਤੇ ਤਾਇਨਾਤ ਬੀ.ਐੱਸ.ਐੱਫ. ਜਵਾਨਾਂ ਵਲੋਂ ਇਕ ਪਾਕਿਸਤਾਨੀ ਡਰੋਨ ਜੋ ਕਿ ਭਾਰਤ-ਪਾਕਿਸਤਾਨ ਦੀ ਜੀਰੋ ਲਾਈਨ ਕਰਾਸ ਕਰਕੇ ਭਾਰਤ ਅੰਦਰ ਦਾਖ਼ਲ ਹੋਇਆ ਹੈ, ਉਸ ਨੂੰ ਬਰਾਮਦ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਨੇ ਡਰੋਨ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਅਣਪਛਾਤੇ ਵਿਅਕਤੀ ਖ਼ਿਲਾਫ਼ ਏਅਰ ਕਰਾਫਟ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਇੰਟਰਲਾਕ ਟਾਈਲਾਂ ਲਗਾਉਣ ਲਈ ਪੁਟੀ ਗਲੀ ਦਾ ਮਲ੍ਹਬਾ ਨਾ ਚੁੱਕਣ 'ਤੋਂ ਲੋਕ ਪ੍ਰੇਸ਼ਾਨ ਅਗਲੀ ਖ਼ਬਰ ਅੱਡਾ ਝਬਾਲ ਵਿਖੇ ਕਰਨਬੀਰ ਸਿੰਘ ਬੁਰਜ ਦੇ ਹੱਕ ਵਿਚ ਕਾਂਗਰਸੀ ਵਰਕਰਾਂ ਦਾ ਹੋਇਆ ਇਕੱਠ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।