16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਸਾਬਕਾ ਚੇਅਰਮੈਨ ਰਮਨ ਕੁਮਾਰ ਦੀ ਦੁਕਾਨ ਨੂੰ ਅੱਗ ਲੱਗਣ ਤੋਂ ਬਾਅਦ ਰਾਜਾ ਵੜਿੰਗ ਨੇ ਮੌਕੇ 'ਤੇ ਦੁੱਖ ਜਤਾਇਆ

ਅਜੀਤ ਡੈਸਕ 23-10-2025
ਝਬਾਲ, 22 ਅਕਤੂਬਰ (ਸੁਖਦੇਵ ਸਿੰਘ)-ਝਬਾਲ ਸਥਿਤ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਖੇਤੀਬਾੜੀ ਵਿਕਾਸ ਬੈਂਕ (ਪੀ.ਏ.ਡੀ.ਬੀ.) ਦੇ ਸਾਬਕਾ ਚੇਅਰਮੈਨ ਰਮਨ ਕੁਮਾਰ ਦੀ ਹਾਰਡਵੇਅਰ ਦੁਕਾਨ ਨੂੰ ਅੱਗ ਲੱਗਣ ਤੋਂ ਬਾਅਦ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸਾਂਸਦ ਅਮਰਿੰਦਰ ਸਿੰਘ ਰਾਜਾ ਵੜਿੰਗ, ਜੋ ਕਿ ਤਰਨ ਤਾਰਨ ਦੇ ਦੌਰੇ 'ਤੇ ਸਨ, ਨੇ ਆਪਣੀ ਪੂਰੀ ਟੀਮ ਨਾਲ ਦੁਕਾਨ 'ਤੇ ਜਾ ਕੇ ਦੁੱਖ ਪ੍ਰਗਟ ਕੀਤਾ | ਇਸ ਮੌਕੇ ਉਨ੍ਹਾਂ ਨਾਲ ਜ਼ੀਰਾ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਰਾਜਬੀਰ ਸਿੰਘ ਭੁੱਲਰ, ਲਖਵਿੰਦਰ ਸਿੰਘ ਲੱਕੀ ਅਤੇ ਹੋਰ ਕਾਂਗਰਸੀ ਆਗੂ ਮੌਜੂਦ ਸਨ | ਰਾਜਾ ਵੜਿੰਗ ਨੇ ਸਥਿਤੀ ਅਤੇ ਨੁਕਸਾਨ ਦਾ ਜਾਇਜ਼ਾ ਲਿਆ ਅਤੇ ਰਮਨ ਕੁਮਾਰ ਨਾਲ ਦੁੱਖ ਪ੍ਰਗਟ ਕੀਤਾ | ਉਨ੍ਹਾਂ ਕਿਹਾ ਕਿ ਪੂਰੀ ਕਾਂਗਰਸ ਹਾਈਕਮਾਨ ਉਨ੍ਹਾਂ ਦੇ ਨਾਲ ਖੜ੍ਹੀ ਹੈ |
ਪਿਛਲੀ ਖ਼ਬਰ ਪਰਾਲੀ ਦੀ ਅੱਗ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਰਤੀ ਜਾ ਰਹੀ ਹੈ ਵਿਸ਼ੇਸ਼ ਚੌਕਸੀ ਅਗਲੀ ਖ਼ਬਰ ਇੰਟਰਲਾਕ ਟਾਈਲਾਂ ਲਗਾਉਣ ਲਈ ਪੁਟੀ ਗਲੀ ਦਾ ਮਲ੍ਹਬਾ ਨਾ ਚੁੱਕਣ 'ਤੋਂ ਲੋਕ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।