16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਪਰਾਲੀ ਦੀ ਅੱਗ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਰਤੀ ਜਾ ਰਹੀ ਹੈ ਵਿਸ਼ੇਸ਼ ਚੌਕਸੀ

ਅਜੀਤ ਡੈਸਕ 23-10-2025
ਖਡੂਰ ਸਾਹਿਬ, 22 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)- ਡਿਪਟੀ ਕਮਿਸ਼ਨਰ ਦੇ ਹੁਕਮਾਂ ਅਨੁਸਾਰ ਐੱਸ.ਡੀ.ਐੱਮ. ਖਡੂਰ ਸਾਹਿਬ ਖੁਸ਼ਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ਼੍ਰੀਮਤੀ ਸੀਮਾ ਸ਼ਰਮਾ ਤਹਿਸੀਲਦਾਰ ਖਡੂਰ ਸਾਹਿਬ ਅਤੇ ਡਾ. ਯਾਦਵਿੰਦਰ ਸਿੰਘ ਕਲੱਸਟਰ ਅਫ਼ਸਰ ਖਡੂਰ ਸਾਹਿਬ ਵਲੋਂ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ | ਸ਼੍ਰੀਮਤੀ ਸੀਮਾ ਸ਼ਰਮਾ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਅਤੇ ਮਿੱਤਰ ਕੀੜੇ ਮਰ ਜਾਂਦੇ ਹਨ ਅਤੇ ਜਾਣੇ ਅਣਜਾਣੇ ਵਿਚ ਪਰਾਲੀ ਨੂੰ ਲਗਾਈ ਅੱਗ ਕਈ ਵਾਰੀ ਜਾਨੀ ਅਤੇ ਮਾਲੀ ਨੁਕਸਾਨ ਦਾ ਕਾਰਨ ਵੀ ਬਣਦੀ ਹੈ | ਡਾ. ਯਾਦਵਿੰਦਰ ਸਿੰਘ ਕਲਸਟਰ ਅਫ਼ਸਰ ਖਡੂਰ ਸਾਹਿਬ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਬੇਲਰ ਨਾਲ ਪਰਾਲੀ ਦੀਆਂ ਗੰਢਾਂ ਬਣਾਉਣ ਜਾਂ ਫਿਰ ਪਰਾਲੀ ਨੂੰ ਮਲਚਰ ਨਾਲ ਕੁਤਰਾ ਕਰਕੇ ਪਲੋਅ ਦੀ ਮਦਦ ਨਾਲ ਖੇਤਾਂ ਵਿਚ ਦਬਾਇਆ ਜਾਵੇ | ਇਸ ਤਰ੍ਹਾਂ ਕਰਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਧੇਗੀ ਅਤੇ ਖਾਦਾਂ ਦੇ ਖਰਚੇ ਵੀ ਘੱਟਣਗੇ | ਇਸ ਮੌਕੇ ਕਿਸਾਨ ਸੁਖਵਿੰਦਰ ਸਿੰਘ ਅਤੇ ਵੱਖ-ਵੱਖ ਪਿੰਡਾਂ ਦੇ ਕਿਸਾਨ ਹਾਜ਼ਰ ਸਨ |
ਪਿਛਲੀ ਖ਼ਬਰ ਆਤਿਸ਼ਬਾਜ਼ੀ ਲਈ ਗੰਧਕ ਤੇ ਪੋਟਾਸ਼ ਕੁੱਟਦਿਆਂ ਹੋਏ ਧਮਾਕੇ 'ਚ ਨੌਜਵਾਨ ਦੀ ਮੌਤ ਅਗਲੀ ਖ਼ਬਰ ਸਾਬਕਾ ਚੇਅਰਮੈਨ ਰਮਨ ਕੁਮਾਰ ਦੀ ਦੁਕਾਨ ਨੂੰ ਅੱਗ ਲੱਗਣ ਤੋਂ ਬਾਅਦ ਰਾਜਾ ਵੜਿੰਗ ਨੇ ਮੌਕੇ 'ਤੇ ਦੁੱਖ ਜਤਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।