27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਕਿਸਾਨਾਂ ਨੂੰ ਮੁਹੱਈਆ ਨਹੀਂ ਕਰਵਾਈ ਜਾ ਰਹੀ ਮਸ਼ਨੀਰੀ ਉਲਟਾ ਕਿਸਾਨਾਂ ਉਪਰ ਦਰਜ ਕੀਤੇ ਜਾ ਰਹੇ ਕੇਸ- ਜਥੇਦਾਰ ਪੱਖੋਕੇ <br/>

ਅਜੀਤ ਡੈਸਕ 24-10-2025
ਤਰਨ ਤਾਰਨ, 23 ਅਕਤੂਬਰ (ਹਰਿੰਦਰ ਸਿੰਘ)-ਪੰਜਾਬ ਵਿਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਝੋਨੇ ਦੀ ਪਰਾਲੀ ਪ੍ਰਬੰਧਨ ਨੂੰ ਲੈ ਕੇ ਵੱਡੇ ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਕਿ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਉਨ੍ਹਾਂ ਨੂੰ ਝੋਨੇ ਦੀ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਮੁਹੱਇਆ ਕਰਵਾਈਆ ਜਾਵੇਗੀ ਅਤੇ ਹੋਰ ਪ੍ਰਬੰਧ ਕੀਤੇ ਜਾਣਗੇ ਪਰ ਇਹ ਸਾਰੇ ਵਾਅਦੇ ਸੱਚਾਈ ਤੋਂ ਕੋਹਾਂ ਦੂਰ ਹਨ ਅਤੇ ਕਿਸਾਨਾਂ ਨੂੰ ਪਰਾਲੀ ਸਾਂਭਣ ਲਈ ਸਰਕਾਰ ਵਲੋਂ ਮਸ਼ੀਨਰੀ ਨਾ ਮੁਹੱਇਆ ਕਰਵਾਉਣ ਕਾਰਨ ਉਹ ਪਰਾਲੀ ਨੂੰ ਅੱਗ ਲਗਾਉਣ ਲਈ ਮਜ਼ਬੂਰ ਹੋ ਰਹੇ ਹਨ ਜਾਂ ਉਨ੍ਹਾਂ ਦੀ ਪਰਾਲੀ ਖੇਤਾਂ ਵਿਚ ਹੀ ਪਈ ਹੋਈ ਹੈ ਅਤੇ ਉਹ ਸਰਕਾਰੀ ਮਸ਼ੀਨਰੀ ਦੀ ਉਡੀਕ ਕਰ ਰਹੇ ਹਨ | ਪੰਜਾਬ ਸਰਕਾਰ ਵਲੋਂ ਕਿਸਾਨਾਂ ਉਪਰ ਨਾਜਾਇਜ਼ ਮਾਮਲੇ ਦਰਜ ਕੀਤੇ ਜਾ ਰਹੇ ਹਨ, ਜੋ ਕਿ ਬਰਦਾਸ਼ਤਯੋਗ ਨਹੀਂ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਅਲਵਿੰਦਰਪਾਲ ਸਿੰਘ ਪੱਖੋਕੇ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਇਕ ਤਰਫ ਪੰਜਾਬ ਸਰਕਾਰ ਕਿਸਾਨਾਂ ਨੂੰ ਇਹ ਕਹਿ ਰਹੀ ਹੈ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਉਨ੍ਹਾਂ ਨੂੰ ਪਰਾਲੀ ਪ੍ਰਬੰਧਨ ਲਈ ਵੱਡੇ ਵੱਡੇ ਦਾਅਵੇ ਕਰ ਰਹੀ ਹੈ, ਉਲਟਾ ਕਿਸਾਨਾਂ ਉਪਰ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕਰਨ ਵਿਚ ਲੱਗੀ ਹੋਈ ਹੈ ਅਤੇ ਜੋ ਮਸ਼ਨੀਰੀ ਪਰਾਲੀ ਪ੍ਰਬੰਧਨ ਲਈ ਸਰਕਾਰ ਵਲੋਂ ਦਿੱਤੀ ਜਾਣੀ ਸੀ, ਉਹ ਹਾਲੇ ਤੱਕ ਕਿਸਾਨਾਂ ਨੂੰ ਨਹੀਂ ਦਿੱਤੀ ਗਈ, ਜਿਸ ਕਾਰਨ ਕਿਸਾਨ ਪਰਾਲੀ ਨੂੰ ਅੱਗ ਲਗਾਉਣ ਲਈ ਮਜ਼ਬੂਰ ਹੋ ਰਹੇ ਹਨ | ਦੂਸਰੇ ਪਾਸੇ ਪੰਜਾਬ ਵਿਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੀ ਨਲਾਇਕੀਆਂ ਨੂੰ ਛੁਪਾਉਣ ਲਈ ਕਿਸਾਨਾਂ ਉਪਰ ਧੜਾਧੜ ਪਰਾਲੀ ਨੂੰ ਅੱਗ ਲਗਾਉਣ ਦੇ ਜਿਥੇ ਮਾਮਲੇ ਦਰਜ ਕਰ ਰਹੀ ਹੈ,ਉਥੇ ਉਨ੍ਹਾਂ ਦੀਆਂ ਰਜਿਸਟਰੀਆਂ ਉਪਰ ਲਾਲ ਐਂਟਰੀਆਂ ਕਰਵਾ ਰਹੀ ਹੈ, ਜੋ ਕਿ ਪੰਜਾਬ ਸਰਕਾਰ ਦਾ ਕਿਸਾਨਾਂ ਨਾਲ ਸਰਾਸਰ ਧੱਕਾ ਹੈ | ਪੱਖੋਕੇ ਨੇ ਕਿਹਾ ਕਿ ਕਿਸਾਨਾਂ ਨਾਲ ਹੋ ਰਹੀ ਧੱਕੇਸ਼ਾਹੀ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਆਵਾਜ਼ ਬੁਲੰਦ ਕਰੇਗਾ |

ਪਿਛਲੀ ਖ਼ਬਰ ਪੰਡੋਰੀ ਰਣ ਸਿੰਘ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਉਮੀਦਵਾਰ ਭਾਈ ਮਨਦੀਪ ਸਿੰਘ ਦੇ ਹੱਕ 'ਚ ਚੋਣ ਮੀਟਿੰਗ <br/> ਅਗਲੀ ਖ਼ਬਰ ਸਿੱਖ ਮਿਸ਼ਨਰੀ ਕਾਲਜ ਵਲੋਂ ਲਈ ਜਾ ਰਹੀ ਧਾਰਮਿਕ ਪ੍ਰੀਖਿਆ ਦੇ ਪ੍ਰਬੰਧ ਮੁਕੰਮਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।