27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਭਾਜਪਾ ਦੀ ਸਾਬਕਾ ਕੌਂਸਲਰ ਅਤੇ ਉਸ ਦਾ ਭਾਜਪਾ ਆਗੂ ਪਤੀ ਕਾਂਗਰਸ ਪਾਰਟੀ ਵਿਚ ਸ਼ਾਮਿਲ <br/>

ਅਜੀਤ ਡੈਸਕ 24-10-2025
ਤਰਨ ਤਾਰਨ, 23 ਅਕਤੂਬਰ (ਹਰਿੰਦਰ ਸਿੰਘ)-ਤਰਨ ਤਾਰਨ ਦੇ ਤਿੰਨ ਵਾਰ ਭਾਜਪਾ ਦੀ ਕੌਂਸਲਰ ਰਹੀ ਸੀਮਾ ਭਨੋਟ ਅਤੇ ਉਸ ਦਾ ਭਾਜਪਾ ਆਗੂ ਸਤੀਸ਼ ਭਨੋਟ ਭਾਜਪਾ ਨੂੰ ਅਲਵਿਦਾ ਕਹਿ ਕੇ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ | ਸੀਮਾ ਭਨੋਟ ਦੀ ਇਹ ਸ਼ਮੂਲੀਅਤ ਸਾਬਕਾ ਮੰਤਰੀ ਅਨਿਲ ਜੋਸ਼ੀ ਦੇ ਯਤਨਾਂ ਸਦਕਾ ਹੋਈ | ਇਸ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵਿਸ਼ੇਸ਼ ਤੌਰ 'ਤੇ ਪਹੁੰਚੇ ਅਤੇ ਉਨ੍ਹਾਂ ਨੇ ਉਕਤ ਭਾਜਪਾ ਆਗੂ ਦੀ ਕਾਂਗਰਸ ਵਿਚ ਸ਼ਮੂਲੀਅਤ ਕਰਵਾਈ | ਇਸ ਮੌਕੇ ਬੀ.ਜੇ.ਪੀ. ਐਸ.ਸੀ. ਮੋਰਚਾ ਦੇ ਪ੍ਰਧਾਨ ਬਲਵਿੰਦਰ ਸਿੰਘ ਗਿੱਲ, ਪ੍ਰਦੀਪ ਕੌਰਾ, ਕਾਤਿ੍ਕ ਕੌਰਾ, ਕੇਵਲ ਸਿੰਘ ਸਮੇਤ ਹੋਰ ਆਗੂਆਂ ਨੇ ਕਾਂਗਰਸ ਵਿਚ ਸ਼ਮੂਲੀਅਤ ਕੀਤੀ | ਇਸ ਮੌਕੇ ਬੋਲਦਿਆਂ ਪ੍ਰਤਾਪ ਸਿੰਘ ਬਾਜਵਾ ਅਤੇ ਅਨਿਲ ਜੋਸ਼ੀ ਨੇ ਕਿਹਾ ਕਿ ਤਰਨ ਤਾਰਨ ਸ਼ਹਿਰ ਵਿਚ ਕਾਂਗਰਸ ਦਾ ਅਧਾਰ ਲਗਾਤਾਰ ਵਧ ਰਿਹਾ ਹੈ ਅਤੇ ਵੱਖ ਵੱਖ ਪਾਰਟੀਆਂ ਦੇ ਲੋਕ ਕਾਂਗਰਸ ਪਾਰਟੀ ਨਾਲ ਜੁੜ ਰਹੇ ਹਨ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹੀ ਇਕ ਐਸੀ ਪਾਰਟੀ ਹੈ, ਜੋ ਪੰਜਾਬ ਦੇ ਲੋਕਾਂ ਨੂੰ ਅਮਨ ਸ਼ਾਂਤੀ ਵਾਲਾ ਮਾਹੌਲ ਦਿੰਦੀ ਆ ਰਹੀ ਹੈ | ਅਕਾਲੀ ਦਲ ਦੇ ਰਾਜ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੇ ਰਾਜ ਵਿਚ ਨਸ਼ੇ ਦਾ ਪੂਰਾ ਬੋਲਬਾਲਾ ਹੈ | ਰੋਜ਼ਾਨਾ ਨਸ਼ੇ ਕਾਰਨ ਨੌਜਵਾਨ ਮੌਤ ਦੇ ਮੂੰਹ ਵਿਚ ਜਾ ਰਹੇ ਹਨ | ਇਥੋਂ ਤੱਕ ਕਿ ਨਸ਼ਾ ਛੁਡਾਊ ਕੇਂਦਰਾਂ ਦੇ ਬਾਹਰ ਭੀੜ ਦੇਖ ਕੇ ਇਸ ਤਰ੍ਹਾਂ ਲੱਗਦਾ ਹੈ ਕਿ ਇਥੇ ਲੋਕ ਕੋਈ ਮੁਫ਼ਤ ਦੀ ਚੀਜ਼ ਖਾਣ ਲਈ ਲਾਈਨਾਂ ਵਿਚ ਲੱਗੇ ਹੋਏ ਹਨ, ਜਦਕਿ ਅਸਲੀਅਤ ਇਹ ਹੈ ਕਿ ਇਹ ਲੋਕ ਆਪਣੇ ਨਸ਼ੇ ਦੀ ਲਤ ਨੂੰ ਖ਼ਤਮ ਕਰਨ ਲਈ ਗੋਲੀਆਂ ਲੈਣ ਲਈ ਲੱਗੇ ਹੋਏ ਹਨ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਹਰ ਪਿੰਡ ਵਿਚ ਨਸ਼ੇ ਵੇਚਣ ਦਾ ਬੋਲਬਾਲਾ ਹੈ | ਇਥੋਂ ਤੱਕ ਕਿ ਫਿਰੌਤੀਆਂ ਦੇ ਦੌਰ ਨੂੰ ਰੋਕਣ ਲਈ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਤਰ੍ਹਾਂ ਅਸਫ਼ਲ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਇਕ ਸਥਾਈ ਸਰਕਾਰ ਕਾਂਗਰਸ ਪਾਰਟੀ ਹੀ ਦੇ ਸਕਦੀ ਹੈ | ਇਸ ਕਰਕੇ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਤਰਨ ਤਾਰਨ ਵਿਚ ਹੋ ਰਹੀ ਜ਼ਿਮਨੀ ਚੋਣ ਲਈ ਕਾਂਗਰਸੀ ਉਮੀਦਵਾਰ ਕਰਨਬੀਰ ਸਿੰਘ ਬੁਰਜ ਨੂੰ ਜਿਤਾ ਕੇ ਵਿਧਾਨ ਸਭਾ ਚੋਣਾਂ ਦੀ ਜਿੱਤ ਦੀ ਨੀਂਹ ਰੱਖੀ ਜਾਵੇ |

ਪਿਛਲੀ ਖ਼ਬਰ ਤਰਨ ਤਾਰਨ ਸ਼ਹਿਰ ਦੇ 'ਆਪ' ਆਗੂ ਬਲਜੀਤ ਸਿੰਘ ਸੇਖੋਂ, ਬਲਵਿੰਦਰ ਸਿੰਘ ਵਿਰਕ ਸਾਥੀਆਂ ਸਮੇਤ ਅਕਾਲੀ ਦਲ ਵਿਚ ਸ਼ਾਮਿਲ ਅਗਲੀ ਖ਼ਬਰ ਸਰਕਾਰ ਔਰਤਾਂ ਨਾਲ 1 ਹਜ਼ਾਰ ਰੁਪਏ ਮਹੀਨਾ ਭੱਤੇ ਦੇਣ ਦੇ ਬਿਆਨ ਤੋਂ ਭੱਜੀ-ਵੜਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।