ਤਰਨ ਤਾਰਨ, 23 ਅਕਤੂਬਰ (ਹਰਿੰਦਰ ਸਿੰਘ)-ਤਰਨ ਤਾਰਨ ਸ਼ਹਿਰ ਵਿਚ ਸ਼ੋ੍ਰਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਬਲ ਮਿਲਿਆ, ਜਦ ਆਮ ਆਦਮੀ ਪਾਰਟੀ ਦੇ ਸਥਾਨਕ ਕਈ ਆਗੂ ਆਪਣੀ ਪਾਰਟੀ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਸ਼ੋ੍ਰਮਣੀ ਅਕਾਲੀ ਦਲ ਦੀ ਉਮੀਦਵਾਰ ਪਿੰ੍ਰਸੀ. ਸੁਖਵਿੰਦਰ ਕੌਰ ਰੰਧਾਵਾ ਨੇ ਉਨ੍ਹਾਂ ਨੂੰ ਸਨਮਾਨਿਤ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਸ਼ੋ੍ਰਮਣੀ ਅਕਾਲੀ ਦਲ ਵਿਚ ਉਨ੍ਹਾਂ ਦਾ ਪੂਰਾ ਮਾਣ ਸਨਮਾਨ ਹੋਵੇਗਾ | ਅਕਾਲੀ ਉਮੀਦਵਾਰ ਪਿ੍ੰਸੀ. ਸੁਖਵਿੰਦਰ ਕੌਰ ਰੰਧਾਵਾ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਇਹ ਚੋਣ 'ਆਪ' ਸਰਕਾਰ ਦੇ ਮਾੜੇ ਪ੍ਰਬੰਧਾਂ, ਨਸ਼ਾ ਖੋਰੀ, ਬੇਰੁਜ਼ਗਾਰੀ, ਭਿ੍ਸ਼ਟਾਚਾਰ ਅਤੇ ਇਲਾਕੇ ਵਿਚ ਵਿਕਾਸ ਕਾਰਜ ਨਾ ਹੋਣ ਦੇ ਮੁੱਦੇ 'ਤੇ ਲੜ ਰਿਹਾ ਹੈ ਅਤੇ ਇਲਾਕੇ ਦੇ ਲੋਕਾਂ ਵਲੋਂ ਉਨ੍ਹਾਂ ਨੂੰ ਭਰਵਾਂ ਸਹਿਯੋਗ ਦਿੱਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਲੜੀ ਜਾ ਰਹੀ ਇਸ ਚੋਣ ਵਿਚ ਹਰ ਵਰਗ ਵਲੋਂ ਸ਼ੋ੍ਰਮਣੀ ਅਕਾਲੀ ਦਲ ਦਾ ਸਾਥ ਦਿੱਤਾ ਜਾ ਰਿਹਾ ਹੈ, ਕਿਉਂਕਿ ਇਸ ਹਲਕੇ ਵਿਚ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਜੋ ਵਿਕਾਸ ਕਾਰਜ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਰਵਾਏ, ਲੋਕ ਉਨ੍ਹਾਂ ਨੂੰ ਅੱਜ ਵੀ ਯਾਦ ਕਰਦੇ ਹਨ | ਇਸ ਮੌਕੇ 'ਆਪ' ਆਗੂ ਬਲਜੀਤ ਸਿੰਘ ਸੇਖੋਂ, ਬਲਜਿੰਦਰ ਸਿੰਘ ਵਿਰਕ, ਲੱਕੀ ਰੰਧਾਵਾ ਆਪਣੇ ਸਾਥੀਆਂ ਸਮੇਤ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ | ਇਸ ਮੌਕੇ ਕੌਂਸਲਰ ਮਨਪ੍ਰੀਤ ਸਿੰਘ ਮਾਹਲੂ, ਕੰਚਨਪ੍ਰੀਤ ਸਿੰਘ, ਕੌਂਸਲਰ ਸੋਨੀ ਆਦਿ ਹਾਜ਼ਰ ਸਨ |