ਝਬਾਲ, 23 ਅਕਤੂਬਰ (ਸਰਬਜੀਤ ਸਿੰਘ, ਸੁਖਦੇਵ ਸਿੰਘ)-ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਹੋ ਰਹੀ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸਾਬਕਾ ਪਿ੍ੰਸੀਪਲ ਬੀਬੀ ਸੁਖਵਿੰਦਰ ਕੌਰ ਰੰਧਾਵਾ ਦੀ ਚੋਣ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਸ਼ੋ੍ਰਮਣੀ ਅਕਾਲੀ ਦਲ ਵਲੋਂ ਤਰਨ ਤਾਰਨ ਰੋਡ ਝਬਾਲ ਵਿਖੇ ਚੋਣ ਦਫ਼ਤਰ ਖੋਲਿ੍ਹਆ ਗਿਆ, ਜਿਸ ਦਾ ਉਦਘਾਟਨ ਕਰਦਿਆਂ ਬੀਬੀ ਸੁਖਵਿੰਦਰ ਕੌਰ ਰੰਧਾਵਾ ਨੇ ਆਖਿਆ ਕਿ ਪਾਰਟੀ ਦੇ ਸੀਨੀਅਰ ਆਗੂਆਂ ਦੀ ਅਗਵਾਈ ਹੇਠ ਹਲਕੇ ਵਿਚ ਚੋਣ ਪ੍ਰਚਾਰ ਤੇਜ਼ ਕਰਕੇ ਸਮੂਹ ਅਕਾਲੀ ਵਰਕਰ ਪਿੰਡ-ਪਿੰਡ ਚੋਣ ਪ੍ਰਚਾਰ ਕਰਕੇ ਲੋਕਾਂ ਨੂੰ ਅਕਾਲੀ ਦਲ ਦੀਆਂ ਲੋਕ ਭਲਾਈ ਨੀਤੀਆਂ ਤੋਂ ਜਾਣੂ ਕਰਾਉਣਗੇ | ਉਨ੍ਹਾਂ ਆਖਿਆ ਕਿ ਹਲਕੇ ਦੇ ਲੋਕਾਂ ਵਲੋਂ ਮਿਲ ਰਹੇ ਪਿਆਰ ਸਦਕਾ ਅਕਾਲੀ ਦਲ ਵੱਡੀ ਜਿੱਤ ਪ੍ਰਾਪਤ ਕਰੇਗਾ | ਇਸ ਮੌਕੇ 'ਤੇ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ, ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ, ਕੰਚਨਪ੍ਰੀਤ ਕੌਰ, ਸੀਨੀਅਰ ਆਗੂ ਗੁਰਬਚਨ ਸਿੰਘ ਕਰਮੰੂਵਾਲਾ, ਸਾਬਕਾ ਚੇਅਰਮੈਨ ਗੁਰਬੀਰ ਸਿੰਘ, ਝਬਾਲ, ਸਤਨਾਮ ਸਿੰਘ ਬਾਠ ਮੀਆਂਪੁਰ, ਸਾਬਕਾ ਚੇਅਰਮੈਨ ਹਰਵੰਤ ਸਿੰਘ ਝਬਾਲ ਖੁਰਦ, ਪੂਰਨ ਸਿੰਘ ਅੱਡਾ ਝਬਾਲ, ਅਮਰਿੰਦਰ ਸਿੰਘ ਮਾਣਕ ਝਬਾਲ, ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਕਸ਼ਮੀਰ ਸਿੰਘ ਗੰਡੀਵਿੰਡ, ਪੱਪੂ ਪਹਿਲਵਾਨ ਠੱਠਾ, ਸਾਬਕਾ ਚੇਅਰਮੈਨ ਤੇਗਾ ਸਿੰਘ ਸੋਹਲ, ਵਰਿੰਦਰ ਸਿੰਘ ਠੱਠਾ, ਸਾਬਕਾ ਸਰਪੰਚ ਅਜਮੇਰ ਸਿੰਘ ਕਾਕਾ ਛਾਪਾ, ਸਾਬਕਾ ਸਰਪੰਚ ਬਲਵਿੰਦਰ ਸਿੰਘ ਬਾਬਾ ਲੰਗਾਹ ਪੰਚਾਇਤ ਝਬਾਲ, ਸਾਬਕਾ ਸਰਪੰਚ ਵਰਿੰਦਰ ਸਿੰਘ ਹੀਰਾਪੁਰ, ਰੇਸ਼ਮ ਸਿੰਘ, ਬਲਦੇਵ ਸਿੰਘ, ਕਸ਼ਮੀਰ ਕੌਰ ਮੀਆਂਪੁਰ ਅਤੇ ਹੋਰ ਵੀ ਹਾਜ਼ਰ ਸਨ |