ਤਰਨ ਤਾਰਨ, 23 ਅਕਤੂਬਰ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ਵਿਚ ਚਾਰ ਵਿਅਕਤੀਆਂ ਤੋਂ ਇਲਾਵਾ 7 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਐੱਸ.ਪੀ.(ਡੀ) ਰਿਪੁਤਾਪਤਨ ਸਿੰਘ ਨੇ ਦੱਸਿਆ ਕਿ ਥਾਣਾ ਝਬਾਲ ਦੇ ਏ.ਐੱਸ.ਆਈ. ਕੁਲਦੀਪ ਸਿੰਘ ਨੇ ਪਿੰਡ ਪੱਧਰੀ ਵਿਖੇ ਪਰਾਲੀ ਨੂੰ ਅੱਗ ਲਗਾਉਣ ਦਾ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਇਸੇ ਤਰ੍ਹਾਂ ਥਾਣਾ ਝਬਾਲ ਦੇ ਏ.ਐੱਸ.ਆਈ. ਸਵਿੰਦਰ ਸਿੰਘ ਨੇ ਪਿੰਡ ਮੰਨਣ ਵਿਖੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਇਸੇ ਤਰ੍ਹਾਂ ਥਾਣਾ ਝਬਾਲ ਦੇ ਏ.ਐੱਸ.ਆਈ. ਤਸਵੀਰ ਸਿੰਘ ਨੇ ਝਬਾਲ ਇਲਾਕੇ ਵਿਚ ਪਰਾਲੀ ਨੂੰ ਅੱਗ ਲਗਾਉਣ 'ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਇਸੇ ਤਰ੍ਹਾਂ ਝਬਾਲ ਦੇ ਏ.ਐੱਸ.ਆਈ. ਦਿਲਬਾਗ ਸਿੰਘ ਨੇ ਪਿੰਡ ਪੱਧਰੀ ਵਿਖੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਇਸੇ ਤਰ੍ਹਾਂ ਥਾਣਾ ਵੈਰੋਂਵਾਲ ਦੇ ਏ.ਐੱਸ.ਆਈ. ਲਖਵਿੰਦਰ ਸਿੰਘ ਨੇ ਪਰਾਲੀ ਨੂੰ ਅੱਗ ਲਗਾਉਣ 'ਤੇ ਪਿੰਡ ਵੈਰੋਂਵਾਲ ਦੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਇਸੇ ਤਰ੍ਹਾਂ ਥਾਣਾ ਖਾਲੜਾ ਦੇ ਏ.ਐੱਸ.ਆਈ. ਰਾਜਬੀਰ ਸਿੰਘ ਨੇ ਪਿੰਡ ਡੱਲ ਵਿਖੇ ਪਰਾਲੀ ਨੂੰ ਅੱਗ ਲਗਾਉਣ 'ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਇਸੇ ਤਰ੍ਹਾਂ ਥਾਣਾ ਹਰੀਕੇ ਦੇ ਕਲੱਸਟਰ ਅਫਸਰ ਗੁਰਜੀਤ ਸਿੰਘ ਨੇ ਥਾਣਾ ਹਰੀਕੇ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ ਪੰਜਾਬ ਪ੍ਰਦੂਸ਼ਣ ਬੋਰਡ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਹੁੰਦੇ ਪ੍ਰਦੂਸ਼ਣ ਨੂੰ ਰੋਕਣ ਲਈ ਛੱਡੇ ਗੇ ਸੈਟਲਾਈਟ ਦੀ ਲੁਕੇਸ਼ਨ ਦੇ ਅਧਾਰ 'ਤੇ ਮਨਜੀਤ ਸਿੰਘ ਪੁੱਤਰ ਮਹਿੰਦਰ ਸਿੰਘ, ਰਮਨਦੀਪ ਸਿੰਘ ਪੁੱਤਰ ਹਰਦਿਆਲ ਸਿੰਘ, ਰਮਨਦੀਪ ਕੌਰ ਪਤਨੀ ਰਮਨਦੀਪ ਸਿੰਘ, ਮਨਜੀਤ ਕੌਰ ਪਤਨੀ ਗੁਰਸਾਹਿਬ ਸਿੰਘ ਵਾਸੀਅਨ ਹਰੀਕੇ ਵਲੋਂ ਪਰਾਲੀ ਨੂੰ ਅੱਗ ਲਗਾਉਣ 'ਤੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ |