ਮੀਆਂਵਿੰਡ, 23 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)-ਕਿਸਾਨ ਆਗੂ ਸੁਖਜਿੰਦਰ ਸਿੰਘ ਪੱਪ ਕੋਟਲੀ ਸਰੂ ਖਾਂ ਦੀ ਬੀਤੇ ਦਿਨੀਂ ਮੌਤ ਹੋ ਗਈ ਸੀ | ਜਿੰਨਾ ਦਾ ਵੀਰਵਾਰ ਨੂੰ ਉਨ੍ਹਾਂ ਦੇ ਬੇਟੇ ਹਰਮਨ ਸਿੰਘ ਦੇ ਵਿਦੇਸ਼ ਤੋਂ ਪਰਤਣ ਉਪਰੰਤ ਪਿੰਡ ਦੇ ਸ਼ਮਸ਼ਾਨਘਾਟ ਵਿਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ | ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਆਗੂ ਦਿਆਲ ਸਿੰਘ ਮੀਆਂਵਿੰਡ ਅਤੇ ਪਿੰਡ ਪ੍ਰਧਾਨ ਗੁਰਵਿੰਦਰ ਸਿੰਘ ਵਲੋਂ ਮਿ੍ਤਕ ਦੇਹ ਉਪਰ ਪਾਰਟੀ ਦਾ ਝੰਡਾ ਪਾ ਕਿ ਸਲਾਮੀ ਦਿੱਤੀ ਗਈ | ਇਸ ਮੌਕੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ, ਜਥੇਦਾਰ ਅਮਰਜੀਤ ਸਿੰਘ ਭਲਾਈਪੁਰ ਮੈਂਬਰ ਐਸ.ਜੀ.ਪੀ.ਸੀ., ਸਾਬਕਾ ਚੇਅਰਮੈਨ ਭੁਪਿੰਦਰ ਸਿੰਘ ਬਿੱਟੂ ਖਵਾਸਪੁਰ, ਡਾ. ਹਰਿੰਦਰ ਸਿੰਘ ਕੋਟਲੀ, ਬਲਦੇਵ ਸਿੰਘ ਸਾਬਕਾ ਸਰਪੰਚ, ਭਗਵਾਨ ਸਿੰਘ ਸੰਘਰ, ਮੁਖਤਾਰ ਸਿੰਘ ਬਿਹਾਰੀਪੁਰ, ਸੰਦੀਪ ਸਿੰਘ ਕੋਟਲੀ, ਮਲੂਕ ਸਿੰਘ, ਗੁਰਭੇਜ ਸਿੰਘ, ਗੁਲਜਾਰ ਸਿੰਘ ਮੀਆਂਵਿੰਡ, ਪਿ੍ੰਸੀਪਲ ਨਵਤੇਜ ਸਿੰਘ ਏਕਲਗੱਡਾ, ਗੁਰਵਿੰਦਰ ਸਿੰਘ ਪ੍ਰਧਾਨ ਕੋਟਲੀ ਸਰੂ ਖਾਂ, ਸਰਮੈਲ ਸਿੰਘ ਕੋਟਲੀ, ਗੁਰਜਿੰਦਰ ਸਿੰਘ ਅੱਲੋਵਾਲ, ਪਰਮਜੀਤ ਸਿੰਘ ਬਾਠ, ਹਰਦੇਵ ਸਿੰਘ ਸਰਲੀ, ਮਲਕੀਤ ਸਿੰਘ ਕੋਟਲੀ, ਹਰਜਿੰਦਰ ਸਿੰਘ ਘੱਗੇ, ਸੁਖਚੈਨ ਸਿੰਘ ਵੈਰੋਵਾਲ, ਚੇਅਰਮੈਨ ਭੁਪਿੰਦਰ ਸਿੰਘ ਬਿੱਟੂ, ਅਮਰਜੀਤ ਸਿੰਘ ਭਲਾਈਪੁਰ, ਬਲਦੇਵ ਸਿੰਘ ਸਾਹ, ਡਾ. ਹਰਿੰਦਰ ਸਿੰਘ, ਬਲਕਾਰ ਸਿੰਘ ਸੂਬੇਦਾਰ, ਜਸਬੀਰ ਸਿੰਘ ਜੱਸਾ, ਡਾ. ਗੁਰਭੇਜ ਸਿੰਘ, ਕਾਰਜ ਸਿੰਘ ਖਵਾਸਪੁਰ, ਮਲੂਕ ਸਿੰਘ ਬੱਬੂ, ਵਿਕਰਮਜੀਤ ਸਿੰਘ ਵਿੱਕੀ ਆਦਿ ਨੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ |