ਖਾਲੜਾ, 23 ਅਕਤੂਬਰ (ਜੱਜਪਾਲ ਸਿੰਘ ਜੱਜ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਵਡਾਲੀ ਨੂੰ ਦੂਜੀ ਵਾਰ ਕੋਰ ਕਮੇਟੀ ਮੈਂਬਰ ਪਾ ਕੇ ਪਾਰਟੀ ਨੇ ਸਮੂਹ ਹਲਕਾ ਵਾਸੀਆਂ ਦਾ ਮਾਣ ਵਧਾਇਆ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਕੋਰ ਕਮੇਟੀ ਮੈਂਬਰ ਗੁਰਦੀਪ ਸਿੰਘ ਚੱਕ ਤੇ ਜਨਰਲ ਸਕੱਤਰ ਯੂਥ ਅਕਾਲੀ ਦਲ ਹਰਮੋਹਿਤਬੀਰ ਸਿੰਘ ਖਾਲੜਾ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪਾਰਟੀ ਲਈ ਮਿਹਨਤ ਕਰਨ ਵਾਲੇ ਵਰਕਰਾਂ ਨੂੰ ਹਮੇਸ਼ਾ ਹੀ ਪਾਰਟੀ ਨੇ ਮਾਣ ਦੇ ਕੇ ਨਿਵਾਜਿਆ ਹੈ |