ਖਡੂਰ ਸਾਹਿਬ, 23 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਪੰਜਾਬ ਨੰਬਰਦਾਰ ਯੂਨੀਅਨ ਵਲੋਂ 25 ਅਕਤੂਬਰ ਨੂੰ ਤਰਨ ਤਾਰਨ ਵਿਖੇ ਭਗਵੰਤ ਮਾਨ ਸਰਕਾਰ ਦੀ ਵਾਅਦਾ ਖਿਲਾਫ਼ੀ ਦੇ ਵਿਰੋਧ ਵਿਚ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ ਅਤੇ ਨੰਬਰਦਾਰਾਂ ਵਿਚ ਪੂਰਾ ਜੋਸ਼ ਦੇਖਣ ਨੂੰ ਮਿਲ ਰਿਹਾ ਹੈ | ਇਹ ਜਾਣਕਾਰੀ ਤਰਨ ਤਾਰਨ ਜ਼ਿਲ੍ਹੇ ਦੇ ਪ੍ਰਧਾਨ ਹਰਭਜਨ ਸਿੰਘ ਬੋਦੇਵਾਲ ਨੇ ਦਿੰਦੇ ਹੋਏ ਕਿਹਾ ਕਿ ਮਾਝੇ ਦੀ ਧਰਤੀ ਤੋਂ ਜਦੋਂ ਵੀ ਸੰਘਰਸ਼ ਉਠਿਆ ਹੈ ਤਾਂ ਫਿਰ ਜਿੱਤ ਕੇ ਸਾਹ ਲਿਆ ਗਿਆ ਹੈ | ਇਸ ਮੌਕੇ ਉਨ੍ਹਾਂ ਕਿਹਾ ਕਿ ਯੂਨੀਅਨ ਦੇ ਸੂਬਾ ਸਕੱਤਰ ਜਨਰਲ ਰਸ਼ਪਾਲ ਸਿੰਘ ਰਾਮਪੁਰ ਵਲੋਂ ਰੋਸ ਪ੍ਰਦਰਸ਼ਨ ਵਾਲੀ ਜਗ੍ਹਾ ਦਾ ਜਾਇਜ਼ਾ ਲਿਆ ਅਤੇ ਜ਼ਿਲ੍ਹੇ ਦੇ ਆਗੂਆਂ ਦੀਆਂ ਵੱਖ ਵੱਖ ਡਿਊਟੀਆਂ ਲਗਾਈਆਂ ਹਨ | ਉਨ੍ਹਾਂ ਕਿਹਾ ਕਿ ਨੰਬਰਦਾਰਾਂ ਦਾ ਭਾਰੀ ਇਕੱਠ ਸਰਕਾਰ ਨੂੰ ਸੋਚਣ ਲਈ ਮਜ਼ਬੂਰ ਕਰ ਦੇਵੇਗਾ | ਇਸ ਮੌਕੇ ਸ਼ਿੰਗਾਰਾ ਸਿੰਘ ਲਾਖਨਾ ਸੀਨੀਅਰ ਮੀਤ ਪ੍ਰਧਾਨ, ਕੁਲਵੰਤ ਸਿੰਘ ਮੱਖੀ ਤਹਿਸੀਲ ਪ੍ਰਧਾਨ ਪੱਟੀ, ਦਲਬੀਰ ਸਿੰਘ ਮੋਹਨਪੁਰਾ ਤਹਿਸੀਲ ਪ੍ਰਧਾਨ ਤਰਨ ਤਾਰਨ, ਗੁਰਦੇਵ ਸਿੰਘ ਸਬ ਤਹਿਸੀਲ ਪ੍ਰਧਾਨ ਝਬਾਲ, ਦਿਲਬਾਗ ਸਿੰਘ ਵਲਟੋਹਾ ਸਬ ਤਹਿਸੀਲ ਪ੍ਰਧਾਨ ਖੇਮਕਰਨ, ਗੁਰਸ਼ਰਨ ਸਿੰਘ ਭਗਵਾਨਪੁਰਾ ਸਬ ਤਹਿਸੀਲ ਪ੍ਰਧਾਨ ਭਿੱਖੀਵਿੰਡ, ਨਰਿੰਦਰ ਸਿੰਘ ਗੁੱਜਰਪੁਰਾ ਸਬ ਤਹਿਸੀਲ ਪ੍ਰਧਾਨ ਗੋਇੰਦਵਾਲ ਸਾਹਿਬ, ਦਇਆ ਸਿੰਘ ਮਾਛੀਕੇ ਜਨਰਲ ਸਕੱਤਰ, ਦਿਲਬਾਗ ਰਾਏ, ਰਸ਼ਪਾਲ ਸਿੰਘ, ਬਲਵਿੰਦਰ ਸਿੰਘ, ਸੁਖਦੇਵ ਸਿੰਘ, ਸਰਬਜੀਤ ਸਿੰਘ, ਜਗਰੂਪ ਸਿੰਘ, ਅਮਰੀਕ ਸਿੰਘ, ਕੈਪਟਨ ਮੱਖਣ ਸਿੰਘ, ਰਣਧੀਰ ਸਿੰਘ, ਜਸਵੰਤ ਸਿੰਘ ਆਦਿ ਹਾਜ਼ਰ ਸਨ |