ਤਰਨ ਤਾਰਨ, 23 ਅਕਤੂਬਰ (ਇਕਬਾਲ ਸਿੰਘ ਸੋਢੀ)- ਵਿਧਾਨ ਸਭਾ ਹਲਕਾ 21 ਤਰਨ ਤਾਰਨ ਦੀ ਜ਼ਿਮਨੀ ਚੋਣ ਨੂੰ ਮੁੱਖ ਰੱਖਦੇ ਹੋਏ ਐਕਸਾਈਜ਼ ਕਮਿਸ਼ਨਰ ਪੰਜਾਬ ਵਲੋਂ ਸਾਰੇ ਵਿਧਾਨ ਸਭਾ ਹਲਕਾ ਤਰਨ ਤਾਰਨ ਅਤੇ ਇਸਦੇ ਨਾਲ ਲਗਦੇ ਹਲਕਿਆਂ ਦੇ ਤਿੰਨ ਕਿਲੋਮੀਟਰ ਦੇ ਘੇਰੇ ਵਿਚ 9 ਨਵੰਬਰ ਨੂੰ ਸ਼ਾਮ 6 ਵਜੇ ਤੋਂ 11 ਨਵੰਬਰ ਸ਼ਾਮ 6 ਵਜੇ ਤੱਕ ਅਤੇ 14 ਨਵੰਬਰ ਨੂੰ ਡਰਾਈ ਡੇਅ ਘੋਸ਼ਿਤ ਕਰ ਦਿੱਤਾ ਗਿਆ ਹੈ | ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਰਾਹੁਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 9 ਨਵੰਬਰ ਨੂੰ ਸ਼ਾਮ 6 ਵਜੇ ਤੋਂ 11 ਨਵੰਬਰ ਸ਼ਾਮ 6 ਵਜੇ ਤੱਕ ਵਿਧਾਨ ਸਭਾ ਹਲਕਾ ਤਰਨ ਤਾਰਨ ਅਤੇ ਇਸਦੇ ਨਾਲ ਲੱਗਦੇ ਹਲਕਿਆਂ ਦੇ ਤਿੰਨ ਕਿਲੋਮੀਟਰ ਦੇ ਘੇਰੇ ਵਿਚ ਸ਼ਰਾਬ ਦੇ ਸਾਰੇ ਠੇਕੇ ਬੰਦ ਰਹਿਣਗੇ | ਉਨ੍ਹਾਂ ਦੱਸਿਆ ਕਿ 14 ਨਵੰਬਰ ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਵੀ ਵਿਧਾਨ ਸਭਾ ਹਲਕਾ ਤਰਨ ਤਾਰਨ ਅਤੇ ਇਸਦੇ ਨਾਲ ਲਗਦੇ ਹਲਕਿਆਂ ਦੇ ਤਿੰਨ ਕਿਲੋਮੀਟਰ ਦੇ ਘੇਰੇ ਵਿਚ ਡਰਾਈ ਡੇਅ ਹੋਵੇਗਾ | ਇਹ ਹੁਕਮ ਸਮੇਂ ਦੀ ਤੱਤਪਰਤਾ ਨੂੰ ਮੁੱਖ ਰੱਖਦੇ ਹੋਏ ਇਕਤਰਫਾ ਜਾਰੀ ਕਰਕੇ ਆਮ ਜਨਤਾ ਨੂੰ ਸੰਬੋਧਿਤ ਕੀਤਾ ਗਿਆ ਹੈ |