27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਜਨਰਲ ਆਬਜ਼ਰਵਰ, ਪੁਲਿਸ ਆਬਜ਼ਰਵਰ ਤੇ ਖ਼ਰਚਾ ਆਬਜ਼ਰਵਰ ਵਲੋਂ ਨੋਡਲ ਅਫ਼ਸਰਾਂ ਨਾਲ ਮੀਟਿੰਗ <br/>

ਅਜੀਤ ਡੈਸਕ 24-10-2025
ਤਰਨ ਤਾਰਨ, 23 ਅਕਤੂਬਰ (ਹਰਿੰਦਰ ਸਿੰਘ)- ਜ਼ਿਮਨੀ ਚੋਣ ਤਰਨ ਤਾਰਨ ਲਈ ਭਾਰਤ ਚੋਣ ਕਮਿਸ਼ਨ ਵਲੋਂ ਨਿਯੁਕਤ ਕੀਤੇ ਗਏ ਜਨਰਲ ਅਬਜ਼ਰਵਰ ਸ੍ਰੀਮਤੀ ਪੁਸ਼ਪਾ ਸਤਿਆਨੀ, ਪੁਲਿਸ ਅਬਜ਼ਰਵਰ ਸ੍ਰੀਮਤੀ ਸ਼ਾਇਨੀ ਐੱਸ. 'ਤੇ ਖ਼ਰਚਾ ਅਬਜ਼ਰਵਰ ਸ਼੍ਰੀ ਮਨਜ਼ਰੁਲ ਹਸਨ ਵਲੋੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਜ਼ਿਮਨੀ ਚੋਣ ਲਈ ਗਠਿਤ ਵੱਖ-ਵੱਖ ਟੀਮਾਂ ਦੇ ਨੋਡਲ ਅਫਸਰਾਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ, ਐੱਸ.ਐੱਸ.ਪੀ. ਡਾ. ਰਵਜੋਤ ਕੌਰ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਜਦੀਪ ਸਿੰਘ ਬਰਾੜ, ਰਿਟਰਨਿੰਗ ਅਫ਼ਸਰ ਗੁਰਮੀਤ ਸਿੰਘ, ਸਹਾਇਕ ਕਮਿਸ਼ਨਰ ਕਰਨਵੀਰ ਸਿੰਘ, ਡਾ. ਅਮਨਦੀਪ ਸਿੰਘ, ਚੋਣ ਤਹਿਸੀਲਦਾਰ ਅਰਮਿੰਦਰਪਾਲ ਸਿੰਘ ਸਮੇਤ ਵੱਖ-ਵੱਖ ਅਧਿਕਾਰੀ ਮੌਜੂਦ ਸਨ | ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਅਬਜ਼ਰਵਰਾਂ ਨਾਲ ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਚੋਣ ਸਬੰਧੀ ਕੀਤੇ ਪ੍ਰਬੰਧਾਂ ਬਾਰੇ ਵਿਸਥਾਰ ਵਿਚ ਜਾਣਕਾਰੀ ਸਾਂਝੀ ਕੀਤੀ | ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਤਰਨ ਤਾਰਨ ਵਿਚ ਕੁੱਲ 183742 ਵੋਟਰ ਹਨ ਜਿਨ੍ਹਾਂ ਵਿਚ 101494 ਮਰਦ, 92240 ਔਰਤਾਂ ਹਨ | ਉਨ੍ਹਾਂ ਦੱਸਿਆ ਕਿ ਹਲਕੇ ਵਿਚ ਸਰਵਿਸ ਵੋਟਰਾਂ ਦੀ ਗਿਣਤੀ 1356 ਹੈ | ਵਿਧਾਨ ਸਭਾ ਹਲਕਾ ਤਰਨ ਤਾਰਨ ਵਿਚ 114 ਪੋਲਿੰਗ ਲੋਕੇਸ਼ਨਾਂ ਉੱਪਰ 222 ਪੋਲਿੰਗ ਬੂਥ ਬਣਾਏ ਗਏ ਹਨ | ਇਨ੍ਹਾਂ ਵਿਚੋਂ 4 ਮਾਡਲ ਪੋਲਿੰਗ ਬੂਥ, 3 ਪਿੰਕ ਵੋਮੇਨ ਪੋਲਿੰਗ ਸਟੇਸ਼ਨ ਅਤੇ 1 ਪੀ.ਡਬਲਿਊ.ਡੀ. ਪੋਲਿੰਗ ਸਟੇਸ਼ਨ ਬਣਾਏ ਗਏ ਹਨ | ਜ਼ਿਲ੍ਹਾ ਚੋਣ ਅਧਿਕਾਰੀ ਨੇ ਕਿਹਾ ਕਿ ਪੋਲਿੰਗ ਬੂਥਾਂ, ਕਾਊਾਟਿੰਗ ਹਾਲ ਅਤੇ ਸਟਰਾਂਗ ਰੂਮ ਵਿਚ ਢੁਕਵੇਂ ਪ੍ਰਬੰਧ ਤੇ ਸੁਰੱਖਿਆ ਯਕੀਨੀ ਬਣਾਈ ਗਈ ਹੈ | ਇਸ ਤੋਂ ਇਲਾਵਾ ਵੋਟਰਾਂ ਦੀ ਸਹੂਲਤ ਲਈ ਪੋਲਿੰਗ ਬੂਥਾਂ 'ਤੇ ਪੀਣ ਵਾਲੇ ਪਾਣੀ, ਵੇਟਿੰਗ ਏਰੀਆ, ਪਖਾਨਿਆਂ ਅਤੇ ਦਿਵਿਆਂਗ ਵੋਟਰਾਂ ਲਈ ਵ੍ਹੀਲ ਚੇਅਰਾਂ ਆਦਿ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਸੀ.ਸੀ.ਟੀ.ਵੀ ਕੈਮਰੇ ਲਗਾ ਕੇ 100 ਫ਼ੀਸਦੀ ਵੈੱਬ ਕਾਸਟਿੰਗ ਯਕੀਨੀ ਬਣਾਈ ਜਾਵੇਗੀ | ਉਨ੍ਹਾਂ ਕਿਹਾ ਕਿ ਚੋਣ ਜ਼ਾਬਤੇ ਦੀ ਉਲੰਘਣਾ ਦੀਆਂ ਸ਼ਿਕਾਇਤਾਂ ਲਈ ਜ਼ਿਲ੍ਹਾ ਪੱਧਰ 'ਤੇ ਇਕ ਸ਼ਿਕਾਇਤ ਸੈੱਲ ਗਠਿਤ ਕੀਤਾ ਹੈ | ਇਸ ਤੋਂ ਇਲਾਵਾ ਸੀ-ਵਿਜ਼ਿਲ ਐਪ ਉੱਪਰ ਵੀ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਆ ਰਹੀਆਂ ਸ਼ਿਕਾਇਤਾਂ ਉੱਪਰ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ | ਇਸ ਮੌਕੇ ਜਨਰਲ ਅਬਜ਼ਰਵਰ ਸ੍ਰੀਮਤੀ ਪੁਸ਼ਪਾ ਸਤਿਆਨੀ ਨੇ ਸਾਰੇ ਨੋਡਲ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ | ਉਨ੍ਹਾਂ ਕਿਹਾ ਕਿ ਫਲਾਇੰਗ ਸਕੂਐਡ, ਸਟੈਟਿਕ ਸਰਵੇਲੈਂਸ ਟੀਮਾਂ ਪੂਰੀ ਤਰ੍ਹਾਂ ਚੌਕਸੀ ਵਰਤਣ | ਸ੍ਰੀਮਤੀ ਸਤਿਆਨੀ ਨੇ ਕਿਹਾ ਕਿ ਉਨ੍ਹਾਂ ਸਮੇਤ ਪੁਲਿਸ ਅਬਜ਼ਰਵਰ ਅਤੇ ਖ਼ਰਚਾ ਅਬਜ਼ਰਵਰ ਵੋਟਾਂ ਦੀ ਗਿਣਤੀ ਤੱਕ ਜ਼ਿਲ੍ਹਾ ਤਰਨ ਤਾਰਨ ਵਿਚ ਹੀ ਰਹਿਣਗੇ ਅਤੇ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਨੂੰ ਯਕੀਨੀ ਬਣਾਉਣਗੇ | ਉਨ੍ਹਾਂ ਕਿਹਾ ਕਿ ਸਾਰੇ ਅਬਜ਼ਰਵਰ ਜ਼ਿਲ੍ਹਾ ਪ੍ਰੀਸ਼ਦ ਦੇ ਦਫ਼ਤਰ ਦੇ ਕਮਰਾ ਨੰਬਰ 10 ਵਿਚ ਬੈਠਣਗੇ ਅਤੇ ਚੋਣ ਜ਼ਾਬਤੇ ਦੀ ਉਲੰਘਣਾ ਦੀ ਸ਼ਿਕਾਇਤ ਉਨ੍ਹਾਂ ਨੂੰ ਨਿੱਜੀ ਤੌਰ 'ਤੇ ਵੀ ਮਿਲ ਕੇ ਵੀ ਕੀਤੀ ਜਾ ਸਕਦੀ ਹੈ | ਇਸ ਮੌਕੇ ਪੁਲਿਸ ਅਬਜ਼ਰਵਰ ਸ੍ਰੀਮਤੀ ਸ੍ਰੀਮਤੀ ਸ਼ਾਇਨੀ ਐੱਸ. ਨੇ ਕਿਹਾ ਕਿ ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਜ਼ਿਮਨੀ ਚੋਣ ਦੌਰਾਨ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਨੂੰ ਜ਼ਿਮਨੀ ਚੋਣ ਦੌਰਾਨ ਵਾਧੂ ਫੋਰਸ ਭੇਜਣ ਲਈ ਵੀ ਲਿਖਿਆ ਗਿਆ ਹੈ | ਇਸ ਮੌਕੇ ਖਰਚਾ ਆਬਜ਼ਰਵਰ ਸ਼੍ਰੀ ਮਨਜ਼ਰੁਲ ਹਸਨ ਨੇ ਮੀਟਿੰਗ ਦੌਰਾਨ ਵੱਖ-ਵੱਖ ਟੀਮਾਂ ਦੇ ਨੋਡਲ ਅਫਸਰਾਂ ਨੂੰ ਕਿਹਾ ਕਿ ਉਹ ਚੋਣ ਕਮਿਸ਼ਨ ਦੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਚੋਣਾਂ ਦੇ ਕੰਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ | ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਵਲੋਂ ਵਿਧਾਨ ਸਭਾ ਚੋਣਾਂ ਵਿਚ ਉਮੀਦਵਾਰ ਨੂੰ 40 ਲੱਖ ਰੁਪਏ ਤੱਕ ਚੋਣ ਖ਼ਰਚਾ ਕਰਨ ਦੀ ਇਜਾਜਤ ਦਿੱਤੀ ਗਈ ਹੈ |

ਪਿਛਲੀ ਖ਼ਬਰ ਬਾਪੂ ਤਰਸੇਮ ਸਿੰਘ ਵਲੋਂ ਭਾਈ ਮਨਦੀਪ ਸਿੰਘ ਦੇ ਹੱਕ ਵਿਚ ਵੱਖ-ਵੱਖ ਪਿੰਡ ਵਿਚ ਚੋਣ ਪ੍ਰਚਾਰ ਅਗਲੀ ਖ਼ਬਰ ਜ਼ਿਮਨੀ ਚੋਣ ਦੇ ਮੱਦੇਨਜ਼ਰ 9 ਨੂੰ ਸ਼ਾਮ 6 ਵਜੇ ਤੋਂ 11 ਨਵੰਬਰ ਸ਼ਾਮ 6 ਵਜੇ ਤੱਕ ਡਰਾਈ ਡੇਅ ਘੋਸ਼ਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।