27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਵਾਰਡ ਨੰਬਰ 1 ਦਾ ਇੰਚਾਰਜ 'ਆਪ' ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ <br/>

ਅਜੀਤ ਡੈਸਕ 24-10-2025
ਤਰਨ ਤਾਰਨ, 23 ਅਕਤੂਬਰ (ਹਰਿੰਦਰ ਸਿੰਘ)- ਵਿਧਾਨ ਸਭਾ ਹਲਕਾ ਤਰਨ ਤਾਰਨ ਵਿਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਪਿਛਲੇ 10 ਸਾਲ ਤੋਂ ਵਾਰਡ ਨੰਬਰ 1 ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਹਰਮਿੰਦਰ ਸਿੰਘ ਹੀਰਾ ਆਪਣੇ ਸਾਥੀਆਂ ਸਮੇਤ ਅੱਜ ਪੰਜਾਬ ਟਿਊਬਵੈੱਲ ਕਾਰਪੋਰੇਸ਼ਨ ਦੇ ਸਾਬਕਾ ਡਾਇਰੈਕਟਰ ਗੁਰਬਾਜ ਸਿੰਘ ਗਿੱਲ ਕਾਜੀਕੋਟ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਪ੍ਰੇਰਣਾ ਸਦਕਾ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ | ਇਸ ਮੌਕੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ, ਸਾਬਕਾ ਵਿਧਾਇਕ ਖੇਮਕਰਨ ਸੁਖਪਾਲ ਸਿੰਘ ਭੁੱਲਰ, ਸਾਬਕਾ ਵਿਧਾਇਕ ਲਖਬੀਰ ਸਿੰਘ ਲੱਖਾ, ਵਿਕਰਮ ਸਿੰਘ ਬਾਜਵਾ ਨੇ ਹਰਮਿੰਦਰ ਸਿੰਘ ਹੀਰਾ ਨੂੰ ਸਿਰਪਾਓ ਦੇ ਕੇ ਸਨਮਾਨਿਤ ਕਰਦਿਆਂ ਜੀ ਆਇਆਂ ਆਖਿਆ | ਇਸ ਮੌਕੇ ਬੋਲਦਿਆਂ ਗੁਰਕੀਰਤ ਸਿੰਘ ਕੋਟਲੀ ਸਾਬਕਾ ਮੰਤਰੀ ਅਤੇ ਸੁਖਪਾਲ ਸਿੰਘ ਭੁੱਲਰ ਸਾਬਕਾ ਵਿਧਾਇਕ ਖੇਮਕਰਨ ਨੇ ਕਿਹਾ ਕਿ ਝੂਠੀਆਂ ਗਾਰੰਟੀਆਂ ਦੇ ਕੇ ਸੱਤਾ ਉੱਤੇ ਕਾਬਜ ਹੋਈ ਆਮ ਆਦਮੀ ਪਾਰਟੀ ਨੇ ਪਿਛਲੇ ਚਾਰ ਸਾਲ ਦੇ ਕਾਰਜਕਾਲ ਵਿਚ ਪੰਜਾਬ ਦਾ ਬਹੁਤ ਵੱਡਾ ਨੁਕਸਾਨ ਕੀਤਾ ਹੈ ਕਿਉਂਕਿ ਪੰਜਾਬ ਦੇ ਲੋਕਾਂ ਦੀ ਜਾਨ-ਮਾਲ ਦੀ ਆਪ ਸਰਕਾਰ ਨੂੰ ਕੋਈ ਪ੍ਰਵਾਹ ਨਹੀਂ ਹੈ | ਉਨ੍ਹਾਂ ਕਿਹਾ ਕਿ ਜਿਹੜੀ ਪਾਰਟੀ ਆਮ ਘਰਾਂ ਦੇ ਧੀਆਂ- ਪੁੱਤਾਂ ਨੂੰ ਮੰਤਰੀ, ਵਿਧਾਇਕ, ਚੇਅਰਮੈਨ, ਸੰਸਦ ਮੈਂਬਰ ਬਣਾਉਣ ਦੇ ਦਾਅਵੇ ਕਰਦੀ ਹੁੰਦੀ ਸੀ, ਉਸੇ ਪਾਰਟੀ ਨੂੰ ਜ਼ਿਮਨੀ ਚੋਣਾਂ ਵਾਸਤੇ ਕੋਈ ਆਮ ਘਰਾਂ ਦਾ ਉਮੀਦਵਾਰ ਕਿਉਂ ਨਹੀਂ ਮਿਲ ਰਿਹਾ | ਉਨ੍ਹਾਂ ਕਿਹਾ ਕਿ ਲਗਾਤਾਰ 15 ਸਾਲ ਸੱਤਾ ਦਾ ਨਿੱਘ ਮਾਣਦਿਆਂ ਲੋਕਾਂ ਦੀ ਲੁੱਟ ਖਸੁੱਟ ਕਰਨ ਵਾਲੇ ਲੀਡਰ ਨੂੰ 'ਆਪ' ਨੇ ਜ਼ਿਮਨੀ ਚੋਣ ਵਿਚ ਟਿਕਟ ਦੇ ਕੇ ਸਾਬਤ ਕਰ ਦਿੱਤਾ ਹੈ ਕਿ 'ਆਪ' ਪਾਰਟੀ ਦੇ ਕੋਲ ਕੋਈ ਯੋਗ ਉਮੀਦਵਾਰ ਨਹੀਂ ਹੈ | ਉਨ੍ਹਾਂ ਕਿਹਾ ਕਿ ਤਰਨ ਤਾਰਨ ਤੋਂ ਕਾਂਗਰਸੀ ਉਮੀਦਵਾਰ ਕਰਨਬੀਰ ਸਿੰਘ ਬੁਰਜ ਦੀ ਜਿੱਤ ਯਕੀਨੀ ਹੈ | ਉਨ੍ਹਾਂ ਨੇ ਵਾਰਡ ਨੰਬਰ 1 ਦੇ ਸਮੁੱਚੇ ਵੋਟਰਾਂ ਸਪੋਰਟਰਾਂ ਨੂੰ ਅਪੀਲ ਕੀਤੀ ਕਿ ਉਹ ਕਾਂਗਰਸ ਦਾ ਡੱਟ ਕੇ ਸਾਥ ਦੇਣ | ਅਖੀਰ ਵਿਚ ਡਾਇਰੈਕਟਰ ਗੁਰਬਾਜ ਸਿੰਘ ਗਿੱਲ ਕਾਜੀਕੋਟ ਨੇ ਸਮੁੱਚੀ ਲੀਡਰਸ਼ਿਪ ਅਤੇ ਵਾਰਡ ਨਿਵਾਸੀਆਂ ਦਾ ਧੰਨਵਾਦ ਕਰਦਿਆਂ ਸਨਮਾਨ ਕੀਤਾ | ਇਸ ਮੌਕੇ ਹਰਪ੍ਰੀਤ ਸਿੰਘ ਸੰਧੂ, ਮਨਜੀਤ ਸਿੰਘ ਗੋਲਡੀ, ਭਾਗ ਸਿੰਘ, ਦਿਲਬਾਗ ਸਿੰਘ, ਸੁਖਵਿੰਦਰ ਸਿੰਘ, ਜਗਜੀਤ ਸਿੰਘ, ਮਿਲਖਾ ਸਿੰਘ, ਹਰਜੀਤ ਸਿੰਘ, ਬਲਜੀਤ ਸਿੰਘ, ਹਰਪ੍ਰੀਤ ਸਿੰਘ, ਸੁਖ ਚਰਨ ਸਿੰਘ ਸ਼ੈਰੀ, ਹਰਚਰਨ ਸਿੰਘ ਹੈਰੀ, ਕਰਨ ਢਿੱਲੋਂ, ਅਨਮੋਲ ਗਿੱਲ, ਅਰਸ਼ਦੀਪ ਪਾਸੀ, ਰੂਬਲ ਸਿੰਘ, ਕਰਨਬੀਰ ਸਿੰਘ, ਅਰਮਾਨਦੀਪ ਸਿੰਘ, ਗੁਰਜੰਟ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਬਾਪੂ ਤਰਸੇਮ ਸਿੰਘ ਵਲੋਂ ਭਾਈ ਮਨਦੀਪ ਸਿੰਘ ਦੇ ਹੱਕ ਵਿਚ ਵੱਖ-ਵੱਖ ਪਿੰਡ ਵਿਚ ਚੋਣ ਪ੍ਰਚਾਰ ਅਗਲੀ ਖ਼ਬਰ ਬਾਪੂ ਤਰਸੇਮ ਸਿੰਘ ਵਲੋਂ ਭਾਈ ਮਨਦੀਪ ਸਿੰਘ ਦੇ ਹੱਕ ਵਿਚ ਵੱਖ-ਵੱਖ ਪਿੰਡ ਵਿਚ ਚੋਣ ਪ੍ਰਚਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।