27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਬਾਪੂ ਤਰਸੇਮ ਸਿੰਘ ਵਲੋਂ ਭਾਈ ਮਨਦੀਪ ਸਿੰਘ ਦੇ ਹੱਕ ਵਿਚ ਵੱਖ-ਵੱਖ ਪਿੰਡ ਵਿਚ ਚੋਣ ਪ੍ਰਚਾਰ

ਅਜੀਤ ਡੈਸਕ 24-10-2025
ਤਰਨ ਤਾਰਨ, 23 ਅਕਤੂਬਰ (ਹਰਿੰਦਰ ਸਿੰਘ)-ਅਕਾਲੀ ਦਲ ਵਾਰਿਸ ਪੰਜਾਬ ਦੇ ਅਤੇ ਪੰਥਕ ਜਥੇਬੰਦੀਆਂ ਵਲੋਂ ਤਰਨ ਤਾਰਨ ਜ਼ਿਮਨੀ ਚੋਣ ਵਿਚ ਮੈਦਾਨ ਵਿਚ ਉਤਾਰੇ ਗਏ ਭਾਈ ਮਨਦੀਪ ਸਿੰਘ ਭਰਾਤਾ ਭਾਈ ਸੰਦੀਪ ਸਿੰਘ ਸੰਨੀ ਦੇ ਹੱਕ ਵਿਚ ਸਾਂਸਦ ਅੰਮਿ੍ਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਵਲੋਂ ਵੱਖ ਵੱਖ ਪਿੰਡਾਂ ਵਿਚ ਜਾ ਕੇ ਚੋਣ ਪ੍ਰਚਾਰ ਕੀਤਾ ਗਿਆ | ਇਸ ਮੌਕੇ ਬੋਲਦਿਆਂ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਜਿਸ ਤਰ੍ਹਾਂ ਭਾਈ ਅੰਮਿ੍ਤਪਾਲ ਸਿੰਘ ਦੀ ਚੋਣ ਮੁਹਿੰਮ ਲੋਕਾਂ ਵਲੋਂ ਖੁਦ ਸੰਭਾਲੀ ਗਈ, ਉਸੇ ਤਰ੍ਹਾਂ ਭਾਈ ਮਨਦੀਪ ਸਿੰਘ ਦੇ ਹੱਕ ਵਿਚ ਆਪਣੇ ਆਪ ਲੋਕ ਨਿੱਤਰ ਰਹੇ ਹਨ | ਉਨ੍ਹਾਂ ਕਿਹਾ ਕਿ ਹਲਕੇ ਵਿਚ ਲੋਕਾਂ ਵਲੋਂ ਉਨ੍ਹਾਂ ਨੂੰ ਬਹੁਤ ਹੀ ਭਰਵਾਂ ਸਹਿਯੋਗ ਦਿੱਤਾ ਜਾ ਰਿਹਾ ਹੈ, ਜਿਸ ਤੋਂ ਆਮ ਆਦਮੀ ਪਾਰਟੀ ਸਮੇਤ ਦੂਜੀਆਂ ਵਿਰੋਧੀ ਪਾਰਟੀਆਂ ਪੂਰੀ ਤਰ੍ਹਾਂ ਘਬਰਾ ਗਈਆਂ ਹਨ | ਪਰ ਉਨ੍ਹਾਂ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਲੋਕਾਂ ਦੇ ਫ਼ਤਵੇ ਅੱਗੇ ਵੱਡੀ ਤੋਂ ਵੱਡੀ ਤਾਕਤ ਵੀ ਝੁਕ ਜਾਂਦੀ ਹੈ | ਉਨ੍ਹਾਂ ਕਿਹਾ ਕਿ ਤਰਨ ਤਾਰਨ ਹਲਕੇ ਦੇ ਲੋਕਾਂ ਨੇ ਪਿਛਲੇ ਲਗਪਗ ਸਾਢੇ ਤਿੰਨ ਸਾਲ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਰਾਜ ਭਾਗ ਦੇਖਿਆ ਹੈ ਅਤੇ ਸਾਰੇ ਲੋਕ ਜਾਣਦੇ ਹਨ ਕਿ ਤਰਨ ਤਾਰਨ ਹਲਕੇ ਵਿਚ ਸਰਕਾਰ ਵਲੋਂ ਇਕ ਧੇਲੇ ਦਾ ਵਿਕਾਸ ਨਹੀਂ ਕਰਵਾਇਆ ਗਿਆ | ਹ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਧਿਰ ਦੀ ਧੱਕੇਸ਼ਾਹੀ ਤੋਂ ਨਾ ਘਬਰਾਉਣ, ਕਿਉਂਕਿ ਮਾਝੇ ਦੇ ਲੋਕਾਂ ਦਾ ਇਤਿਹਾਸ ਹੈ ਕਿ ਉਨ੍ਹਾਂ ਨੇ ਹੀ ਸਰਕਾਰਾਂ ਬਦਲਣ ਵਿਚ ਆਪਣਾ ਅਹਿਮ ਯੋਗਦਾਨ ਪਾਇਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਉਣ ਵਾਲਾ ਸਮਾਂ ਅਕਾਲੀ ਵਾਰਿਸ ਪੰਜਾਬ ਦਾ ਅਤੇ ਪੰਥਕ ਧਿਰਾਂ ਦਾ ਹੈ ਅਤੇ ਇਸ ਸੱਚਾਈ ਤੋਂ ਕੋਈ ਵੀ ਭੱਜ ਨਹੀਂ ਸਕਦਾ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭਾਈ ਮਨਦੀਪ ਸਿੰਘ ਦੇ ਹੱਕ ਵਿਚ ਵੱਡਾ ਫ਼ਤਵਾ ਦੇ ਕੇ ਵਿਰੋਧੀ ਪਾਰਟੀਆਂ ਨੂੰ ਚੱਲਦਾ ਕਰਨ |
ਪਿਛਲੀ ਖ਼ਬਰ ਹੈਰੋਇਨ ਅਤੇ ਚੋਰੀ ਦੇ ਮੋਟਰਸਾਈਕਲ ਸਮੇਤ ਤਿੰਨ ਵਿਅਕਤੀ ਕਾਬੂ ਅਗਲੀ ਖ਼ਬਰ ਵਾਰਡ ਨੰਬਰ 1 ਦਾ ਇੰਚਾਰਜ 'ਆਪ' ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।