ਤਰਨ ਤਾਰਨ, 23 ਅਕਤੂਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਹੈਰੋਇਨ ਅਤੇ ਚੋਰੀ ਦੇ ਮੋਟਰਸਾਈਕਲ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਥਾਣਾ ਭਿੱਖੀਵਿੰਡ ਦੇ ਏ.ਐੱਸ.ਆਈ. ਸਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਿਸ ਪਾਰਟੀ ਸਮੇਤ ਪੁਲ ਸੂਆ ਪਹੂਵਿੰਡ ਨਜ਼ਦੀਦ ਨਾਕਾਬੰਦੀ ਦੌਰਾਨ ਗੁਰਲਾਲ ਸਿੰਘ ਪੁੱਤਰ ਨਿਸ਼ਾਨ ਸਿੰਘ ਵਾਸੀ ਚੁੰਘ ਨੂੰ ਕਾਬੂ ਕਰਕੇ ਉਸ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਵਲਟੋਹਾ ਦੇ ਏ.ਐੱਸ.ਆਈ. ਗੁਰਅਵਤਾਰ ਸਿੰਘ ਨੇ ਦੱਸਿਆ ਕਿ ਪੁਲਿਸ ਕੋਲ ਗੁਰਸੇਵਕ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਵਲਟੋਹਾ ਨੇ ਸ਼ਿਕਾਇਤ ਕੀਤੀ ਕਿ ਉਹ ਗੁਰਦੁਆਰਾ ਬਾਬਾ ਭਾਈ ਝਾੜੂ ਸਾਹਿਬ ਵਲਟੋਹਾ ਵਿਖੇ ਮੱਥਾ ਟੇਕਣ ਗਿਆ ਸੀ, ਜਿਥੋਂ ਉਸਦਾ ਮੋਟਰਸਾਈਕਲ ਚੋਰੀ ਹੋ ਗਿਆ ਅਤੇ ਇਹ ਮੋਟਰਸਾਈਕਲ ਸੁਖਵਿੰਦਰ ਸਿੰਘ ਪੁੱਤਰ ਬਗੀਚਾ ਸਿੰਘ ਵਾਸੀ ਘਰਿਆਲਾ ਨੇ ਚੋਰੀ ਕੀਤਾ ਹੈ, ਪੁਲਿਸ ਵਲੋਂ ਉਕਤ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ | ਇਸੇ ਤਰ੍ਹਾਂ ਥਾਣਾ ਖਾਲੜਾ ਦੇ ਐੱਸ.ਆਈ. ਸਾਹਿਬ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੁੱਲ ਲੋਹਾ ਡੱਲ ਵਿਖੇ ਨਾਕਾਬੰਦੀ ਦੌਰਾਨ ਮਹਾਬੀਰ ਸਿੰਘ ਪੁੱਤਰ ਲੇਟ ਨਿਰਮਲ ਸਿੰਘ ਵਾਸੀ ਡੱਲ ਨੂੰ ਕਾਬੂ ਕਰਕੇ ਉਸ ਪਾਸੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਨੇ ਉਕਤ ਗਿ੍ਫ਼ਤਾਰ ਕੀਤੇ ਵਿਅਕਤੀਆਂ ਖ਼ਿਲਾਫ਼ ਮਾਮਲੇ ਦਰਜ ਕਰਨ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ ਵਿਚ ਪੁਲਿਸ ਰਿਮਾਂਡ ਲਈ ਪੇਸ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |