ਝਬਾਲ, 23 ਅਕਤੂਬਰ (ਸਰਬਜੀਤ ਸਿੰਘ)- ਤਰਨ ਤਾਰਨ ਹਲਕੇ ਨੂੰ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਦੇ ਉਮੀਦਵਾਰ ਕਰਨਬੀਰ ਸਿੰਘ ਬੁਰਜ ਦੇ ਹੱਕ ਵਿਚ ਸਾਬਕਾ ਸਰਪੰਚ ਗੁਰਪਾਲ ਸਿੰਘ ਜਗਤਪੁਰਾ ਦੇ ਉੱਦਮ ਸਦਕਾ ਹੋਈ ਮੀਟਿੰਗ ਵਿਚ ਲੋਕਾਂ ਦੀ ਵੱਡੀ ਹਾਜ਼ਰੀ ਕਾਰਨ ਇਹ ਮੀਟਿੰਗ ਰੈਲੀ ਵਿਚ ਬਦਲ ਗਈ | ਜਿਸ ਵਿਚ ਪਹੁੰਚੇ ਕਰਨਬੀਰ ਸਿੰਘ ਬੁਰਜ ਨੂੰ ਸਾਬਕਾ ਸਰਪੰਚ ਗੁਰਪਾਲ ਸਿੰਘ ਜਗਤਪੁਰਾ ਨੇ ਸਨਮਾਨਿਤ ਕੀਤਾ | ਇਸ ਮੌਕੇ ਰੇਸ਼ਮ ਸਿੰਘ ਠਠਗੜ੍ਹ ਆਪਣੇ ਸਾਥੀਆਂ ਸਮੇਤ 'ਆਪ' ਪਾਰਟੀ ਨੂੰ ਛੱਡ ਕੇ ਕਾਂਗਰਸ ਵਿਚ ਸ਼ਾਮਿਲ ਹੋ ਗਏ, ਜਿਨਾਂ ਨੂੰ ਕਰਨਬੀਰ ਸਿੰਘ ਬੁਰਜ ਅਤੇ ਗੁਰਪਾਲ ਸਿੰਘ ਜਗਤਪੁਰਾ ਨੇ ਸਨਮਾਨਿਤ ਕੀਤਾ | ਇਸ ਮੌਕੇ ਕਰਨਬੀਰ ਸਿੰਘ ਬੁਰਜ ਨੇ ਆਖਿਆ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਹੀ ਲੋਕ ਹਿੱਤਾਂ ਦੀ ਗੱਲ ਕੀਤੀ ਹੈ ਅਤੇ ਅੱਗੇ ਵੀ ਪੰਜਾਬ ਅਤੇ ਪੰਜਾਬੀਆਂ ਦੇ ਵਿਕਾਸ ਲਈ ਯਤਨਸ਼ੀਲ ਰਹੇਗੀ ਅਤੇ ਲੋਕਾਂ ਦੇ ਪਿਆਰ ਸਦਕਾ ਹਲਕੇ ਤੋਂ ਵੱਡੀ ਜਿੱਤ ਪ੍ਰਾਪਤ ਕਰੇਗੀ | ਇਸ ਸਮੇਂ ਨੌਨਿਹਾਲ ਸਿੰਘ ਕਸੇਲ, ਸਰਪੰਚ ਗੁਰਚਰਨ ਸਿੰਘ ਖੈਰਦੀ, ਸਾਬਕਾ ਸਰਪੰਚ ਸੁੱਚਾ ਸਿੰਘ ਖੈਰਦੀ, ਸਾਬਕਾ ਵਾਈਸ ਚੇਅਰਮੈਨ ਨਰਿੰਦਰ ਸਿੰਘ ਛਾਪਾ, ਦਲਬੀਰ ਸਿੰਘ, ਹਰਪ੍ਰੀਤ ਸਿੰਘ, ਰਵੇਲ ਸਿੰਘ, ਬਾਬਾ ਜਿੰਦ ਸਿੰਘ, ਗੁਰਮੀਤ ਸਿੰਘ, ਕਾਬਲ ਸਿੰਘ, ਤਾਰਾ ਸਿੰਘ ਫੌਜੀ, ਗੁਰਦੀਪ ਸਿੰਘ, ਗੁਲਵਿੰਦਰ ਸਿੰਘ ਕਾਲੂ, ਠੇਕੇਦਾਰ ਰਵੇਲ ਸਿੰਘ, ਸਤਨਾਮ ਸਿੰਘ, ਹਰਜੀਤ ਸਿੰਘ, ਸੋਨੂ ਪ੍ਰਧਾਨ, ਕੁਲਦੀਪ ਸਿੰਘ, ਸੁਰਿੰਦਰ ਸਿੰਘ ਅਤੇ ਹੋਰ ਬਹੁਤ ਹੀ ਵੱਡੀ ਗਿਣਤੀ ਵਿਚ ਵਰਕਰ ਅਤੇ ਇਲਾਕਾ ਵਾਸੀ ਹਾਜ਼ਰ ਸਨ |