27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

'ਆਪ' ਸਰਕਾਰ ਦੇ ਪਤਨ ਦੀ ਸ਼ੁਰੂਆਤ ਹੋਵੇਗੀ ਤਰਨ ਤਾਰਨ ਜ਼ਿਮਨੀ ਚੋਣ-ਵੜਿੰਗ, ਜੋਸ਼ੀ <br/>

ਤਰਨ ਤਾਰਨ ਰਾਈਸ ਮਿੱਲਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਤਨੇਜਾ ਵਲੋਂ ਕਰਵਾਈ ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦੇ ਹੋਏ ਅਮਰਿੰਦਰ ਸਿੰਘ ਰਾਜਾ ਵੜਿੰਗ, ਅਨਿਲ ਜੋਸ਼ੀ ਆਦਿ | ਤਸਵੀਰ: ਮਨਜੀਤ ਸਿੰਘ <br/> 24-10-2025
ਤਰਨ ਤਾਰਨ, 23 ਅਕਤੂਬਰ (ਪਰਮਜੀਤ ਜੋਸ਼ੀ)-ਕਾਂਗਰਸ ਪਾਰਟੀ ਦੇ ਉਮੀਦਵਾਰ ਕਰਨਬੀਰ ਸਿੰਘ ਕਰਨ ਬੁਰਜ ਦੇ ਹੱਕ ਵਿਚ ਤਰਨ ਤਾਰਨ ਰਾਈਸ ਮਿੱਲਰ ਐਸੋਸੀਏਸ਼ਨ ਦੇ ਪ੍ਰਧਾਨ ਅਵਤਾਰ ਸਿੰਘ ਤਨੇਜਾ ਵਲੋਂ ਆਪਣੇ ਦਫ਼ਤਰ ਵਿਖੇ ਮੀਟਿੰਗ ਕਰਵਾਈ ਗਈ | ਇਸ ਮੀਟਿੰਗ ਵਿਚ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੰਤਰੀ ਅਨਿਲ ਜੋਸ਼ੀ, ਕੁਲਬੀਰ ਸਿੰਘ ਜ਼ੀਰਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਅਨਿਲ ਜੋਸ਼ੀ ਨੇ ਕਿਹਾ ਕਿ ਤਰਨ ਤਾਰਨ ਜ਼ਿਮਨੀ ਚੋਣ ਵਿਚ ਦਿਨੋ ਦਿਨ ਕਾਂਗਰਸ ਦਾ ਗ੍ਰਾਫ ਵਧ ਰਿਹਾ ਹੈ, ਜਿਸ ਕਾਰਨ ਵਿਰੋਧੀ ਪਾਰਟੀਆਂ ਚਿੰਤਤ ਹੋ ਗਈਆਂ ਹਨ | ਉਨ੍ਹਾਂ ਕਿਹਾ ਕਿ ਇਹ ਚੋਣ ਕਾਂਗਰਸ ਪਾਰਟੀ ਪੂਰੀ ਇਕਜੁੱਟਤਾ ਨਾਲ ਲੜ ਰਹੀ ਹੈ ਅਤੇ ਕਾਂਗਰਸੀ ਉਮੀਦਵਾਰ ਕਰਨ ਬੁਰਜ ਵੱਡੀ ਜਿੱਤ ਦਰਜ ਕਰਨਗੇ ਅਤੇ ਇਹ ਜ਼ਿਮਨੀ ਚੋਣ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਪਤਨ ਦੀ ਸ਼ੁਰੂਆਤ ਹੋਵੇਗੀ | ਹਰ ਫਰੰਟ 'ਤੇ ਫੇਲ੍ਹ ਹੋ ਚੁੱਕੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਲੋਕ ਪੂਰੀ ਤਰ੍ਹਾਂ ਜਾਣੂ ਹੋ ਚੁੱਕੇ ਹਨ ਅਤੇ ਇਨ੍ਹਾਂ ਦੀਆਂ ਗੱਲਾਂ ਵਿਚ ਨਹੀਂ ਆਉਣਗੇ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਨੂੰ ਪਹਿਲਾਂ ਹੀ ਨਕਾਰ ਚੁੱਕੇ ਲੋਕ ਮੂੰਹ ਨਹੀਂ ਲਗਾਉਣਗੇ |

ਪਿਛਲੀ ਖ਼ਬਰ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦਾ 519ਵਾਂ ਜਨਮ ਦਿਹਾੜਾ ਮਨਾਇਆ <br/> ਅਗਲੀ ਖ਼ਬਰ ਬਲਾਕ ਨੌਸ਼ਹਿਰਾ ਪੰਨੂਆਂ ਦੀਆਂ ਤਿੰਨ ਰੋਜ਼ਾ ਪ੍ਰਾਇਮਰੀ ਸਕੂਲ ਖੇਡਾਂ ਆਰੰਭ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।