28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦਾ 519ਵਾਂ ਜਨਮ ਦਿਹਾੜਾ ਮਨਾਇਆ <br/>

ਅਜੀਤ ਡੈਸਕ 24-10-2025
ਝਬਾਲ, 23 ਅਕਤੂਬਰ (ਸੁਖਦੇਵ ਸਿੰਘ)-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਹਿਲੇ ਹੈ?ਡ ਗ੍ਰੰਥੀ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅਖੰਡ ਪਾਠੀ ਸਿੰਘਾਂ ਅਤੇ ਧਾਰਮਿਕ ਸਭਾ ਸੁਸਾਇਟੀਆਂ ਵਲੋਂ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ 519ਵਾਂ ਜਨਮ ਦਿਹਾੜਾ ਮਨਾਇਆ ਗਿਆ | ਮੀਰੀ ਪੀਰੀ ਹਾਲ ਵਿਖੇ ਸ਼੍ਰੀ ਅਖੰਡ ਪਾਠ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਸਿੰਘਾਂ ਨੇ ਕੀਰਤਨ ਕੀਤਾ | ਉਪਰੰਤ ਹੈਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ ਨੇ ਬਾਬਾ ਬੁੱਢਾ ਜੀ ਦੇ ਜੀਵਨ ਨਾਲ ਸੰਬੰਧਿਤ ਕਥਾ ਵਿਚਾਰਾਂ ਕੀਤੀਆਂ | ਇਸ ਮੌਕੇ ਬਾਬਾ ਬੁੱਢਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੀੜ ਬਾਬਾ, ਖਾਲਸਾ ਸੀਨੀਅਰ ਸੈਕੰਡਰੀ ਸਕੂਲ ਬੀੜ ਸਾਹਿਬ, ਸ੍ਰੀ ਗੁਰੂ ਤੇਗ ਬਹਾਦਰ ਸੀਨੀਅਰ ਸੈਕੰਡਰੀ ਸਕੂਲ ਝਬਾਲ, ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਸਕੂਲ ਝਬਾਲ ਸਮੇਤ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਦੇ ਗੁਰਬਾਣੀ, ਕਵੀਸ਼ਰੀ, ਕੀਰਤਨ, ਸਿੱਖ ਇਤਿਹਾਸ ਅਤੇ ਸਮਾਜਿਕ ਬੁਰਾਈਆਂ ਉਪਰ ਲੈਕਚਰ ਤੋਂ ਇਲਾਵਾ ਅਖੰਡ ਪਾਠੀ ਵੈਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਦਸਤਾਰ ਅਤੇ ਕਵਿੱਜ ਮੁਕਾਬਲੇ ਕਰਵਾਏ ਗਏ | ਇਸ ਸਮਾਗਮ ਵਿਚ ਮੈਨੇਜ਼ਰ ਸਰਬਦਿਆਲ ਸਿੰਘ ਘਰਿਆਲਾ, ਬਾਬਾ ਬੁੱਢਾ ਸੇਵਾ ਸੁਸਾਇਟੀ ਦੇ ਪ੍ਰਧਾਨ ਪਰਮਜੀਤ ਸਿੰਘ ਮੁੰਡਾਪਿੰਡ, ਸਕੱਤਰ ਦਲਜੀਤ ਸਿੰਘ ਐਮਾਂ, ਮੀਤ ਸਕੱਤਰ ਗੁਰਨਾਮ ਸਿੰਘ ਕੋਟ, ਖਜ਼ਾਨਚੀ ਰਵੇਲ ਸਿੰਘ ਜੌਹਲ, ਡਿਪਟੀ ਚੀਫ਼ ਤਲਵਿੰਦਰ ਸਿੰਘ ਰੈਸ਼ੀਆਣਾ, ਪਿ੍ੰਸੀਪਲ ਤਰਨਜੀਤ ਸਿੰਘ, ਪਿ੍ੰਸੀਪਲ ਜਗਰੂਪ ਕੌਰ, ਭਾਈ ਮਹਿਲ ਸਿੰਘ ਲਾਲੂ ਘੁੰਮਣ, ਭਾਈ ਰਣਧੀਰ ਸਿੰਘ ਝਬਾਲ, ਕਸ਼ਮੀਰ ਸਿੰਘ, ਪਰਮਜੀਤ ਸਿੰਘ ਝਬਾਲ, ਨਿਰਮਲ ਸਿੰਘ ਨਾਰਲੀ, ਡਾ. ਗੁਰਪ੍ਰੀਤ ਸਿੰਘ ਭੁੱਲਰ, ਡਾ. ਬਲਜੀਤ ਸਿੰਘ, ਮੀਤ ਮੈਨੇਜਰ ਗੁਰਜੀਤ ਸਿੰਘ, ਗੁਰਜੀਤ ਸਿੰਘ ਪੰਜਵੜ੍ਹ, ਬਾਬਾ ਬਿਕਰਮਜੀਤ ਸਿੰਘ, ਜਗਜੀਤ ਸਿੰਘ, ਪ੍ਰਗਟ ਸਿੰਘ ਮੰਨਣ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪਿੰਡ ਮਾਲੂਵਾਲ ਵਿਖੇ ਵਿਸ਼ਵਕਰਮਾ ਦਿਵਸ ਮਨਾਇਆ <br/> ਅਗਲੀ ਖ਼ਬਰ 'ਆਪ' ਸਰਕਾਰ ਦੇ ਪਤਨ ਦੀ ਸ਼ੁਰੂਆਤ ਹੋਵੇਗੀ ਤਰਨ ਤਾਰਨ ਜ਼ਿਮਨੀ ਚੋਣ-ਵੜਿੰਗ, ਜੋਸ਼ੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।