28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਬਾਬਾ ਬੁੱਢਾ ਸਾਹਿਬ ਜੀ ਦਾ ਜਨਮ ਦਿਹਾੜਾ ਮਨਾਇਆ <br/>

ਅਜੀਤ ਡੈਸਕ 24-10-2025
ਝਬਾਲ, 23 ਅਕਤੂਬਰ (ਸਰਬਜੀਤ ਸਿੰਘ)-ਮਾਝੇ ਦੇ ਧਾਰਮਿਕ ਪਵਿੱਤਰ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਹਿਲੇ ਹੈਡ ਗ੍ਰੰਥੀ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਪ੍ਰਬੰਧਕਾਂ ਵਲੋਂ ਅਖੰਡ ਪਾਠੀ ਸਿੰਘਾਂ ਅਤੇ ਹੋਰ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਜਿੱਥੇ ਇਸ ਮੌਕੇ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਗੁਰਬਾਣੀ ਦੇ ਸ਼ਬਦ ਕੀਰਤਨ ਕੀਤੇ ਗਏ | ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਵੀ ਸ਼ਬਦ ਕੀਰਤਨ ਕੀਤਾ ਗਿਆ ਇਸ ਸਮੇਂ ਕਥਾਵਾਚਕ ਗਿਆਨੀ ਸੁਖਵੰਤ ਸਿੰਘ ਨੇ ਬਾਬਾ ਬੁੱਢਾ ਜੀ ਦੇ ਪ੍ਰਕਾਸ਼ ਦਿਹਾੜੇ ਦੀ ਸਮੂਹ ਸੰਗਤਾਂ ਨੂੰ ਵਧਾਈ ਦਿੰਦਿਆਂ ਬਾਬਾ ਬੁੱਢਾ ਜੀ ਦੀ ਜੀਵਨੀ 'ਤੇ ਕਥਾ ਕਰਦਿਆਂ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ | ਇਸ ਮੌਕੇ ਮੈਨੇਜਰ ਸਰਬ ਦਿਆਲ ਸਿੰਘ ਘਰਿਆਲਾ, ਹੈੱਡ ਗ੍ਰੰਥੀ ਗਿਆਨੀ ਨਿਸਾਨ ਸਿੰਘ ਗੰਡੀਵਿੰਡ, ਬਿਕਰਮਜੀਤ ਸਿੰਘ ਅਤੇ ਵੱਖ-ਵੱਖ ਸਕੂਲਾਂ ਦੇ ਬੱਚੇ ਅਤੇ ਹੋਰ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਬਿ੍ਟਿਸ਼ ਵਿਕਟੋਰੀਆ ਸਕੂਲ ਗੋਇੰਦਵਾਲ ਸਾਹਿਬ ਵਿਖੇ ਦੀਵਾਲੀ ਦਾ ਤਿਉਹਾਰ ਤੇ ਬੰਦੀ ਛੋੜ ਦਿਵਸ ਮਨਾਇਆ <br/> ਅਗਲੀ ਖ਼ਬਰ ਪਿੰਡ ਮਾਲੂਵਾਲ ਵਿਖੇ ਵਿਸ਼ਵਕਰਮਾ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।