ਗੋਇੰਦਵਾਲ ਸਾਹਿਬ, 23 ਅਕਤੂਬਰ (ਸਕੱਤਰ ਸਿੰਘ ਅਟਵਾਲ)-ਇਲਾਕੇ ਦੀ ਸਿਰਮੌਰ ਵਿੱਦਿਅਕ ਸੰਸਥਾ ਬਿ੍ਟਿਸ਼ ਵਿਕਟੋਰੀਆ ਸਕੂਲ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਦੀਵਾਲੀ ਦਾ ਤਿਓਹਾਰ ਅਤੇ ਬੰਦੀਛੋੜ ਦਿਵਸ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਵੇਰ ਦੀ ਸਭਾ ਮੌਕੇ ਬੱਚਿਆਂ ਨੂੰ ਦੀਵਾਲੀ ਦੇ ਤਿਓਹਾਰ ਦੀ ਜਾਣਕਾਰੀ ਦਿੱਤੀ ਗਈ ਅਤੇ ਗਰੀਨ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ ਗਿਆ | ਸਕੂਲ ਦਾ ਵਿਹੜਾ ਖ਼ੂਬਸੂਰਤ ਲੜੀਆਂ ਅਤੇ ਫੁੱਲਾਂ ਨਾਲ ਸਜਾਇਆ ਗਿਆ ਅਤੇ ਦੀਵੇ ਜਗਾਏ ਗਏ | ਇਸ ਮੌਕੇ ਸੁੰਦਰ ਰੰਗੋਲੀ ਬਣਾਉਣ ਦਾ ਮੁਕਾਬਲਾ ਵੀ ਕਰਵਾਇਆ ਗਿਆ | ਬੱਚਿਆਂ ਨੇ ਗ੍ਰੀਨ ਅਤੇ ਸੁਰੱਖਿਅਤ ਦੀਵਾਲੀ ਮਨਾਉਣ ਦੇ ਬਹੁਤ ਹੀ ਖੂਬਸੂਰਤ ਸਲੋਗਨ ਤਿਆਰ ਕੀਤੇ | ਇਸ ਤਿਓਹਾਰ ਦੀਆਂ ਖੁਸ਼ੀਆਂ ਨੂੰ ਬੱਚਿਆਂ ਨੇ ਸਥਾਨਕ ਪਿੰਗਲਵਾੜੇ ਦੇ ਮਰੀਜ਼ਾਂ ਅਤੇ ਬਜ਼ੁਰਗਾਂ ਨਾਲ ਵੀ ਸਾਂਝਾ ਕੀਤਾ ਅਤੇ ਉਨ੍ਹਾਂ ਨੂੰ ਤੋਹਫੇ ਦੇ ਤੌਰ 'ਤੇ ਡਰਾਈ ਫਰੂਟ, ਬਿਸਕੁਟ, ਮਠਿਆਈ, ਕੱਪੜੇ ਆਦਿ ਭੇਟ ਕੀਤੇ | ਇਸ ਮੌਕੇ ਪਿੰਗਲਵਾੜਾ ਸੰਸਥਾ ਦੇ ਮੁੱਖ ਪ੍ਰਬੰਧਕ ਮੈਡਮ ਬਲਜਿੰਦਰਜੀਤ ਕੌਰ ਨੇ ਬੱਚਿਆਂ ਨੂੰ ਵਾਤਾਵਰਨ ਬਚਾਉਣ ਦਾ ਸੁਨੇਹਾ ਦਿੱਤਾ ਅਤੇ ਸਾਹਿਤ ਵੀ ਵੰਡਿਆ | ਇਸ ਮੌਕੇ ਸਕੂਲ ਮੈਨੇਜਮੈਂਟ ਅਤੇ ਅਧਿਆਪਕਾਂ ਵਲੋਂ ਪੂਜਾ ਅਰਚਨਾ ਕੀਤੀ ਗਈ | ਇਸ ਮੌਕੇ ਸੰਸਥਾ ਦੇ ਚੇਅਰਮੈਨ ਛਿੰਦਰਪਾਲ ਸਿੰਘ, ਪ੍ਰਧਾਨ ਅਰਸ਼ਦੀਪ ਸਿੰਘ, ਐੱਮ.ਡੀ. ਸਾਹਿਲ ਪੱਬੀ, ਪਿ੍ੰਸੀਪਲ ਮੈਡਮ ਰਾਧਿਕਾ ਅਰੋੜਾ ਨੇ ਬੱਚਿਆਂ ਨੂੰ ਦਿਵਾਲੀ ਦੀਆਂ ਮੁਬਾਰਕਾਂ ਦਿੰਦੇ ਹੋਏ ਕਿਹਾ ਕਿ ਤਿਉਹਾਰ ਸਮਾਜ ਵਿਚ ਖ਼ੁਸ਼ੀਆਂ, ਭਾਈਚਾਰੇ ਤੇ ਪਿਆਰ ਦਾ ਪ੍ਰਤੀਕ ਹੁੰਦੇ ਹਨ |