28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਮੁੱਖ ਮੰਤਰੀ ਸਹੂਲਤਾਂ ਪ੍ਰਦਾਨ ਕਰਨ ਦੇ ਨਾਂਅ 'ਤੇ ਲੋਕਾਂ ਦਾ ਮਜ਼ਾਕ ਉਡਾ ਰਹੇ-ਵੜਿੰਗ, ਬਾਜਵਾ <br/>

ਅਜੀਤ ਡੈਸਕ 24-10-2025
ਤਰਨ ਤਾਰਨ, 23 ਅਕਤੂਬਰ (ਹਰਿੰਦਰ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਦੇ ਲੋਕਾਂ ਦਾ ਸਹੂਲਤਾਂ ਦੇ ਨਾਂਅ 'ਤੇ ਮਜ਼ਾਕ ਉਡਾਇਆ ਜਾ ਰਿਹਾ ਹੈ | ਰਾਤ ਨੂੰ ਸਹੂਲਤਾਂ ਦਾ ਬਿਆਨ ਜਾਰੀ ਕਰਕੇ ਸਵੇਰ ਨੂੰ ਆਪਣੇ ਹੀ ਬਿਆਨ ਤੋਂ ਮੁਕਰਨਾ ਭਗਵੰਤ ਮਾਨ ਦੀ ਫਿਤਰਤ ਹੋ ਗਈ ਹੈ | ਪੰਜਾਬ ਦੇ ਲੋਕਾਂ ਨਾਲ ਧੋਖਾ ਕਰਕੇ ਸਰਕਾਰ ਬਣਾਉਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ 'ਤੇ ਫੇਲ੍ਹ ਹੋ ਚੁੱਕੀ ਹੈ | ਸਰਹੱਦੀ ਜ਼ਿਲ੍ਹਾ ਤਰਨ ਤਾਰਨ ਦੇ ਨੌਜਵਾਨਾਂ ਨੂੰ ਨਸ਼ਿਆਂ ਵਿਚ ਗ਼ਲਤਾਨ ਕਰਨ ਲਈ 'ਆਪ' ਸਰਕਾਰ ਜਿੰਮੇਵਾਰ ਹੈ, ਕਿਉਂਕਿ 'ਆਪ' ਸਰਕਾਰ ਦੌਰਾਨ ਨਸ਼ੇ ਦੇ ਕਾਰੋਬਾਰ ਵਿਚ ਵੱਡਾ ਵਾਧਾ ਹੋਇਆ ਹੈ | ਰੋਜ਼ਾਨਾਂ ਹੀ ਨੌਜਵਾਨ ਨਸ਼ੇ ਨਾਲ ਮਰ ਰਹੇ ਹਨ, ਪਰ ਭਗਵੰਤ ਮਾਨ ਇਨ੍ਹਾਂ ਵੱਲ ਧਿਆਨ ਦੇਣ ਦੀ ਬਜਾਇ ਆਪਣੇ ਪਰਿਵਾਰਕ ਕੰਮਾਂ ਵਿਚ ਰੁੱਝੇ ਹੋਏ ਹਨ, ਜਿਸ ਕਾਰਨ ਤਰਨ ਤਾਰਨ ਦੇ ਲੋਕ ਇਨ੍ਹਾਂ ਨੂੰ ਮੁਆਫ਼ ਨਹੀਂ ਕਰਨਗੇ ਅਤੇ ਜ਼ਿਮਨੀ ਚੋਣ ਵਿਚ ਇਨ੍ਹਾਂ ਨੂੰ ਸਬਕ ਸਿਖਾਉਣਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ, ਸਾਬਕਾ ਕੈਬਨਿਟ ਮੰਤਰੀ ਅਤੇ ਤਰਨ ਤਾਰਨ ਹਲਕੇ ਦੇ ਇੰਚਾਰਜ ਸੁਖਜਿੰਦਰ ਸਿੰਘ ਸੁੱਖ ਸਰਕਾਰੀਆ ਨੇ ਕਾਂਗਰਸੀ ਉਮੀਦਵਾਰ ਕਰਨਬੀਰ ਸਿੰਘ ਕਰਨ ਬੁਰਜ ਦੀ ਚੋਣ ਮੁਹਿੰਮ ਨੂੰ ਤੇਜ਼ ਕਰਨ ਲਈ ਅਤੇ ਵਰਕਰਾਂ ਨੂੰ ਚੋਣਾਂ ਲਈ ਲਾਮਬੰਦ ਕਰਨ ਲਈ ਕੀਤੀ ਇਕ ਮੀਟਿੰਗ ਦੌਰਾਨ ਕੀਤਾ | ਇਸ ਮੌਕੇ ਉਨ੍ਹਾਂ ਨਾਲ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਤਿ੍ਪਤ ਰਜਿੰਦਰ ਸਿੰਘ ਬਾਜਵਾ, ਡਾ. ਰਾਜ ਕੁਮਾਰ ਵੇਰਕਾ, ਸੁਖਵਿੰਦਰ ਸਿੰਘ ਡੈਨੀ ਬੰਡਾਲਾ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਸਾਬਕਾ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ, ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਵਿਧਾਇਕ ਪ੍ਰਗਟ ਸਿੰਘ, ਵਿਧਾਇਕ ਹਰਦੇਵ ਸਿੰਘ ਲਾਡੀ, ਵਿਧਾਇਕ ਡਾ. ਸੁਖਵਿੰਦਰ ਕੋਟਲੀ, ਕੈਪਟਨ ਸੰਦੀਪ ਸਿੰਘ ਸੰਧੂ, ਜਨਰਲ ਸਕੱਤਰ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਸੰਗਠਨ) ਅਤੇ ਸਾਬਕਾ ਮੰਤਰੀ ਅਨਿਲ ਜੋਸ਼ੀ ਵੀ ਸਨ | ਪ੍ਰਤਾਪ ਸਿੰਘ ਬਾਜਵਾ ਅਤੇ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਨੇ ਕਦੇ ਵੀ ਲੋਕ ਵਿਰੋਧੀ ਨੀਤੀਆਂ ਲਾਗੂ ਨਾ ਕਰਕੇ ਆਪਣੇ ਲੋਕ ਪੱਖੀ ਸਟੈਂਡ ਨੂੰ ਸਾਬਿਤ ਕੀਤਾ ਹੈ ਅਤੇ ਲੋਕ ਇਸ ਤੋਂ ਚੰਗੀ ਤਰ੍ਹਾਂ ਜਾਣੂ ਹਨ | ਸਰਕਾਰ ਵੋਲਾ ਸਹੂਲਤਾਂ ਪ੍ਰਦਾਨ ਕਰਨ ਦੇ ਨਾਂਅ 'ਤੇ ਲੋਕਾਂ ਦਾ ਮਜ਼ਾਕ ਉਡਾਇਆ ਜਾ ਰਿਹਾ ਹੈ | ਇਸ ਮੌਕੇ ਸਾਬਕਾ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ, ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ, ਹਰਮਿੰਦਰ ਸਿੰਘ ਗਿੱਲ, ਸੰਤੋਖ ਸਿੰਘ ਭਲਾਈਪੁਰ, ਹਰਪ੍ਰਤਾਪ ਸਿੰਘ ਅਜਨਾਲਾ, ਤਰਸੇਮ ਸਿੰਘ ਡੀ.ਸੀ., ਗੁਰਕੀਰਤ ਕੋਟਲੀ, ਦਵਿੰਦਰ ਗੋਬਾਇਆ, ਕੁਸ਼ਲਦੀਪ ਸਿੰਘ ਢਿੱਲੋਂ, ਹੰਸਰਾਜ ਜੋਸ਼ਨ, ਬਲਬੀਰ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਕਾਂਗੜ, ਸੁਰਿੰਦਰ ਸਿੰਘ ਕਾਂਗੜ, ਸੁਰਜੀਤ ਸਿੰਘ ਕਾਂਗੜ, ਸ. ਖਿਲਚੀਆਂ, ਲਖਬੀਰ ਸਿੰਘ ਲੱਕਾ, ਰਾਕੇਸ਼ ਪਾਂਡੇ, ਬਲਵਿੰਦਰ ਸਿੰਘ ਬੈਂਸ, ਰਜਿੰਦਰ ਕੌਰ ਬੱਲੂਆਣਾ, ਸੁਰਿੰਦਰ ਸ਼ਾਮ ਅਰੋੜਾ, ਅਰੁਣ ਡੋਗਰਾ, ਮਹਿਲਾ ਕਾਂਗਰਸ ਪ੍ਰਧਾਨ ਗੁਰਸ਼ਰਨ ਕੌਰ, ਯੂਥ ਕਾਂਗਰਸ ਪ੍ਰਧਾਨ ਮੋਹਿਤ ਮਹਿੰਦਰਾ, ਸੁਨੀਲ ਦੱਤੀ, ਜੁਗਲ ਕਿਸ਼ੋਰ, ਲਵ ਕੁਮਾਰ ਗੋਲਡੀ, ਕੁਲਦੀਪ ਵੈਦ, ਸਾਧੂ ਸਿੰਘ ਲਾਲੜੂ, ਰਾਜਵੀਰ ਸਿੰਘ ਲਾਲੜੂ, ਸਿੰਘ ਲੱਕੀ ਪਾਗਲ ਆਦਿ ਨੇ ਹਾਈਕਮਾਂਡ ਦਾ ਸਵਾਗਤ ਕੀਤਾ |

ਪਿਛਲੀ ਖ਼ਬਰ ਪੰਜਾਬ ਨੰਬਰਦਾਰਾ ਯੂਨੀਅਨ ਦੀ ਅਹਿਮ ਮੀਟਿੰਗ <br/> ਅਗਲੀ ਖ਼ਬਰ ਬਿ੍ਟਿਸ਼ ਵਿਕਟੋਰੀਆ ਸਕੂਲ ਗੋਇੰਦਵਾਲ ਸਾਹਿਬ ਵਿਖੇ ਦੀਵਾਲੀ ਦਾ ਤਿਉਹਾਰ ਤੇ ਬੰਦੀ ਛੋੜ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।