29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਪਿੰਡ ਐਮਾ ਕਲਾਂ 'ਚ ਹਰਮੀਤ ਸਿੰਘ ਸੰਧੂ ਦੇ ਹੱਕ ਵਿਚ ਹੋਇਆ ਵੱਡਾ ਇਕੱਠ <br/>

ਅਜੀਤ ਡੈਸਕ 01-11-2025
ਝਬਾਲ, 31 ਅਕਤੂਬਰ (ਸੁਖਦੇਵ ਸਿੰਘ)-ਹਲਕੇ ਦੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦੇ ਹੋਏ ਪਿੰਡ ਐਮਾ ਕਲਾ ਦਾ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਨੂੰ ਪਿੰਡ ਵਾਸੀਆਂ ਵਲੋਂ ਭਰਵਾਂ ਪਿਆਰ ਅਤੇ ਸਹਿਯੋਗ ਮਿਲਿਆ, ਜਿਸ ਤੋਂ ਇਹ ਸਪੱਸ਼ਟ ਹੋ ਗਿਆ ਕਿ ਲੋਕ 'ਆਪ' ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਹਨ | ਪਿੰਡ ਐਮਾ ਕਲਾ ਵਿਖੇ ਇੱਕ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਹਰਮੀਤ ਸਿੰਘ ਸੰਧੂ ਨੇ ਕਿਹਾ ਕਿ ਅੱਜ ਉਨ੍ਹਾਂ ਨੂੰ ਪਿੰਡ ਵਾਸੀਆਂ ਨਾਲ ਰੂਬਰੂ ਹੋਣ ਅਤੇ ਵਿਚਾਰ ਸਾਂਝੇ ਕਰਨ ਦਾ ਮੌਕਾ ਮਿਲਿਆ ਹੈ | ਉਨ੍ਹਾਂ ਲੋਕਾਂ ਨੂੰ ਦਰਪੇਸ਼ ਆ ਰਹੀਆਂ ਸਥਾਨਕ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਵਾਅਦਾ ਕੀਤਾ ਕਿ 'ਆਪ' ਸਰਕਾਰ ਇਨ੍ਹਾਂ ਸਾਰੀਆਂ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕਰੇਗੀ | ਇਸ ਮੌਕੇ ਪਿੰਡ ਐਮਾ ਕਲਾ ਨਿਵਾਸੀਆਂ ਨੇ ਹਰਮੀਤ ਸਿੰਘ ਸੰਧੂ ਨੂੰ ਭਰੋਸਾ ਦਿੱਤਾ ਕਿ ਉਹ ਉਨ੍ਹਾਂ ਦੇ ਹੱਕ ਵਿਚ ਵੋਟਾਂ ਪਾ ਕੇ ਉਨ੍ਹਾਂ ਨੂੰ ਕਾਮਯਾਬ ਬਣਾਉਣਗੇ |

ਪਿਛਲੀ ਖ਼ਬਰ ਦਰਜਨਾਂ ਯੂਥ ਆਗੂ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ <br/> ਅਗਲੀ ਖ਼ਬਰ ਭਾਜਪਾ ਪ੍ਰਦੇਸ਼ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਸਬ ਸਰਕਲਾਂ ਅਤੇ ਬੂਥ ਇੰਚਾਰਜਾਂ ਨਾਲ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।