28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਖ਼ਰਚਾ ਆਬਜ਼ਰਵਰ ਮਨਜ਼ਰੁਲ ਹਸਨ ਵਲੋਂ ਪੋਲਿੰਗ ਬੂਥਾਂ ਦਾ ਨਿਰੀਖਣ <br/>

ਅਜੀਤ ਡੈਸਕ 01-11-2025
ਤਰਨ ਤਾਰਨ, 31 ਅਕਤੂਬਰ (ਹਰਿੰਦਰ ਸਿੰਘ)-ਤਰਨ ਤਾਰਨ ਦੀ ਉਪ ਚੋਣ ਸਬੰਧੀ ਚੋਣ ਕਮਿਸ਼ਨ ਵਲੋਂ ਤਾਇਨਾਤ ਕੀਤੇ ਖ਼ਰਚਾ ਅਬਜ਼ਰਵਰ ਸ੍ਰੀ ਮਨਜ਼ਰੁਲ ਹਸਨ ਵਲੋਂ ਤਰਨ ਤਾਰਨ ਜ਼ਿਲ੍ਹੇ ਦੇ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਉਨ੍ਹਾਂ ਨੇ ਪੋਲਿੰਗ ਬੂਥਾਂ 'ਤੇ ਪੀਣ ਵਾਲੇ ਪਾਣੀ, ਵੇਟਿੰਗ ਏਰੀਆ, ਪਖਾਨਿਆਂ ਅਤੇ ਦਿਵਿਆਂਗ ਵੋਟਰਾਂ ਲਈ ਵਹੀਲ ਚੇਅਰਾਂ ਆਦਿ ਦੀ ਸਹੂਲਤਾਂ ਦਾ ਨਿਰੀਖਣ ਕੀਤਾ | ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੀਸੀਟੀਵੀ ਕੈਮਰੇ ਲਗਾ ਕੇ 100 ਫ਼ੀਸਦੀ ਪੋਲਿੰਗ ਬੂਥਾਂ ਦੀ ਵੈੱਬ ਕਾਸਟਿੰਗ ਯਕੀਨੀ ਬਣਾਈ ਜਾਵੇਗੀ | ਉਨ੍ਹਾਂ ਕਿਹਾ ਕਿ ਜ਼ਿਮਨੀ ਚੋਣ ਪੂਰੀ ਤਰ੍ਹਾਂ ਨਿਰਪੱਖ ਅਤੇ ਅਜ਼ਾਦਾਨਾ ਮਾਹੌਲ ਵਿਚ ਨੇਪਰੇ ਚਾੜੀ ਜਾਵੇਗੀ | ਖ਼ਰਚਾ ਅਬਜ਼ਰਵਰ ਸ੍ਰੀ ਮਨਜ਼ਰੁਲ ਹਸਨ ਨੇ ਕਿਹਾ ਕਿ ਚੋਣ ਪ੍ਰਕਿਰਿਆ ਦੌਰਾਨ ਚੋਣ ਖਰਚੇ ਸੰਬੰਧੀ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ ਅਤੇ ਹਰ ਕਿਸਮ ਦੇ ਖਰਚੇ 'ਤੇ ਕੜੀ ਨਿਗਰਾਨੀ ਰੱਖੀ ਜਾ ਰਹੀ ਹੈ |

ਪਿਛਲੀ ਖ਼ਬਰ ਬਲਾਕਾਂ ਦੇ ਵਿਚ ਜੱਚਾ-ਬੱਚਾ ਸਿਹਤ ਸਹੂਲਤਾਂ ਅਤੇ ਟੀਕਾਕਰਨ ਦਾ ਹੋ ਰਿਹਾ ਹੈ ਨਿਰੰਤਰ ਨਿਰੀਖਣ- ਡਾਕਟਰ ਗੁਰਪ੍ਰੀਤ ਸਿੰਘ ਰ... ਅਗਲੀ ਖ਼ਬਰ ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਵਲੋਂ ਪ੍ਰਚਾਰ-ਪ੍ਰਸਾਰ ਜਾਰੀ-ਸਿਵਲ ਸਰਜਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।