17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਅਕਾਲੀ ਦਲ, 'ਆਪ' ਤੇ ਭਾਜਪਾ ਤੋਂ ਪੰਜਾਬ ਦੀ ਅਮਨ ਕਾਨੂੰਨ ਤੇ ਸ਼ਾਂਤੀ ਨੂੰ ਖ਼ਤਰਾ-ਬਾਜਵਾ <br/>

ਅਜੀਤ ਡੈਸਕ 02-11-2025
ਤਰਨ ਤਾਰਨ, 1 ਨਵੰਬਰ (ਹਰਿੰਦਰ ਸਿੰਘ)-ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਤਰਨ ਤਾਰਨ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਦੇ ਉਮੀਦਵਾਰ ਕਰਨਬੀਰ ਸਿੰਘ ਬੁਰਜ ਦੇ ਹੱਕ ਵਿਚ ਵੱਖ-ਵੱਖ ਪਿੰਡਾਂ ਵਿਚ ਭਰਵੀਆਂ ਚੋਣ ਮੀਟਿੰਗਾਂ ਕੀਤੀਆਂ | ਇਸ ਮੌਕੇ ਵੱਖ-ਵੱਖ ਪਿੰਡਾਂ ਵਿਚ ਕੀਤੇ ਗਏ ਸਮਾਗਮਾਂ ਨੂੰ ਸੰਬੋਧਨ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਅਕਾਲੀ ਦਲ, 'ਆਪ', ਭਾਜਪਾ ਤੋਂ ਪੰਜਾਬ ਦੀ ਅਮਨ ਕਾਨੂੰਨ ਅਤੇ ਸ਼ਾਂਤੀ ਨੂੰ ਹਮੇਸ਼ਾ ਖ਼ਤਰਾ ਰਿਹਾ ਹੈ | ਸੂਬੇ ਵਿਚ ਗੈਂਗਸਟਰਵਾਦ, ਫਿਰੌਤੀਆਂ ਦਾ ਦੌਰ, ਨਸ਼ਾ, ਬੇਰੁਜ਼ਗਾਰੀ, ਗੁੰਡਾਗਰਦੀ ਇਨ੍ਹਾਂ ਪਾਰਟੀਆਂ ਦੀ ਹੀ ਦੇਣ ਹੈ, ਜਿਨ੍ਹਾਂ ਦੀ ਸਰਪ੍ਰਸਤੀ ਹੇਠ ਪੰਜਾਬ ਦੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਭਲੇ ਲਈ ਕਾਂਗਰਸੀ ਉਮੀਦਵਾਰ ਕਰਨਬੀਰ ਸਿੰਘ ਬੁਰਜ ਦੇ ਹੱਕ ਵਿਚ ਵੋਟ ਦਾ ਇਸਤੇਮਾਲ ਕੀਤਾ ਜਾਵੇ ਤਾਂ ਜੋ ਆਉਣ ਵਾਲੀਆਂ 2027 ਦੀਆਂ ਚੋਣਾਂ ਵਿਚ ਬਨਣ ਵਾਲੀ ਕਾਂਗਰਸ ਪਾਰਟੀ ਦੀ ਸਰਕਾਰ ਦੀ ਨੀਂਹ ਤਰਨ ਤਾਰਨ ਤੋਂ ਹੀ ਰੱਖੀ ਜਾਵੇ |

ਪਿਛਲੀ ਖ਼ਬਰ 'ਆਪ' ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ 'ਚ ਪਿੰਡਾਂ ਦੇ ਲੋਕਾਂ ਨੇ ਦਿੱਤਾ ਭਰਵਾਂ ਸਮਰਥਨ <br/> ਅਗਲੀ ਖ਼ਬਰ ਪੰਜਾਬ ਦੇ ਲੋਕ ਫਿਰੌਤੀ ਤੇ ਗੈਂਗਸਟਰਵਾਦ ਦੇ ਸਾਏ ਹੇਠ ਜੀਅ ਰਹੇ ਹਨ-ਗਿਆਨੀ ਹਰਪ੍ਰੀਤ ਸਿੰਘ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।