20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਧਾਮੀ ਦੇ ਮੁੜ ਪ੍ਰਧਾਨ ਬਣਨ ਨਾਲ ਅਕਾਲੀ ਦਲ (ਬ) ਦੀ ਚੜ੍ਹਤ -ਜਥੇ ਨਾਗੋਕੇ

ਅਜੀਤ ਡੈਸਕ 04-11-2025
ਖਡੂਰ ਸਾਹਿਬ, 3 ਨਵੰਬਰ (ਰਸ਼ਪਾਲ ਸਿੰਘ ਕੁਲਾਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਦੇ ਪ੍ਰਧਾਨ ਦੀ ਹੋਈ ਚੋਣ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਜਿੱਤ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਤੋਂ ਇਲਾਵਾ ਕਿਸੇ ਵੀ ਅਕਾਲੀ ਦਲ ਨੂੰ ਲੋਕ ਮੂੰਹ ਨਹੀਂ ਲਗਾ ਰਹੇ ਅਤੇ ਇਸ ਜਿੱਤ ਦੇ ਨਾਲ਼ ਹੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਚੜ੍ਹਤ ਨਜ਼ਰ ਆ ਰਹੀ ਹੈ | ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਜਥੇਦਾਰ ਹਰਦੇਵ ਸਿੰਘ ਨਾਗੋਕੇ ਸਰਕਲ ਪ੍ਰਧਾਨ ਨੇ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਪੰਜਵੀਂ ਵਾਰ ਐੱਸ.ਜੀ.ਪੀ.ਸੀ. ਦਾ ਪ੍ਰਧਾਨ ਬਣਨ 'ਤੇ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਧਾਮੀ ਬਿਨਾਂ ਕਿਸੇ ਸਵਾਰਥ ਦੇ ਪ੍ਰਧਾਨ ਦੀ ਸੇਵਾ ਕਰਦੇ ਹਨ ਅਤੇ ਉਨ੍ਹਾਂ ਦੇ ਪ੍ਰਬੰਧਾਂ ਹੇਠ ਐੱਸ.ਜੀ.ਪੀ.ਸੀ. ਸਿੱਖ ਕੌਮ ਲਈ ਵਧੀਆ ਉਪਰਾਲੇ ਕਰ ਰਹੀ ਹੈ |
ਪਿਛਲੀ ਖ਼ਬਰ ਅਕਾਲ ਅਕੈਡਮੀ ਢੋਟੀਆਂ 'ਚ ਰੂਹਾਨੀ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਸਰਕਾਰੀ ਆਈ. ਟੀ.ਆਈਜ਼ ਠੇਕਾ ਮੁਲਾਜ਼ਮ ਯੂਨੀਅਨ ਵਲੋਂ ਧਰਨਾ 6 ਨੂੰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।