17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਅਮਰੀਕ ਸਿੰਘ ਵਰਪਾਲ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ

ਅਜੀਤ ਡੈਸਕ 04-11-2025
ਝਬਾਲ, 3 ਨਵੰਬਰ (ਸੁਖਦੇਵ ਸਿੰਘ, ਸਰਬਜੀਤ ਸਿੰਘ)- ਤਰਨ ਤਾਰਨ ਜ਼ਿਮਨੀ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਕਰਨਬੀਰ ਸਿੰਘ ਬੁਰਜ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦੋਂ ਸਾਬਕਾ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਦੇ ਯਤਨਾਂ ਸਦਕਾ ਅਮਰੀਕ ਸਿੰਘ ਵਰਪਾਲ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਨੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ ਅਮਰੀਕ ਸਿੰਘ ਵਰਪਾਲ ਅਤੇ ਸਾਥੀਆਂ ਨੂੰ ਜੀ ਆਇਆਂ ਆਖਦਿਆਂ ਉਨ੍ਹ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਰਾਜਾ ਵੜਿੰਗ ਕਿਹਾ ਕਿ ਇਸ ਨਾਲ ਕਾਂਗਰਸ ਪਾਰਟੀ ਨੂੰ ਹਲਕੇ ਵਿਚ ਵੱਡਾ ਬਲ ਮਿਲਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਗੁੰਮਰਾਹ ਕਰਕੇ ਸੱਤਾ 'ਤੇ ਕਾਬਜ਼ ਹੋਈ ਆਮ ਆਦਮੀ ਪਾਰਟੀ ਦੀ ਸਰਕਾਰ ਵੇਲੇ ਸੂਬੇ ਦੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਨਿੱਤ ਦਿਨ ਹੋ ਰਹੇ ਕਤਲ, ਫਿਰੌਤੀਆਂ ਅਤੇ ਲੁੱਟਾਂ-ਖੋਹਾਂ ਕਾਰਨ ਲੋਕਾਂ ਦਾ ਜੀਣਾ ਮੁਹਾਲ ਕੀਤਾ ਹੋਇਆ ਹੈ। ਉਨ੍ਹਾਂ ਨੇ ਸੂਬੇ ਵਿਚ ਅਮਨ ਸ਼ਾਂਤੀ ਕਾਂਗਰਸ ਪਾਰਟੀ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਮਹਾਰਾਸ਼ਟਰ ਦੇ ਸਾਬਕਾ ਮੰਤਰੀ ਡਾਲਵੇ, ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਸਾਬਕਾ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ, ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ, ਸਾਬਕਾ ਵਿਧਾਇਕ ਸਿਮਰਨਜੀਤ ਸਿੰਘ ਬੈਂਸ, ਰਾਜਬੀਰ ਸਿੰਘ ਭੁੱਲਰ, ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ, ਮੀਡੀਆ ਇੰਚਾਰਜ ਨਰਿੰਦਰ ਸਿੰਘ ਸੰਧੂ, ਸਾਬਕਾ ਸਰਪੰਚ ਅਮਰਜੀਤ ਸਿੰਘ, ਅਸ਼ੋਕ ਕੁਮਾਰ, ਲੱਕੀ ਟੈਂਟ ਹਾਊਸ, ਚੇਅਰਮੈਨ ਰਮਨ ਕੁਮਾਰ, ਸਰਪੰਚ ਪਰਗਟ ਸਿੰਘ, ਡਾਕਟਰ ਚਰਨਜੀਤ ਸੋਢੀ, ਸਾਬਕਾ ਸਰਪੰਚ ਕੰਵਲਜੀਤ ਸਿੰਘ, ਜਸਕਰਨ ਸਿੰਘ ਕਾਹਲੋ, ਬਿੱਲਾ ਸ਼ਰਮਾ, ਹੀਰਾ ਸਿੰਘ ਮੱਲੀ ਆਦਿ ਵੀ ਹਾਜਰ ਸਨ।
ਪਿਛਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਵੇ ਮੰਨੂਵਾਦੀ ਧਿਰਾਂ ਦੇ ਸਮਾਜਿਕ ਬਾਈਕਾਟ ਦਾ ਐਲਾਨ- ਖਾਲੜਾ ਮਿਸ਼ਨ ਅਗਲੀ ਖ਼ਬਰ ਕਾਂਗਰਸੀ ਉਮੀਦਵਾਰ ਦੀ ਜਿੱਤ ਲਈ ਬੈਰਾਗੀ ਭਾਈਚਾਰੇ ਦਾ ਵੱਡਾ ਰੋਲ ਹੋਵੇਗਾ-ਕਿ੍ਸ਼ਨ ਬਾਵਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।