06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਅਕਾਲੀ ਦਲ ਦੇ ਵਧ ਰਹੇ ਪ੍ਰਭਾਵ ਤੋਂ 'ਆਪ' ਅਤੇ ਕਾਂਗਰਸ ਪੂਰੀ ਤਰ੍ਹਾਂ ਸਹਿਮੀ- ਸੁਖਬੀਰ <br/>

ਅਜੀਤ ਡੈਸਕ 05-11-2025
ਝਬਾਲ, 4 ਨਵੰਬਰ (ਸੁਖਦੇਵ ਸਿੰਘ)- ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਹੋਣ ਵਾਲੀ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਪਿ੍ੰਸੀਪਲ ਸੁਖਵਿੰਦਰ ਕੌਰ ਰੰਧਾਵਾ ਦੇ ਹੱਕ ਵਿਚ ਝਬਾਲ ਖੁਖਤਾ ਵਿਖੇ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹਲਕੇ ਵਿਚ ਦਿਨੋਂ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਵਧ ਰਹੇ ਪ੍ਰਭਾਵ ਤੋਂ 'ਆਪ' ਅਤੇ ਕਾਂਗਰਸ ਅੰਦਰ ਸਹਿਮ ਪੈਦਾ ਹੋਣ ਲੱਗ ਪਿਆ ਹੈ | ਉਨ੍ਹਾਂ ਕਿਹਾ ਕਿ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ 'ਤੇ ਕਾਬਜ਼ ਹੋਈ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕਾਂ ਦਾ ਮੋਹ ਪੂਰੀ ਤਰ੍ਹਾਂ ਭੰਗ ਹੋ ਚੁੱਕਾ ਹੈ ਅਤੇ ਲੋਕ ਸੂਬੇ ਵਿਚ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਹੋ ਗਏ ਹਨ | ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਜ਼ਿਮਨੀ ਚੋਣ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦਾ ਮੁੱਢ ਬੰਨੇਗੀ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਸੂਬੇ ਦੀ ਬਿਹਤਰੀ ਲਈ ਹੋਏ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਸ਼੍ਰੋਮਣੀ ਅਕਾਲੀ ਦਲ ਜੁੜ ਰਹੇ ਹਨ | ਇਸ ਮੌਕੇ ਪਿ੍ੰਸੀਪਲ ਸੁਖਵਿੰਦਰ ਸਿੰਘ ਰੰਧਾਵਾ, ਚੇਅਰਮੈਨ ਹਰਵੰਤ ਸਿੰਘ ਝਬਾਲ, ਸਾਬਕਾ ਸਰਪੰਚ ਹਰਦਿਆਲ ਸਿੰਘ ਝਬਾਲ, ਅਜਮੇਰ ਸਿੰਘ ਕਾਕਾ ਛਾਪਾ, ਦਿਲਬਾਗ ਸਿੰਘ ਝਬਾਲ ਪੂਰਨ ਸਿੰਘ ਝਬਾਲ ਅਮਰਿੰਦਰ ਸਿੰਘ ਮਾਣਕ ਬੰਬੇ, ਗੁਰਵਿੰਦਰ ਸਿੰਘ ਬਾਬਾ ਲੰਗਾਹ, ਮਨਜੀਤ ਸਿੰਘ ਝਬਾਲ, ਰੂਬੀ ਝਬਾਲ, ਸੁਰਜਨ ਸਿੰਘ ਸਮੇਤ ਅਕਾਲੀ ਵਰਕਰ ਅਤੇ ਪਿੰਡ ਵਾਸੀ ਹਾਜ਼ਰ ਸਨ |

ਪਿਛਲੀ ਖ਼ਬਰ ਤਰਨ ਤਾਰਨ ਚੋਣ ਹਲਕੇ 'ਚ ਕਿਸਾਨਾਂ ਵਲੋਂ ਮੋਟਰਸਾਈਕਲ ਮਾਰਚ <br/> ਅਗਲੀ ਖ਼ਬਰ ਭਗਵੰਤ ਮਾਨ ਨੇ 1,000 ਰੁਪਏ ਦਾ ਖੋਖਲਾ ਵਾਅਦਾ ਕਰ ਕੇ ਔਰਤਾਂ ਨਾਲ ਫਿਰ ਧੋਖਾ ਕੀਤਾ-ਬਾਜਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।