ਪੱਟੀ, 4 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਮਿਲੇਨੀਅਮ ਵਰਲਡ ਸਕੂਲ ਕੈਰੋਂ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ 'ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਗੁਰਬਾਣੀ ਕੀਰਤਨ ਨਾਲ ਹੋਈ | ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਪਦੇਸ਼ਾਂ 'ਤੇ ਅਧਾਰਿਤ ਕਵਿਤਾਵਾਂ, ਸ਼ਬਦ ਆਦਿ ਪੇਸ਼ ਕੀਤੇ | ਗੁਰੂ ਜੀ ਦੇ ਉਪਦੇਸ਼ 'ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ' ਦੀ ਮਹੱਤਤਾ ਉਜਾਗਰ ਕੀਤੀ ਗਈ | ਸਕੂਲ ਪਿ੍ੰਸੀਪਲ ਪਵਨਦੀਪ ਕੌਰ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਿਧਾਂਤ ਅੱਜ ਵੀ ਮਨੁੱਖਤਾ ਲਈ ਰਾਹ-ਦਰਸਾਉਂਦੇ ਹਨ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਸਿੱਖਿਆਵਾਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਤੇ ਸਕੂਲ ਦੀ ਮੈਨੇਜਮੈਂਟ ਕਮੇਟੀ ਪ੍ਰਧਾਨ ਜਗੀਰ ਸਿੰਘ, ਚੇਅਰਮੈਨ ਨਿਰਵੈਲ ਸਿੰਘ, ਡਾਇਰੈਕਟਰ ਗੁਰਜਿੰਦਰ ਸਿੰਘ, ਕੁਲਬੀਰ ਕੌਰ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ |