07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਵਿਦਿਆਰਥਣਾਂ ਨੇ ਯੂਥ ਫੈਸਟੀਵਲ ਮੁਕਾਬਲਿਆਂ 'ਚ ਮਾਰੀਆਂ ਮੱਲਾਂ <br/>

ਅਜੀਤ ਡੈਸਕ 05-11-2025
ਤਰਨ ਤਾਰਨ, 4 ਨਵੰਬਰ (ਇਕਬਾਲ ਸਿੰਘ ਸੋਢੀ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਵਾਏ ਗਏ ਜੋਨਲ, ਅੰਤਰ ਜੋਨਲ ਮੁਕਾਬਲਿਆਂ ਵਿਚ ਮਾਝਾ ਕਾਲਜ ਤਰਨ ਤਾਰਨ ਦੀਆਂ ਵਿਦਿਆਰਥਣਾਂ ਨੇ ਮੁਢਲੇ ਸਥਾਨ ਹਾਸਲ ਕਰਕੇ ਮੱਲਾਂ ਮਾਰੀਆਂ ਹਨ | ਜਾਣਕਾਰੀ ਦਿੰਦੇ ਹੋਏ ਕਾਲਜ ਪਿ੍ੰਸੀਪਲ ਪ੍ਰੋ. ਹਰਮਿੰਦਰ ਕੌਰ ਨੇ ਦੱਸਿਆ ਕਿ ਮਾਝਾ ਕਾਲਜ ਦੇ ਵਿਦਿਆਰਥੀਆਂ ਨੇ ਯੂਥ ਫੈਸਟੀਵਲ ਦੇ ਵਿਭਿੰਨ ਮੁਕਾਬਲਿਆਂ ਵਿਚ ਸ਼ਿਰਕਤ ਕੀਤੀ | ਗਿੱਧੇ ਦੇ ਮੁਕਾਬਲਿਆਂ ਵਿਚ ਮਾਝਾ ਕਾਲਜ ਦਾ ਦੂਜਾ ਸਥਾਨ ਰਿਹਾ | ਫੁੱਲਕਾਰੀ ਮੇਕਿਗ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕੀਤਾ | ਐਲੋਕੇਸ਼ਨ ਅਤੇ ਕੌਸਟਿਊਮ ਪਰੇਡ ਮੁਕਾਬਲਿਆਂ ਵਿਚ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ | ਕਾਲਜ ਮੈਨਜਮੈਟ ਅਤੇ ਪਿ੍ਸੀਪਲ ਪ੍ਰੋ.ਹਰਮਿੰਦਰ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ | ਪ੍ਰੋ.ਹਰਮਿੰਦਰ ਕੌਰ ਨੇ ਦੱਸਿਆ ਕਿ ਮਾਝਾ ਕਾਲਜ ਵਿਦਿਆਰਥੀਆਂ ਦੇ ਅਕਾਦਮਿਕ ਦੇ ਨਾਲ-ਨਾਲ ਕਲਾਤਮਕ ਵਿਕਾਸ ਲਈ ਵੀ ਲਗਾਤਾਰ ਕਿਰਿਆਸ਼ੀਲ ਹੈ |

ਪਿਛਲੀ ਖ਼ਬਰ ਨਗਰ ਕੀਰਤਨ ਅੱਜ ਸ਼ਾਮ ਨੂੰ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਪੁੱਜੇਗਾ-ਮੈਨੇਜਰ ਹਰਜਿੰਦਰ ਸਿੰਘ ਅਗਲੀ ਖ਼ਬਰ ਮਿਲੇਨੀਅਮ ਵਰਲਡ ਸਕੂਲ ਕੈਰੋਂ 'ਚ ਪ੍ਰਕਾਸ਼ ਪੁਰਬ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।