07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਨਗਰ ਕੀਰਤਨ ਅੱਜ ਸ਼ਾਮ ਨੂੰ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਪੁੱਜੇਗਾ-ਮੈਨੇਜਰ ਹਰਜਿੰਦਰ ਸਿੰਘ

ਅਜੀਤ ਡੈਸਕ 05-11-2025
ਤਰਨ ਤਾਰਨ, 4 ਨਵੰਬਰ (ਹਰਿੰਦਰ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਭਾਈ ਮਤੀਦਾਸ, ਭਾਈ ਸਤੀਦਾਸ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ (ਧਰਮ ਹੇਤ ਸਾਕਾ ਜਿਨ ਕੀਆ) ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਧੋਬੜੀ ਸਾਹਿਬ ਅਸਾਮ ਤੋਂ ਆਰੰਭ ਹੋ ਕੇ ਵੱਖ-ਵੱਖ ਸਟੇਟਾਂ 'ਚੋਂ ਹੁੰਦਾ ਹੋਇਆ 5 ਨਵੰਬਰ ਨੂੰ ਗੁਰਦੁਆਰਾ ਬਾਉਲੀ ਸਾਹਿਬ ਗੋਇੰਦਵਾਲ ਸਾਹਿਬ ਤੋਂ ਆਰੰਭ ਹੋ ਕੇ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਸ਼ਾਮ ਨੂੰ ਪਹੁੰਚ ਰਿਹਾ ਹੈ | ਇਹ ਜਾਣਕਾਰੀ ਦਿੰਦੇ ਹੋਏ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੇ ਮੈਨੇਜਰ ਹਰਜਿੰਦਰ ਸਿੰਘ ਨੇ ਦਿੰਦਿਆਂ ਦੱਸਿਆ ਕਿ 5 ਨਵੰਬਰ ਨੂੰ ਫਤਿਆਬਾਦ ਵਿਖੇ 11 ਵਜੇ ਨਗਰ ਕੀਰਤਨ ਦਾ ਸਵਾਗਤ ਕੀਤਾ ਜਾਵੇਗਾ | ਇਸ ਤੋਂ ਬਾਅਦ 6 ਨਵੰਬਰ ਨੂੰ ਸਵੇਰੇ 8 ਵਜੇ ਨਗਰ ਕੀਰਤਨ ਦੀ ਆਰੰਭਤਾ ਸਮੇਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਤੋਂ ਕੀਤੀ ਜਾਵੇਗੀ |
ਪਿਛਲੀ ਖ਼ਬਰ ਸਰਦਾਰ ਵੱਲਭ ਭਾਈ ਪਟੇਲ ਦੀ 150ਵੀਂ ਵਰ੍ਹੇਗੰਢ 'ਤੇ ਪ੍ਰੋਗਰਾਮ ਕਰਵਾਇਆ <br/> ਅਗਲੀ ਖ਼ਬਰ ਵਿਦਿਆਰਥਣਾਂ ਨੇ ਯੂਥ ਫੈਸਟੀਵਲ ਮੁਕਾਬਲਿਆਂ 'ਚ ਮਾਰੀਆਂ ਮੱਲਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।