07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਦੀ ਰੈਵਨਿਊ ਪਟਵਾਰ ਯੂਨੀਅਨ ਪੰਜਾਬ ਵਲੋਂ ਤਰਨ ਤਾਰਨ ਵਿਖੇ ਰੋਸ ਪ੍ਰਦਰਸ਼ਨ 8 ਨੂੰ <br/>

ਅਜੀਤ ਡੈਸਕ 05-11-2025
ਹਰੀਕੇ ਪੱਤਣ, 4 ਨਵੰਬਰ (ਸੰਜੀਵ ਕੁੰਦਰਾ)- ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੀ ਮੀਟਿੰਗ ਹਰੀਕੇ ਪੱਤਣ ਵਿਖੇ ਸੂਬਾ ਪ੍ਰਧਾਨ ਬਲਰਾਜ ਸਿੰਘ ਔਜਲਾ ਦੀ ਅਗਵਾਈ ਵਿਚ ਹੋਈ | ਜਿਸ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਦੇ ਆਗੂਆਂ ਵਲੋਂ ਵੱਖ-ਵੱਖ ਮੰਗਾਂ ਮਸਲਿਆਂ ਸਬੰਧੀ ਵਿਚਾਰ ਦਿੱਤੇ ਗਏ | ਇਸ ਮੌਕੇ ਸੂਬਾ ਪ੍ਰਧਾਨ ਬਲਰਾਜ ਸਿੰਘ ਔਜਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੀਆਂ ਹੱਕੀ ਮੰਗਾਂ ਜਿਵੇਂ ਕਿ ਪਿਛਲੇ ਸਮੇਂ ਵਿਚ ਰੱਦ ਕੀਤੀਆਂ ਗਈਆਂ 1056 ਅਸਾਮੀਆਂ ਦੀ ਮੁੜ ਬਹਾਲੀ, ਸਟੇਟ ਕਾਡਰ ਨੂੰ ਰੱਦ ਕਰਨਾ ਅਤੇ ਲੰਮੇ ਸਮੇਂ ਤੋਂ ਪਟਵਾਰੀਆਂ ਦੀਆਂ ਪ੍ਰਮੋਸ਼ਨਾਂ ਨਾ ਹੋਣਾ, ਕੇਂਦਰੀ ਪੇ ਸਕੇਲ ਨੂੰ ਰੱਦ ਕਰਕੇ ਸੂਬੇ ਦੇ ਪੇ ਸਕੇਲ ਲਾਗੂ ਕਰਵਾਉਣਾ ਆਦਿ ਨੂੰ ਸਰਕਾਰ ਵਲੋਂ ਅਣਗੌਲਿਆਂ ਕਰਨ ਦੇ ਰੋਸ ਵਜੋਂ ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੀ 46 ਮੈਂਬਰੀ ਟੀਮ ਵਲੋਂ 8 ਨਵੰਬਰ ਨੂੰ ਤਰਨ ਤਾਰਨ ਵਿਖੇ ਹੋਣ ਵਾਲੀ ਜ਼ਿਮਨੀ ਚੋਣ ਦੇ ਸਬੰਧ ਵਿਚ ਆਮ ਆਦਮੀ ਪਾਰਟੀ ਦੇ ਦਫਤਰ ਦੇ ਸਾਹਮਣੇ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਇਸ ਮੌਕੇ ਸੁਖਪ੍ਰੀਤ ਸਿੰਘ ਢਿੱਲੋਂ ਸੂਬਾ ਜਨਰਲ ਸਕੱਤਰ ਤੇ ਹੋਰ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਵਿਜ਼ਡਮ ਸਕੂਲ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾਪੂਰਵਕ ਮਨਾਇਆ <br/> ਅਗਲੀ ਖ਼ਬਰ ਸਰਦਾਰ ਵੱਲਭ ਭਾਈ ਪਟੇਲ ਦੀ 150ਵੀਂ ਵਰ੍ਹੇਗੰਢ 'ਤੇ ਪ੍ਰੋਗਰਾਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।