ਤਰਨ ਤਾਰਨ, 4 ਨਵੰਬਰ (ਹਰਿੰਦਰ ਸਿੰਘ)- ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਸਰਹੱਦੀ ਪਿੰਡ ਚਹਿਲ ਵਿਖੇ ਭਾਜਪਾ ਦੇ ਸੀਨੀਅਰ ਅਧਿਕਾਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੇ ਫੇ੍ਹਲ ਹੋਏ ਸਿਸਟਮ ਅਤੇ ਪੰਜਾਬ ਦੇ ਲੋਕਾਂ ਦੀ ਆਵਾਜ਼ ਦਬਾਉਣ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਤੇ ਉਨ੍ਹਾਂ ਦੇ ਜਾਅਲੀ ਮੰਤਰੀ ਮੰਡਲ ਦੀ ਕਾਰਗੁਜਾਰੀ ਦੀ ਸਖ਼ਸ਼ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬੀਆਂ ਨਾਲ ਝੂਠ ਅਤੇ ਧੋਖਾ ਕਰਕੇ ਸੱਤਾ 'ਤੇ ਆਈ ਆਮ ਆਦਮੀ ਪਾਰਟੀ ਦਾ ਬਿਸਤਰਾ ਗੋਲ ਕਰਨ ਲਈ ਲੋਕ ਤਿਆਰ ਬਰ ਤਿਆਰ ਸਮੇਂ ਦੀ ਉਡੀਕ ਕਰ ਰਹੇ ਹਨ | ਰਾਣਾ ਗੁਰਮੀਤ ਸਿੰਘ ਸੋਢੀ ਵਿਧਾਨ ਸਭਾ ਹਲਕਾ ਤਰਨ ਤਾਰਨ ਵਿਚ ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਦੇ ਹੱਕ ਵਿਚ ਪਿੰਡ ਪਿੰਡ ਰੱਖੇ ਭਾਜਪਾ ਆਗੂਆਂ, ਵਰਕਰਾਂ ਅਤੇ ਆਮ ਲੋਕਾਂ ਦੇ ਇਕੱਠਾਂ ਵਿਚ ਚੋਣ ਪ੍ਰਚਾਰ ਕਰਨ ਲਈ ਪਹੁੰਚੇ ਹੋਏ ਸਨ | ਪਿੰਡ ਚਹਿਲ ਦੇ ਪਾਰਟੀ ਆਗੂ ਹਰਜਿੰਦਰ ਸਿੰਘ ਦੇ ਗ੍ਰਹਿ ਵਿਖੇ ਇਕੱਤਰ ਮੋਹਤਬਰ ਲੋਕਾਂ ਸੁਖਚੈਨ ਸਿੰਘ, ਨੰਬਰਦਾਰ ਪ੍ਰਗਟ ਸਿੰਘ, ਗੁਰਸੇਵਕ ਸਿੰਘ, ਮਲਕੀਤ ਸਿੰਘ, ਲਾਭ ਸਿੰਘ, ਅਜੈਬ ਸਿੰਘ, ਨਿੰਦਰ ਸਿੰਘ, ਗੁਰਮੇਜ ਸਿੰਘ, ਸਵਰਨ ਸਿੰਘ, ਕੁਲਦੀਪ ਸਿੰਘ ਆਦਿ ਲੋਕਾਂ ਦੇ ਇਕੱਠ ਮੌਕੇ ਸੰਬੋਧਨ ਕਰਦਿਆਂ ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਸਰਹੱਦੀ ਹਲਕਾ ਤਰਨ ਤਾਰਨ ਦੇ ਤੁਸੀਂ ਉਹ ਲੋਕ ਹੋ ਜਿੰਨਾਂ ਨੂੰ ਅੱਜ ਤੱਕ ਪਿੰਡਾਂ ਵਿਚ ਆ ਕੇ ਕਿਸੇ ਵੀ ਜੇਤੂ ਰਹੇ ਵਿਧਾਇਕ ਨੇ ਸਾਰ ਨਹੀਂ ਲਈ ਅਤੇ ਜਿੱਤ ਕੇ ਲੋਕਾਂ ਦੀਆਂ ਉਮੀਦਾਂ 'ਤੇ ਪਾਣੀ ਫੇਰਦੇ ਆਏ ਹਨ, ਪਰ ਹੁਣ ਇਕ ਸੁਨਿਹਰੀ ਮੌਕਾ ਹੈ, ਤੁਸੀਂ ਸਾਰੇ ਇਕਜੁਟ ਅਤੇ ਤਕੜੇ ਹੋ ਕੇ ਭਾਜਪਾ ਦੇ ਚੋਣ ਨਿਸ਼ਾਨ ਕਮਲ ਦੇ ਫੁੱਲ ਨੂੰ ਵੋਟ ਪਾ ਕੇ ਕਾਮਯਾਬ ਕਰੀਏ ਅਤੇ ਤੁਹਾਡੇ ਆਸ਼ੀਰਵਾਦ ਅਤੇ ਪਿਆਰ ਨਾਲ ਮੈਂ ਜਿੱਤ ਕੇ ਵਿਧਾਨ ਸਭਾ ਵਿੱਚ ਜਾ ਕੇ ਸਰਹੱਦੀ ਹਲਕਾ ਤਰਨ ਤਾਰਨ ਦੇ ਇਕ-ਇਕ ਪਿੰਡ ਦੇ ਵਿਕਾਸ ਲਈ ਸਪੈਸ਼ਲ ਪੈਕੇਜ ਲਿਆ ਕੇ ਚਿਰਾਂ ਤੋਂ ਵਾਂਝੇ ਅਤੇ ਲਟਕੇ ਕੰਮਾਂ ਦੀ ਪੂਰਤੀ ਕਰ ਸਕਾਂ | ਇਸ ਮੌਕੇ ਸੀਨੀਅਰ ਆਗੂ ਹੌਬੀ ਧਾਲੀਵਾਲ, ਸੀਨੀਅਰ ਆਗੂ ਹਰਜਿੰਦਰ ਸਿੰਘ ਠੇਕੇਦਾਰ, ਸੀਨੀਅਰ ਆਗੂ ਦਲਬੀਰ ਸਿੰਘ ਅਲਗੋਂਕੋਠੀ, ਸਰਕਲ ਪ੍ਰਧਾਨ ਭੋਲਾ ਸਿੰਘ ਰਾਣਾ ਗੰਡੀਵਿੰਡ, ਰਣਜੀਤ ਸਿੰਘ ਰਾਣਾ ਗੰਡੀਵਿੰਡ, ਬਲਜਿੰਦਰ ਸਿੰਘ ਚੀਮਾ, ਐਡਵੋਕੇਟ ਜਗਮੀਤ ਸਿੰਘ ਢਿੱਲੋਂ ਤੋਂ ਇਲਾਵਾ ਹੋਰ ਵੀ ਪਾਰਟੀ ਦੇ ਪ੍ਰਮੁੱਖ ਆਗੂ ਹਾਜਰ ਸਨ |