07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਕੇਂਦਰੀ ਰਾਜ ਮੰਤਰੀ ਬਿੱਟੂ ਨੇ ਭਾਜਪਾ ਉਮੀਦਵਾਰ ਦੇ ਹੱਕ 'ਚ ਕੀਤਾ ਘਰ-ਘਰ ਚੋਣ ਪ੍ਰਚਾਰ

ਅਜੀਤ ਡੈਸਕ 05-11-2025
ਤਰਨ ਤਾਰਨ, 4 ਨਵੰਬਰ (ਹਰਿੰਦਰ ਸਿੰਘ)- ਗੁਰੂ ਨਗਰੀ ਸ੍ਰੀ ਤਰਨ ਤਾਰਨ ਦੀ ਵਾਰਡ ਨੰਬਰ 20 ਵਿਚ ਭਾਰਤ ਸਰਕਾਰ ਦੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਭਾਜਪਾ ਲੀਡਰਸ਼ਿਪ ਸਮੇਤ ਜ਼ਿਮਨੀ ਚੋਣ ਉਮੀਦਵਾਰ ਹਰਜੀਤ ਸਿੰਘ ਸੰਧੂ ਦੇ ਹੱਕ ਵਿੱਚ ਡੋਰ ਟੂ ਡੋਰ ਚੋਣ ਪ੍ਰਚਾਰ ਕੀਤਾ | ਵਾਰਡ ਦੇ ਸ਼ਹਿਰੀ ਖੇਤਰ ਦੇ ਬਾਜਾਰਾਂ ਵਿਚ ਰਵਨੀਤ ਸਿੰਘ ਬਿੱਟੂ ਨੂੰ ਦੁਕਾਨਦਾਰਾਂ ਅਤੇ ਆਮ ਲੋਕਾਂ ਨੇ ਵੱਖ-ਵੱਖ ਥਾਵਾਂ 'ਤੇ ਸਨਮਾਨਿਤ ਕੀਤਾ | ਇਸ ਮੌਕੇ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਉਹ ਦੇਸ਼ ਦੇ ਹਰ ਕੋਨੇ ਵਿਚ ਜਾ ਕੇ ਦੇਖ ਆਏ ਹਨ, ਜਿੱਥੇ ਵੀ ਲੋਕਾਂ ਨੇ ਭਾਜਪਾ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ, ਉੱਥੋਂ ਦੇ ਲੋਕ ਅੱਜ ਸੁੱਖ ਸ਼ਾਂਤੀ ਦੀ ਜਿੰਦਗੀ ਬਤੀਤ ਕਰ ਰਹੇ ਹਨ ਕਿਉਂ ਨਾ ਆਪਾਂ ਪੰਜਾਬ ਵਿਚ ਵੀ ਭਾਜਪਾ ਨੂੰ ਹੀ ਬਹੁਮਤ ਦੇਈਏ ਅਤੇ ਸੂਬੇ ਦੀ ਭਲਾਈ ਵਿਚ ਯੋਗਦਾਨ ਪਾਈਏ | ਉਨਾਂ ਕਿਹਾ ਕਿ ਜ਼ਿਮਨੀ ਚੋਣ ਤਰਨ ਤਾਰਨ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਇਕ ਯੋਗ ਅਤੇ ਮਿਹਨਤੀ ਨੇਤਾ ਹਰਜੀਤ ਸਿੰਘ ਸੰਧੂ ਉਮੀਦਵਾਰ ਦੇ ਰੂਪ ਵਿਚ ਦਿੱਤਾ ਹੈ, ਜੋ ਪਿਛਲੇ ਸਮੇਂ ਤੋਂ ਲਗਾਤਾਰ ਲੋਕਾਂ ਦੇ ਦੁੱਖ ਸੁੱਖ ਵਿਚ ਬਤੌਰ ਜ਼ਿਲ੍ਹਾ ਪ੍ਰਧਾਨ ਦੀ ਜਿੰਮੇਵਾਰੀ ਨਿਭਾਅ ਰਿਹਾ ਹੈ, ਹੁਣ ਸਰਹੱਦੀ ਹਲਕਾ ਤਰਨ ਤਾਰਨ ਦੇ ਲੋਕਾਂ ਦਾ ਵੀ ਫਰਜ਼ ਬਣਦਾ ਹੈ ਕਿ ਅਗਰ ਗੁਰੂ ਨਗਰੀ ਦੇ ਵਿਕਾਸ ਨੂੰ ਨੇਪਰੇ ਚਾੜ੍ਹਨਾ ਹੈੈ | ਇਸ ਮੌਕੇ ਹਰਪ੍ਰੀਤ ਸਿੰਘ ਸਿੰਦਬਾਦ, ਰੋਹਿਤ ਸ਼ਰਮਾ, ਦਿਨੇਸ਼ ਜੋਸ਼ੀ, ਬਿਕਰਮ ਅਰੋੜਾ, ਅਮਨ ਅਰੋੜਾ, ਨਿਸ਼ਾਨ ਸਿੰਘ, ਮੇਜਰ ਸਿੰਘ ਗਿੱਲ, ਵਿਵੇਕ ਅਗਰਵਾਲ, ਜਸਵਿੰਦਰ ਸਿੰਘ, ਘਣਸ਼ਿਆਮ ਜੋਸ਼ੀ, ਸਾਹਿਲ ਅਰੋੜਾ ਤੋਂ ਇਲਾਵਾ ਹੋਰ ਵੀ ਪਾਰਟੀ ਆਗੂ ਮੌਜੂਦ ਸਨ |
ਪਿਛਲੀ ਖ਼ਬਰ ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਵਲੋਂ ਸ਼ਹਿਰ 'ਚ ਕੀਤਾ ਘਰ ਘਰ ਚੋਣ ਪ੍ਰਚਾਰ ਅਗਲੀ ਖ਼ਬਰ 'ਆਪ' ਦਾ ਬਿਸਤਰਾ ਗੋਲ ਕਰਨ ਲਈ ਲੋਕ ਤਿਆਰ ਬਰ ਤਿਆਰ- ਰਾਣਾ ਸੋਢੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।