07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਪਿੰਡ ਕਸੇਲ ਤੋਂ ਕਈ ਪਰਿਵਾਰ 'ਆਪ' ਨੂੰ ਅਲਵਿਦਾ ਕਹਿ ਕੇ ਅਕਾਲੀ ਦਲ ਵਿਚ ਹੋਏ ਸ਼ਾਮਿਲ <br/>

ਅਜੀਤ ਡੈਸਕ 05-11-2025
ਝਬਾਲ, 4 ਨਵੰਬਰ (ਸੁਖਦੇਵ ਸਿੰਘ, ਸਰਬਜੀਤ ਸਿੰਘ)-ਤਰਨ ਤਾਰਨ ਜ਼ਿਮਨੀ ਚੋਣ 'ਚ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਪਿੰਡ ਕਸੇਲ ਦੇ ਹਰੀ ਸਿੰਘ ਵਲੋਂ ਆਪਣੇ ਸਾਥੀਆਂ ਸਮੇਤ 'ਆਪ' ਪਾਰਟੀ ਛੱਡ ਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ | ਪਾਰਟੀ ਵਿਚ ਸ਼ਾਮਿਲ ਹੋਏ ਪਰਿਵਾਰਾਂ ਨੂੰ ਸੁਖਬੀਰ ਸਿੰਘ ਬਾਦਲ ਵਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਚੋਣ ਇਕੱਠ ਦੌਰਾਨ ਸੰਬੋਧਨ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੇ ਹਿੱਤ ਅਕਾਲੀ ਦਲ ਦੇ ਹੱਥਾਂ ਵਿਚ ਸੁਰੱਖਿਅਤ ਹਨ, ਕਿਉਂਕਿ ਕਾਂਗਰਸ, ਭਾਜਪਾ ਅਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਨੇ ਹਮੇਸ਼ਾ ਹੀ ਪੰਜਾਬ ਨੂੰ ਲੁੱਟਿਆ ਅਤੇ ਪੰਜਾਬ ਦੇ ਵਿਕਾਸ ਨੂੰ ਅੱਖੋਂ ਪਰੋਖੇ ਕੀਤਾ ਸੀ, ਜਿਸ ਕਾਰਨ ਪੰਜਾਬ ਵਿਚ ਅੱਜ ਬੇਰੁਜਗਾਰੀ, ਨਸ਼ਾਖੋਰੀ, ਭਿ੍ਸ਼ਟਾਚਾਰ ਸਿਖ਼ਰਾਂ 'ਤੇ ਪਹੁੰਚ ਗਿਆ ਹੈ, ਉਥੇ ਕੇਂਦਰ ਵਲੋਂ ਪੰਜਾਬ ਵਿਰੋਧੀ ਲਏ ਜਾ ਰਹੇ ਫੈਸਲਿਆਂ ਖ਼ਿਲਾਫ਼ ਕੋਈ ਵੀ ਪਾਰਟੀ ਜਾਂ ਸਰਕਾਰ ਨਹੀਂ ਬੋਲ ਰਹੀ, ਸਿਰਫ ਤਾਂ ਸਿਰਫ ਸ਼੍ਰੋਮਣੀ ਅਕਾਲੀ ਦਲ ਦੀ ਆਵਾਜ਼ ਉਠਾਉਂਦਾ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬੀਬੀ ਸੁਖਵਿੰਦਰ ਕੌਰ ਰੰਧਾਵਾ ਨੂੰ ਵੋਟਾਂ ਪਾ ਕੇ ਇਸ ਹਲਕੇ ਤੋਂ ਜੇਤੂ ਬਣਾ ਕੇ ਵਿਧਾਨ ਸਭਾ ਵਿਚ ਭੇਜਣ ਤਾਂ ਜੋ ਹਲਕੇ ਦੀਆ ਮੁਸ਼ਕਿਲਾਂ ਅਤੇ ਵਿਕਾਸ ਨੂੰ ਕਰਵਾਇਆ ਜਾ ਸਕੇ | ਇਸ ਮੌਕੇ ਉਨ੍ਹਾਂ ਨਾਲ ਸਾਬਕਾ ਕੈਬਨਿਟ ਮੰਤਰੀ ਗੁਲਜਾਰ ਸਿੰਘ ਰਣੀਕੇ, ਬੀਬੀ ਸੁਖਵਿੰਦਰ ਕੌਰ ਰੰਧਾਵਾ, ਕੰਚਨਪ੍ਰੀਤ ਕੌਰ ਅਤੇ ਹੋਰ ਅਕਾਲੀ ਆਗੂ, ਵਰਕਰ ਅਤੇ ਵੱਡੀ ਗਿਣਤੀ ਵਿਚ ਪਿੰਡ ਨਿਵਾਸੀ ਹਾਜ਼ਰ ਸਨ |

ਪਿਛਲੀ ਖ਼ਬਰ ਪੁਨਰ ਸੁਰਜੀਤ ਅਕਾਲੀ ਦਲ ਦੇ ਮਦਨ ਮੋਹਨ ਸਿੰਘ ਮੂਸਾ ਨੇ ਲੋਕਾਂ ਤੋਂ ਮੰਗੀਆਂ ਵੋਟਾਂ <br/> ਅਗਲੀ ਖ਼ਬਰ ਵਾਰਡ ਨੰਬਰ 23 ਦੇ ਲੋਕ ਭਾਜਪਾ ਉਮੀਦਵਾਰ ਸੰਧੂ ਦੇ ਹੱਕ 'ਚ ਖੁੱਲ੍ਹ ਕੇ ਨਿੱਤਰੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।