07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਪਿੰਡ ਠੱਠਾ ਵਿਖੇ ਭਾਈ ਮਨਦੀਪ ਸਿੰਘ ਦੇ ਹੱਕ ਵਿਚ ਚੋਣ ਮੀਟਿੰਗ ਹੋਈ <br/>

ਅਜੀਤ ਡੈਸਕ 05-11-2025
ਤਰਨ ਤਾਰਨ, 4 ਨਵੰਬਰ (ਇਕਬਾਲ ਸਿੰਘ ਸੋਢੀ)-ਅਕਾਲੀ ਦਲ ਵਾਰਸ ਪੰਜਾਬ ਦੇ ਉਮੀਦਵਾਰ ਭਾਈ ਮਨਦੀਪ ਸਿੰਘ ਦੇ ਹੱਕ ਵਿਚ ਪਿੰਡ ਠੱਠਾ ਵਿਖੇ ਇਕ ਚੋਣ ਮੀਟਿੰਗ ਹੋਈ | ਜਿਸ ਵਿਚ ਭਾਈ ਮਨਦੀਪ ਸਿੰਘ ਤੋਂ ਇਲਾਵਾ ਸਾਂਸਦ ਭਾਈ ਅੰਮਿ੍ਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਵੀ ਪਹੁੰਚੇ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਭਾਈ ਮਨਦੀਪ ਸਿੰਘ ਨੇ ਕਿਹਾ ਕਿ ਅੱਜ ਪੰਜਾਬ ਨੂੰ ਲੋੜ ਹੈ, ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਦੀ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਨਾ ਤਾਂ ਨਸ਼ਾਖੋਰੀ, ਨਾ ਭਿ੍ਸ਼ਟਾਚਾਰ ਅਤੇ ਨਾ ਹੀ ਗੈਂਗਸਟਰਵਾਦ ਉਪਰ ਕਾਬੂ ਪਾਇਆ ਜਾ ਰਿਹਾ ਹੈ, ਜਿਸ ਕਾਰਨ ਦਿਨ ਦਿਹਾੜੇ ਲੋਕਾਂ ਦੇ ਕਤਲ ਹੋ ਰਹੇ ਹਨ, ਲੋਕਾਂ ਪਾਸੋਂ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ, ਉਥੇ ਸੂਬੇ ਦੇ ਸਰਕਾਰੀ ਦਫ਼ਤਰ ਭਿ੍ਸ਼ਟਾਚਾਰ ਦਾ ਅੱਡਾ ਬਣੇ ਹੋਏ ਹਨ ਅਤੇ ਲੋਕ ਦੁਖੀ ਹਨ | ਉਨ੍ਹਾਂ ਕਿਹਾ ਕਿ ਜੇਕਰ ਲੋਕ ਉਕਤ ਮੁਸ਼ਕਿਲਾਂ ਤੋਂ ਰਾਹਤ ਚਾਹੁੰਦੇ ਹਨ ਤਾਂ ਵਾਰਸ ਪੰਜਾਬ ਜਥੇਬੰਦੀ ਦਾ ਸਾਥ ਦੇ ਕੇ ਮੈਨੂੰ ਤਰਨ ਤਾਰਨ ਦੀ ਜ਼ਿਮਨੀ ਚੋਣ ਦੌਰਾਨ ਜੇਤੂ ਬਣਾਉਣ ਤਾਂ ਜੋ ਮੈਂ ਲੋਕ ਮੁਸ਼ਕਿਲਾਂ ਦੀ ਆਵਾਜ਼ ਨੂੰ ਵਿਧਾਨ ਸਭਾ ਵਿਚ ਬੁਲੰਦ ਕਰ ਸਕਾਂ | ਇਸ ਮੌਕੇ ਬਾਪੂ ਤਰਸੇਮ ਸਿੰਘ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਭਾਈ ਮਨਦੀਪ ਸਿੰਘ ਦੇ ਹੱਕ ਵਿਚ ਵੋਟਾਂ ਪਾ ਕੇ ਉਨ੍ਹਾਂ ਨੂੰ ਕਾਮਯਾਬ ਕਰਨ | ਇਸ ਮੌਕੇ ਪਿੰਡ ਨਿਵਾਸੀਆਂ ਨੇ ਭਰੋਸਾ ਦਿੱਤਾ ਕਿ ਉਹ ਭਾਈ ਮਨਦੀਪ ਸਿੰਘ ਨੂੰ ਹੀ ਫਤਵਾ ਦੇਣਗੇ |

ਪਿਛਲੀ ਖ਼ਬਰ ਚੋਣ ਜ਼ਾਬਤਾ ਲਾਗੂ ਹੋਣ ਮਗਰੋਂ 57 ਕਰੋੜ ਰੁਪਏ ਤੋਂ ਵੱਧ ਦੀ ਹੋਈ ਜ਼ਬਤੀ-ਸਿਬਿਨ ਸੀ. <br/> ਅਗਲੀ ਖ਼ਬਰ ਪੁਨਰ ਸੁਰਜੀਤ ਅਕਾਲੀ ਦਲ ਦੇ ਮਦਨ ਮੋਹਨ ਸਿੰਘ ਮੂਸਾ ਨੇ ਲੋਕਾਂ ਤੋਂ ਮੰਗੀਆਂ ਵੋਟਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।