08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਮੁੱਖ ਮੰਤਰੀ ਚੋਣ ਪ੍ਰਚਾਰ ਦੌਰਾਨ ਕਰ ਰਹੇ ਹਨ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ- ਬਾਪੂ ਤਰਸੇਮ ਸਿੰਘ <br/>

ਅਜੀਤ ਡੈਸਕ 05-11-2025
ਤਰਨ ਤਾਰਨ, 4 ਨਵੰਬਰ (ਪਰਮਜੀਤ ਜੋਸ਼ੀ)- ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਭਾਈ ਮਨਦੀਪ ਸਿੰਘ ਦੇ ਹੱਕ ਵਿਚ ਕੱਢੀ ਗਈ ਵਿਸ਼ਾਲ ਮੋਟਰਸਾਈਕਲ ਰੈਲੀ ਕੱਢੀ ਗਈ | ਇਸ ਮੋਟਰਸਾਈਕਲ ਰੈਲੀ ਮੌਕੇ ਮੁੱਖ ਤੌਰ 'ਤੇ ਤਰਨ ਤਾਰਨ ਤੋਂ ਸਾਂਝੇ ਪੰਥਕ ਉਮੀਦਵਾਰ ਭਾਈ ਮਨਦੀਪ ਸਿੰਘ, ਮਾਤਾ ਬਲਵਿੰਦਰ ਕੌਰ ਅਤੇ ਭਾਈ ਪਰਮਜੀਤ ਸਿੰਘ ਜੌਹਲ ਵੀ ਮੌਜੂਦ ਸਨ | ਉਨ੍ਹਾਂ ਦੱਸਿਆ ਕਿ ਇਸ ਰੈਲੀ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਕਾਰਾਂ ਦਾ ਕਾਫ਼ਲਾ ਲੰਘਾਉਣ ਲਈ ਪੁਲਿਸ ਪ੍ਰਸ਼ਾਸਨ ਵਲੋਂ ਮੋਟਰਸਾਈਕਲ ਰੈਲੀ ਦਾ ਰਸਤਾ ਰੋਕ ਦਿੱਤਾ ਗਿਆ, ਜੋ ਕਿ ਸਰਕਾਰੀ ਮਸ਼ੀਨਰੀ ਦੀ ਖੁੱਲ੍ਹੀ ਦੁਰਵਰਤੋਂ ਦਾ ਸਪੱਸ਼ਟ ਸਬੂਤ ਹੈ | ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਵਲੋਂ ਸਰਕਾਰੀ ਮਸ਼ੀਨਰੀ ਨੂੰ ਆਪਣੀਂ ਪਾਰਟੀ ਦੇ ਹਿੱਤਾਂ ਲਈ ਵਰਤਿਆ ਜਾ ਰਿਹਾ ਹੈ | ਉਨ੍ਹਾਂ ਉਪਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਪੋਸਟਰ ਲਗਾਕੇ ਪ੍ਰਚਾਰ ਕੀਤਾ ਜਾ ਰਿਹਾ ਹੈ | ਸਰਕਾਰੀ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਦਬਾਅ ਹੇਠ ਰੱਖ ਕੇ ਉਨ੍ਹਾਂ ਨੂੰ ਆਪਣੀਆਂ ਰੈਲੀਆਂ ਅਤੇ ਚੋਣੀਂ ਸਮਾਗਮਾਂ ਵਿਚ ਹਾਜ਼ਰੀ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ, ਜੋ ਕਿ ਚੋਣ ਆਚਾਰ ਸੰਹਿਤਾ ਦੀ ਸਿੱਧੀ ਉਲੰਘਣਾ ਹੈ | ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਹੁਣ ਆਪਣੀ ਨਾਕਾਂਮੀਆਂ ਨੂੰ ਛੁਪਾਉਣ ਲਈ ਝੂਠੇ ਪ੍ਰਚਾਰ ਰਾਹੀਂ ਪੰਜਾਬ ਦੇ ਲੋਕਾਂ ਨੂੰ ਭਰਮਾਉਣ ਦੀ ਕੋਸ਼ਿਸ਼ ਕਰ ਰਹੀ ਹੈ | ਸਰਕਾਰ ਨੂੰ ਪਤਾ ਹੈ ਕਿ ਲੋਕ ਹੁਣ ਉਨ੍ਹਾਂ ਦੇ ਵਾਅਦਿਆਂ 'ਤੇ ਨਹੀਂ, ਸਗੋਂ ਉਨ੍ਹਾਂ ਦੀ ਕਾਰਗੁਜ਼ਾਰੀ 'ਤੇ ਫੈਸਲਾ ਕਰਨਗੇ | ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਇਹ ਸਰਕਾਰ ਲੋਕਤੰਤਰਕ ਨਹੀਂ, ਸਗੋਂ ਤਾਨਾਸ਼ਾਹੀ ਤਰੀਕੇ ਨਾਲ ਚੱਲ ਰਹੀ ਹੈ, ਜਿੱਥੇ ਸੱਚ ਬੋਲਣ ਵਾਲਿਆਂ ਨੂੰ ਚੁੱਪ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਇਹ ਸਿਰਫ਼ ਲੋਕਤੰਤਰ ਦੀ ਬੇਇੱਜ਼ਤੀ ਨਹੀਂ, ਸਗੋਂ ਪੰਜਾਬ ਦੇ ਵੋਟਰਾਂ ਦਾ ਅਪਮਾਨ ਹੈ | ਉਨ੍ਹਾਂ ਚੋਣ ਕਮਿਸ਼ਨ ਆਫ ਇੰਡੀਆ ਅਤੇ ਪੰਜਾਬ ਦੇ ਚੀਫ਼ ਇਲੈਕਸ਼ਨ ਅਫ਼ਸਰ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਦਾ ਤੁਰੰਤ ਨੋਟ ਲੈ ਕੇ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ |

ਪਿਛਲੀ ਖ਼ਬਰ ਬਾਲਾਚੱਕ 'ਚ ਬ੍ਰਹਮਪੁਰਾ ਦੀ ਅਗਵਾਈ ਹੇਠ ਹੋਈ ਰੈਲੀ 'ਚ ਗਰਜੇ ਸੁਖਬੀਰ <br/> ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਨੇ ਸੰਭਾਲੀ ਚੋਣ ਪ੍ਰਚਾਰ ਦੀ ਕਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।