08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਬਾਲਾਚੱਕ 'ਚ ਬ੍ਰਹਮਪੁਰਾ ਦੀ ਅਗਵਾਈ ਹੇਠ ਹੋਈ ਰੈਲੀ 'ਚ ਗਰਜੇ ਸੁਖਬੀਰ <br/>

ਅਜੀਤ ਡੈਸਕ 05-11-2025
ਤਰਨ ਤਾਰਨ, 4 ਨਵੰਬਰ (ਹਰਿੰਦਰ ਸਿੰਘ)-ਤਰਨ ਤਾਰਨ ਜ਼ਿਮਨੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਪਿ੍ੰਸੀਪਲ ਸੁਖਵਿੰਦਰ ਕੌਰ ਰੰਧਾਵਾ ਦੇ ਹੱਕ ਵਿਚ ਪਿੰਡ ਬਾਲਾਚੱਕ ਵਿਖੇ ਇਕ ਵਿਸ਼ਾਲ ਅਤੇ ਪ੍ਰਭਾਵਸ਼ਾਲੀ ਚੋਣ ਰੈਲੀ ਹੋਈ, ਜਿਸ ਨੂੰ ਪਾਰਟੀ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸੰਬੋਧਨ ਕੀਤਾ | ਇਹ ਭਰਵੀਂ ਰੈਲੀ ਪਾਰਟੀ ਦੇ ਮੀਤ ਪ੍ਰਧਾਨ, ਸਾਬਕਾ ਵਿਧਾਇਕ ਅਤੇ ਜ਼ੋਨ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਦੀ ਅਗਵਾਈ ਹੇਠ, ਐਸ.ਜੀ.ਪੀ.ਸੀ. ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਵਾਲਾ ਅਤੇ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਵਡਾਲੀ ਦੇ ਵਿਸ਼ੇਸ਼ ਉਪਰਾਲਿਆਂ ਸਦਕਾ ਕਰਵਾਈ ਗਈ, ਜਿਸ ਵਿਚ ਵਰਕਰਾਂ ਦੇ ਭਾਰੀ ਇਕੱਠ ਨੇ ਪਾਰਟੀ ਆਗੂਆਂ ਵਿਚ ਜੋਸ਼ ਭਰ ਦਿੱਤਾ | ਇਸ ਮੌਕੇ ਵਰਕਰਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਬਾਦਲ ਨੇ ਆਮ ਆਦਮੀ ਪਾਰਟੀ 'ਤੇ ਤਿੱਖਾ ਹਮਲਾ ਬੋਲਿਆ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਝੂਠੇ ਵਾਅਦਿਆਂ ਅਤੇ ਗੁੰਮਰਾਹਕੁੰਨ ਨਾਅਰਿਆਂ ਸਿਰ ਸੱਤਾ ਹਾਸਲ ਕਰਕੇ ਪੰਜਾਬ ਦੇ ਇਤਿਹਾਸ ਦੀ ਸਭ ਤੋਂ ਨਿਕੰਮੀ ਅਤੇ ਭਿ੍ਸ਼ਟ ਸਰਕਾਰ ਸਾਬਤ ਹੋਈ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਹਿੱਤਾਂ ਨੂੰ ਦਿੱਲੀ ਦਰਬਾਰ ਕੋਲ ਵੇਚ ਦਿੱਤਾ ਹੈ ਅਤੇ ਪੰਜਾਬ ਦਾ ਖਜ਼ਾਨਾ ਦੂਜੇ ਰਾਜਾਂ ਵਿਚ ਚੋਣਾਂ ਲੜਨ ਲਈ ਲੁਟਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਲੋਕ ਹੁਣ ਇਨ੍ਹਾਂ ਦੇ ਝੂਠ ਨੂੰ ਪੂਰੀ ਤਰ੍ਹਾਂ ਜਾਣ ਚੁੱਕੇ ਹਨ | ਬਾਦਲ ਨੇ ਕਾਂਗਰਸ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਕਾਂਗਰਸ ਅਤੇ 'ਆਪ' ਦੋਵੇਂ ਇੱਕੋ ਸਿੱਕੇ ਦੇ ਦੋ ਪਹਿਲੂ ਹਨ, ਜਿਨ੍ਹਾਂ ਨੇ ਹਮੇਸ਼ਾਂ ਪੰਜਾਬ ਅਤੇ ਸਿੱਖਾਂ ਦੀ ਪਿੱਠ ਵਿਚ ਛੁਰਾ ਮਾਰਿਆ ਹੈ | ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਪੰਜਾਬ ਦੀ ਆਪਣੀ ਖੇਤਰੀ ਪਾਰਟੀ, ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕੀਤਾ ਜਾਵੇ, ਕਿਉਂਕਿ ਸਿਰਫ਼ ਅਕਾਲੀ ਦਲ ਹੀ ਪੰਜਾਬ ਦੇ ਦਰਦ ਨੂੰ ਸਮਝਦਾ ਹੈ, ਇਸਦੇ ਹੱਕਾਂ ਲਈ ਲੜਦਾ ਹੈ ਅਤੇ ਸਹੀ ਮਾਅਨਿਆਂ ਵਿਚ ਪੰਜਾਬੀਆਂ ਦੀ ਤਰਜਮਾਨੀ ਕਰਦਾ ਹੈ | ਇਸ ਮੌਕੇ ਬ੍ਰਹਮਪੁਰਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਫੇਰੀ ਨੇ ਵਰਕਰਾਂ ਵਿੱਚ ਨਵਾਂ ਜੋਸ਼ ਭਰ ਦਿੱਤਾ ਹੈ ਅਤੇ ਤਰਨ ਤਾਰਨ ਤੋਂ ਪਾਰਟੀ ਦੀ ਜਿੱਤ ਯਕੀਨੀ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਬਿਕਰਮ ਸਿੰਘ ਵੇਰਕਾ, ਜਸਪ੍ਰੀਤ ਸਿੰਘ ਬੱਲ, ਸਾਬਕਾ ਸਰਪੰਚ ਸੁਖਵਿੰਦਰ ਸਿੰਘ ਸੁੱਖ, ਜਸਵਿੰਦਰ ਸਿੰਘ ਸੰਧੂ, ਜਸਪਾਲ ਸਿੰਘ ਨਾਹਰ, ਗੁਰਦੀਪ ਸਿੰਘ ਚੱਕ, ਜਗਜੀਤ ਸਿੰਘ ਜੱਗੀ ਚੋਹਲਾ, ਪਰਮੋਲ ਸਿੰਘ ਘੁੰਮਣ, ਹਰਮੋਹਿਤ ਸਿੰਘ, ਅਨਮੋਲਪ੍ਰੀਤ ਸਿੰਘ ਸਿੱਧੂ, ਅਮਨਪ੍ਰੀਤ ਸਿੰਘ, ਸੁਖਦੇਵ ਸਿੰਘ, ਕੁਲਵਿੰਦਰ ਸਿੰਘ ਡੀਸੀ, ਗੁਰਵਿੰਦਰ ਸਿੰਘ ਰਾਜੂ ਅਤੇ ਹਰਪਾਲ ਸਿੰਘ ਫ਼ੌਜੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੋਇੰਦਵਾਲ ਸਾਹਿਬ ਵਿਖੇ ਨਗਰ ਕੀਰਤਨ ਸਜਾਇਆ <br/> ਅਗਲੀ ਖ਼ਬਰ ਮੁੱਖ ਮੰਤਰੀ ਚੋਣ ਪ੍ਰਚਾਰ ਦੌਰਾਨ ਕਰ ਰਹੇ ਹਨ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ- ਬਾਪੂ ਤਰਸੇਮ ਸਿੰਘ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।