08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੋਇੰਦਵਾਲ ਸਾਹਿਬ ਵਿਖੇ ਨਗਰ ਕੀਰਤਨ ਸਜਾਇਆ <br/>

ਸਜਾਏ ਗਏ ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਸਾਹਿਬ ਨਾਲ ਮੈਨੇਜਰ ਗੁਰਾ ਸਿੰਘ ਮਾਨ, ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ, ਕੁਲਦੀਪ ਸਿੰਘ ਲਾਹੌਰੀਆ, ਸਰਪੰਚ ਨਿਰਮਲ ਸਿੰਘ ਢੋਟੀ ਅਤੇ ਸਮੂਹ ਸੰਗਤਾਂ | ਤਸਵੀਰ: ਅਟਵਾਲ <br/> 05-11-2025
ਗੋਇੰਦਵਾਲ ਸਾਹਿਬ, 4 ਨਵੰਬਰ (ਸਕੱਤਰ ਸਿੰਘ ਅਟਵਾਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਗੋਇੰਦਵਾਲ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਸੁਖਮਨੀ ਸੇਵਾ ਸੁਸਾਇਟੀ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਵਲੋਂ ਇਕ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ | ਇਸ ਵਿਸ਼ਾਲ ਨਗਰ ਕੀਰਤਨ ਦੀ ਅਰੰਭਤਾ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਕਥਾਵਾਚਕ ਭਾਈ ਨਿਹਾਲ ਸਿੰਘ ਵਲੋਂ ਅਰਦਾਸ ਕਰਨ ਉਪਰੰਤ ਕੀਤੀ ਗਈ | ਪ੍ਰਬੰਧਕਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਫੁੱਲਾਂ ਨਾਲ ਸ਼ਿੰਗਾਰੀ ਪਾਲਕੀ ਸਾਹਿਬ 'ਚ ਸੁਸ਼ੋਭਿਤ ਕੀਤਾ ਗਿਆ | ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਨਗਰ ਕੀਰਤਨ ਨਗਰ ਦੀ ਪ੍ਰਕਰਮਾ ਲਈ ਰਵਾਨਾ ਹੋਇਆ | ਇਸ ਮੌਕੇ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਦੇ ਮੈਨੇਜਰ ਗੁਰਾ ਸਿੰਘ ਮਾਨ, ਐਡੀਨਲ ਮੈਨੇਜ਼ਰ ਸਰਬਜੀਤ ਸਿੰਘ ਸਾਬੀ ਮੁੰਡਾ ਪਿੰਡ ਨੇ ਆਈਆ ਸਮੂਹ ਸੰਗਤਾਂ ਦਾ ਹਾਰਦਿਕ ਸਵਾਗਤ ਕਰਦਿਆਂ ਧੰਨਵਾਦ ਕੀਤਾ | ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ, ਯੂਥ ਦੇ ਜਨਰਲ ਸਕੱਤਰ ਕੁਲਦੀਪ ਸਿੰਘ ਲਾਹੌਰੀਆ, ਸਰਪੰਚ ਨਿਰਮਲ ਸਿੰਘ ਢੋਟੀ, ਸੁਖਵਿੰਦਰ ਸਿੰਘ ਧਾਲੀਵਾਲ, ਜਥੇਦਾਰ ਪ੍ਰੇਮ ਸਿੰਘ ਪੰਨੂੰ, ਹਰਭਜਨ ਸਿੰਘ ਰਠੌਰ, ਵਰਿੰਦਰ ਸਿੰਘ ਜੋਤੀ, ਸਰਵਣ ਸਿੰਘ ਸੱਮਾ ਲਹੋਰੀਆ, ਸਾਬਕਾ ਏ.ਐਸ.ਆਈ. ਮੋਹਨ ਸਿਘ, ਸੁਖਬੀਰ ਸਿੰਘ ਲੋਧੀ, ਬਾਵਾ ਰਣਜੀਤ ਸਿੰਘ ਭੱਲਾ, ਜਥੇਦਾਰ ਗੁਰਦੇਵ ਸਿੰਘ, ਪ੍ਰਧਾਨ ਰਣਜੀਤ ਸਿੰਘ ਲੱਕੀ, ਡਾ. ਸੰਤੋਖ ਸਿੰਘ ਖਹਿਰਾ, ਅਮਰਜੀਤ ਸਿੰਘ ਨੰਬਰਦਾਰ, ਚੇਅਰਮੈਨ ਗੁਰਨਾਮ ਸਿੰਘ ਲਾਡੀ, ਪ੍ਰਧਾਨ ਗੁਰਮੀਤ ਸਿੰਘ, ਮੈਂਬਰ ਅਨੰਦ ਸਿੰਘ, ਮੈਂਬਰ ਹਰਜੀਤ ਸਿੰਘ, ਮੈਂਬਰ ਯਾਦਵਿੰਦਰ ਸਿੰਘ, ਮੰਨੂੰ ਫੌਜੀ, ਮਨਪ੍ਰੀਤ ਸਿੰਘ ਸ਼ੈਲੀ, ਮਾ. ਬਲਵਿੰਦਰ ਸਿੰਘ, ਸਾਬਕਾ ਮੈਂਬਰ ਸ਼ੇਰ ਆਦਿ ਨੇ ਨਗਰ ਕੀਰਤਨ ਵਿਚ ਹਾਜ਼ਰੀਆਂ ਭਰੀਆਂ | ਵੱਖ-ਵੱਖ ਪੜਾਵਾਂ 'ਤੇ ਨਗਰ ਕੀਰਤਨ ਦਾ ਸਤਿਕਾਰ ਸਹਿਤ ਦੀ ਫੁੱਲਾਂ ਦੀ ਵਰਖਾ ਕਰਕੇ ਹਾਰਦਿਕ ਸਵਾਗਤ ਕੀਤਾ ਅਤੇ ਸੰਗਤਾਂ ਨੂੰ ਚਾਹ ਪਕੌੜਿਆਂ ਤੋਂ ਇਲਾਵਾ ਅਨੇਕਾਂ ਪ੍ਰਕਾਰ ਦੇ ਲੰਗਰ ਛਕਾਏ ਗਏ | ਬਰਾਸ ਬੈਂਡ ਦੀਆਂ ਧੁੰਨਾਂ ਅਤੇ ਗਤਕੇ ਦੇ ਜੌਹਰ ਬਹੁਤ ਹੀ ਮਨਮੋਹਕ ਵੇਖਣ ਨੂੰ ਮਿਲੇ | ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਅਤੇ ਸੰਗਤਾਂ ਵਲੋਂ ਗੁਰੂ ਨਾਨਕ ਦੇਵ ਸਾਹਿਬ ਜੀ ਦੀ ਮਹਿਮਾ ਸੁਣਾ ਹਾਜ਼ਰੀ ਭਰ ਰਹੀਆਂ ਸੰਗਤਾਂ ਨੂੰ ਬਾਣੀ ਨਾਲ ਜੋੜੀ ਰੱਖਿਆ | ਨਗਰ ਕੀਰਤਨ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਸੰਪੰਨ ਹੋਇਆ | ਇਸ ਮੌਕੇ ਪ੍ਰਧਾਨ ਮਲਕੀਤ ਸਿੰਘ, ਗਿਆਨੀ ਸਤਬੀਰ ਸਿੰਘ ਧੂੰਦਾ, ਹਰਪ੍ਰੀਤ ਸਿੰਘ ਰਿਕਾਰਡ ਕੀਪਰ, ਰਛਪਾਲ ਸਿੰਘ ਰਾਣੀ ਵਲਾਹ, ਹੀਰਾ ਸਿੰਘ ਕਰਮੂਵਾਲਾ, ਗੁਰਦੇਵ ਸਿੰਘ ਘੜਕਾ, ਭਾਈ ਸੂਰਤਾਂ ਸਿੰਘ, ਕਸ਼ਮੀਰ ਸਿੰਘ ਚੀਮਾ, ਜਗਤਾਰ ਸਿੰਘ ਠੇਕੇਦਾਰ ਤੋਂ ਇਲਾਵਾ ਸੰਗਤਾਂ ਨੇ ਵੱਡੀ ਗਿਣਤੀ ਵਿਚ ਹਾਜ਼ਰੀਆਂ ਭਰ ਗੁਰੂ ਘਰੋਂ ਅਸੀਸਾਂ ਪ੍ਰਾਪਤ ਕੀਤੀਆਂ |

ਪਿਛਲੀ ਖ਼ਬਰ ਗੁਰੂ ਤੇਗ ਬਹਾਦਰ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ <br/> ਅਗਲੀ ਖ਼ਬਰ ਬਾਲਾਚੱਕ 'ਚ ਬ੍ਰਹਮਪੁਰਾ ਦੀ ਅਗਵਾਈ ਹੇਠ ਹੋਈ ਰੈਲੀ 'ਚ ਗਰਜੇ ਸੁਖਬੀਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।