20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਤਰਨ ਤਾਰਨ ਨੂੰ ਸਮਾਰਟ ਸਿਟੀ ਬਣਾਉਣਾ ਪ੍ਰਧਾਨ ਮੰਤਰੀ ਦੀ ਖਾਹਿਸ਼- ਕੇਂਦਰੀ ਰਾਜ ਮੰਤਰੀ ਬਿੱਟੂ ਤਰਨ ਤਾਰਨ ਵਿਖੇ ਭਾਜਪਾ ਉਮੀਦਵਾਰ ਸੰਧੂ ਦੇ ਹੱਕ 'ਚ ਕੀਤਾ ਪ੍ਰਚਾਰ

ਅਜੀਤ ਡੈਸਕ 07-11-2025
ਤਰਨ ਤਾਰਨ, 6 ਨਵੰਬਰ (ਹਰਿੰਦਰ ਸਿੰਘ)-ਭਾਰਤ ਸਰਕਾਰ ਵਿਚ ਰੇਲਵੇ ਵਿਭਾਗ ਦੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਤਰਨ ਤਾਰਨ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦਿਲੀ ਤਮੰਨਾ ਹੈ ਕਿ ਗੁਰੂ ਨਗਰੀ ਸ੍ਰੀ ਤਰਨ ਤਾਰਨ ਸਾਹਿਬ ਨੂੰ ਸਮਾਰਟ ਸਿਟੀ ਵਜੋਂ ਵਿਕਸਿਤ ਕੀਤਾ ਜਾਵੇ ਅਤੇ ਸਰਹੱਦੀ ਹਲਕਾ ਤਰਨ ਤਾਰਨ ਵਿਚ ਵਿਸ਼ੇਸ਼ ਪੈਕੇਜ ਦੇ ਕੇ ਬੁਰੀ ਤਰ੍ਹਾਂ ਪੱਛੜੇ ਇਸ ਖੇਤਰ ਦੀ ਨੁਹਾਰ ਬਦਲੀ ਜਾਵੇ | ਇਸ ਲਈ ਉਹ ਖੁਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲੋਂ ਗੁਰੂ ਨਗਰੀ ਦੇ ਵਿਕਾਸ ਲਈ ਪ੍ਰਾਜੈਕਟ ਲੈ ਕੇ ਆਉਣਗੇ, ਇਹ ਤਾਂ ਹੀ ਸੰਭਵ ਹੈ ਕਿ ਇੱਥੇ ਭਾਜਪਾ ਸਰਕਾਰ ਦਾ ਨੁਮਾਇੰਦਾ ਵੀ ਵਿਚ ਹੋਵੇ, ਕਿਉਂਕਿ ਕੇਂਦਰ ਦੀ ਭਾਜਪਾ ਸਰਕਾਰ ਤੋਂ ਪੰਜਾਬ ਸਰਕਾਰ ਨੂੰ ਆਉਂਦੇ ਪੈਸੇ ਦੀ ਦੁਰਵਰਤੋਂ ਕਰਨ ਵਿਚ ਆਮ ਆਦਮੀ ਪਾਰਟੀ ਬੜੀ ਤੇਜ ਤਰਾਰ ਹੈ, ਇਸ ਲਈ ਇੱਥੋਂ ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਦਾ ਵਿਧਾਨ ਸਭਾ ਵਿਚ ਹੋਣਾ ਜ਼ਰੂਰੀ ਹੈ | ਰਵਨੀਤ ਸਿੰਘ ਬਿੱਟੂ ਵਿਧਾਨ ਸਭਾ ਤਰਨ ਤਾਰਨ ਦੀ ਜ਼ਿਮਨੀ ਚੋਣ ਵਿਚ ਭਾਜਪਾ ਦੇ ਉਮੀਦਵਾਰ ਹਰਜੀਤ ਸਿੰਘ ਸੰਧੂ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਵਿਸ਼ੇਸ਼ ਤੌਰ 'ਤੇ ਪਹੁੰਚੇ ਹੋਏ ਸਨ | ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਓਮ ਪ੍ਰਕਾਸ਼, ਪ੍ਰਦੇਸ਼ ਸਾਬਕਾ ਪ੍ਰਧਾਨ ਸ਼ਵੇਤ ਮਲਿਕ, ਪ੍ਰਦੇਸ਼ ਮਹਾਂ ਮੰਤਰੀ ਰਾਕੇਸ਼ ਰਠੌਰ, ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ, ਸਾਬਕਾ ਕੌਮੀ ਚੇਅਰਮੈਨ ਮਨਿਓਰਟੀ ਕਮਿਸ਼ਨ ਮਨਜੀਤ ਸਿੰਘ ਰਾਏ, ਯੁਵਾ ਮੋਰਚਾ ਪ੍ਰਦੇਸ਼ ਸਾਬਕਾ ਪ੍ਰਧਾਨ ਰਾਜੇਸ਼ ਹਨੀ, ਜ਼ਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਪ੍ਰੈੱਸ ਵਾਰਤਾ ਮੌਕੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਪੰਜਾਬ ਦੀ ਸੱਤਾ 'ਤੇ ਬੈਠੇ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਇਸ ਗੱਲ ਦਾ ਜਵਾਬ ਦੇਣ ਕੇ ਪੰਜਾਬ ਦੇ ਲੋਕਾਂ ਨਾਲ ਕੀਤਾ ਕਿਹੜਾ ਵਾਅਦਾ ਪੂਰਾ ਕਰ ਚੁੱਕੇ ਹਨ, ਸ਼ਰਾਬ ਦੇ ਨਸ਼ੇ ਵਿਚ ਧੁੱਤ ਰਹਿਣ ਵਾਲਾ ਇਨਸਾਨ ਪੰਜਾਬ ਨੂੰ ਨਵੀਂ ਦਿਸ਼ਾ ਅਤੇ ਦਸ਼ਾ ਕਰਨ ਦੀ ਗੱਲ ਕਰਕੇ ਪੰਜਾਬੀਆਂ ਨਾਲ ਇਕ ਮਜਾਕ ਕਰ ਰਿਹਾ ਹੈ, ਜਿਸ ਦਾ ਜਵਾਬ ਲੋਕ ਤਰਨ ਤਾਰਨ ਦੀ ਜ਼ਿਮਨੀ ਚੋਣ ਵਿਚ ਭਾਜਪਾ ਉਮੀਦਵਾਰ ਨੂੰ ਜਿਤਾ ਕੇ ਦੇਣਗੇ | ਰਵਨੀਤ ਸਿੰਘ ਬਿੱਟੂ ਨੇ ਹੜ੍ਹਾਂ ਕਾਰਨ ਪੰਜਾਬ ਦੇ ਹੋਏ ਭਾਰੀ ਨੁਕਸਾਨ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਪੰਜਾਬ ਦੇ 36703 ਘਰ ਜੋ ਪੰਜਾਬ ਸਰਕਾਰ ਨੇ ਪ੍ਰਪੋਜਲ ਬਣਾ ਕੇ ਦਿੱਤੇ ਸਨ ਕਿ ਨੁਕਸਾਨੇ ਗਏ ਹਨ, ਉਨ੍ਹਾਂ ਨੂੰ ਬਣਾਉਣ ਲਈ ਤੁਰੰਤ ਕੇਂਦਰ ਦੀ ਭਾਜਪਾ ਸਰਕਾਰ ਨੇ ਪੰਜਾਬ ਨੂੰ 587 ਕਰੋੜ ਦਾ ਰਾਸ਼ੀ ਜਾਰੀ ਕੀਤੀ | ਜ਼ਿਲ੍ਹਾ ਤਰਨ ਤਾਰਨ ਦੇ ਪ੍ਰਸਾਸ਼ਨ ਦੀ ਪੜਤਾਲ ਤੋਂ ਬਾਅਦ 2447 ਘਰਾਂ ਦੇ ਮੁੜ ਨਿਰਮਾਣ ਲਈ 40 ਕਰੋੜ ਰੁਪਏ ਤੁਰੰਤ ਜਾਰੀ ਕੀਤੇ, 70 ਕਰੋੜ ਰੁਪਏ ਕਣਕ ਦੇ ਬੀਜ ਲਈ ਮੁਹੱਈਆ ਕਰਵਾਏ, 1000 ਕੁਵਿੰਟਲ ਕਣਕ ਦੇ ਬੀਜ ਦਿੱਤੇ ਜੋ ਵੰਡੇ ਜਾ ਰਹੇ ਹਨ, ਮੁੱਖ ਮੰਤਰੀ ਭਗਵੰਤ ਮਾਨ ਦੱਸੇ ਕਿ ਪੰਜਾਬੀਆਂ ਦੀ ਔਖੇ ਵੇਲੇ ਬਾਂਹ ਭਾਜਪਾ ਨੇ ਫੜੀ ਹੈ |
ਪਿਛਲੀ ਖ਼ਬਰ ਤਰਨ ਤਾਰਨ 'ਚ 'ਆਪ' ਨੂੰ ਵੱਡਾ ਹੁਲਾਰਾ ਅਗਲੀ ਖ਼ਬਰ ਬੀਬੀ ਸੁਖਵਿੰਦਰ ਕੌਰ ਦੇ ਹੱਕ 'ਚ ਔਲਖ, ਲਾਹੌਰੀਆ ਅਤੇ ਹੋਰਨਾਂ ਵਲੋਂ ਘਰ-ਘਰ ਪ੍ਰਚਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।