20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਤਰਨ ਤਾਰਨ ਜ਼ਿਮਨੀ ਚੋਣ ਅਕਾਲੀ ਦਲ ਸ਼ਾਨ ਨਾਲ ਜਿੱਤੇਗਾ- ਬਾਦਲ

ਅਜੀਤ ਡੈਸਕ 07-11-2025
ਤਰਨ ਤਾਰਨ, 6 ਨਵੰਬਰ (ਹਰਿੰਦਰ ਸਿੰਘ)-ਪਿੰਡ ਬਾਲਾਚੱਕ ਵਿਖੇ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਵਡਾਲੀ ਵਲੋੋਂ ਅਕਾਲੀ ਦਲ ਦੇ ਉਮੀਦਵਾਰ ਪਿ੍ੰਸੀਪਲ ਸੁਖਵਿੰਦਰ ਕੌਰ ਦੇ ਹੱਕ ਵਿਚ ਕਰਵਾਈ ਚੋਣ ਰੈਲੀ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਲੋਕ ਆਮ ਪਾਰਟੀ ਦੇ ਝੂਠੇ ਵਾਅਦੇ ਕਰਕੇ ਸੱਤਾ ਹਾਸਲ ਕੀਤੀ ਸੀ, ਹੁਣ ਲੋਕ ਇਨ੍ਹਾਂ ਨੂੰ ਜਾਣ ਚੁੱਕੇ ਹਨ ਕਿ ਤਰਨ ਤਾਰਨ ਹਲਕੇ ਦੇ ਸੂਝਵਾਨ ਵੋਟ 11 ਨਵੰਬਰ ਨੂੰ ਤੱਕੜੀ ਵਾਲਾ ਬਟਨ ਦਬਾ ਕੇ ਪਿ੍ੰਸੀਪਲ ਰੰਧਾਵਾ ਨੂੰ ਕਾਮਯਾਬ ਕਰਨਗੇ ਤੇ 2027 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦਾ ਮੁੱਢ ਬਣਨਗੇ | ਉਨ੍ਹਾਂ ਕਿਹਾ ਕਿ ਅਕਾਲੀ ਦਲ ਹੀ ਇਕ ਐਸੀ ਪਾਰਟੀ ਹੈ, ਜਿਸ ਨੇ ਹਮੇਸ਼ਾ ਹੀ ਪੰਜਾਬ ਦੇ ਹਿੱਤਾਂ ਦੀ ਗੱਲ ਕੀਤੀ ਹੈ ਅਤੇ ਲੋਕ ਮੁੱਦਿਆਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕੀਤਾ ਹੈ, ਉਥੇ ਪੰਜਾਬ ਵਿਚ ਅਕਾਲੀ ਸਰਕਾਰ ਸਮੇਂ ਸਰਵਪੱਖੀ ਵਿਕਾਸ ਕਰਵਾਇਆ ਹੈ | ਇਸ ਮੌਕੇ ਰਵਿੰਦਰ ਸਿੰਘ ਬ੍ਰਹਮਪੁਰਾ, ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਜਰਨੈਲ ਸਿੰਘ ਡੋਗਰਾਵਾਲਾ, ਬਿਕਰਮ ਸਿੰਘ ਵੇਰਕਾ, ਜਸਪ੍ਰੀਤ ਸਿੰਘ ਬੱਲ, ਸਾਬਕਾ ਸਰਪੰਚ ਸੁਖਵਿੰਦਰ ਸਿੰਘ ਸੁੱਖ, ਜਸਵਿੰਦਰ ਸਿੰਘ ਸੰਧੂ, ਜਸਪਾਲ ਸਿੰਘ ਨਾਹਰ, ਗੁਰਦੀਪ ਸਿੰਘ ਚੱਕ, ਜਗਜੀਤ ਸਿੰਘ ਜੱਗੀ ਚੋਹਲਾ, ਪਰਮੋਲ ਸਿੰਘ ਘੁੰਮਣ, ਹਰਮੋਹਿਤ ਸਿੰਘ, ਅਨਮੋਲਪ੍ਰੀਤ ਸਿੰਘ ਸਿੱਧੂ, ਅਮਨਪ੍ਰੀਤ ਸਿੰਘ, ਸੁਖਦੇਵ ਸਿੰਘ, ਕੁਲਵਿੰਦਰ ਸਿੰਘ ਡੀ.ਸੀਯ, ਗੁਰਵਿੰਦਰ ਸਿੰਘ ਰਾਜੂ, ਹਰਪਾਲ ਸਿੰਘ ਫੌਜੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਬੀਬੀ ਸੁਖਵਿੰਦਰ ਕੌਰ ਰੰਧਾਵਾ ਨੂੰ ਮੁਲਾਜ਼ਮ ਵਰਗ ਵੱਡੀ ਲੀਡ ਨਾਲ ਜਿਤਾਉਣਗੇ-ਮੰਝਪੁਰ ਅਗਲੀ ਖ਼ਬਰ ਵਾਰਡ ਨੰਬਰ 21 ਦੇ ਲੋਕ ਭਾਜਪਾ ਉਮੀਦਵਾਰ ਸੰਧੂ ਦੇ ਹੱਕ 'ਚ ਨਿੱਤਰੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।