ਤਰਨ ਤਾਰਨ, 6 ਨਵੰਬਰ (ਇਕਬਾਲ ਸਿੰਘ ਸੋਢੀ)-ਤਰਨ ਤਾਰਨ ਵਿਖੇ 11 ਨਵੰਬਰ ਨੂੰ ਹੋਣ ਜਾ ਰਹੀ ਜ਼ਿਮਨੀ ਚੋਣ ਵਿਚ ਪੰਜਾਬ ਦੇ ਮੁਲਾਜ਼ਮ ਅਤੇ ਪੈਨਸ਼ਨਰ ਨੇ ਬੀਬੀ ਸੁਖਵਿੰਦਰ ਕੌਰ ਰੰਧਾਵਾ ਦੇ ਹੱਕ ਵਿਚ ਜ਼ੋਰ ਸੋਰ ਨਾਲ ਚੋਣ ਪ੍ਰਚਾਰ ਅਰੰਭਿਆ ਹੋਇਆ ਹੈ | ਪੰਜਾਬ ਭਰ 'ਚਾ ਮੁਲਾਜ਼ਮ ਵਿੰਗ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚੋੋਂ ਆਏ ਆਗੂਆਂ ਨੇ ਡੋਰ ਟੋ ਡੋਰ ਪ੍ਰਚਾਰ ਕਰ ਰਹੇ ਹਨ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਪੰਜਾਬ ਦੇ ਪ੍ਰਧਾਨ ਜਥੇਦਾਰ ਈਸ਼ਰ ਸਿੰਘ ਮੰਝਪੁਰ ਨੇ ਕੀਤਾ | ਉਨ੍ਹਾਂ ਨਾਲ ਸੀਨੀਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਲੱਖੋਵਾਲ, ਤਰਨ ਤਾਰਨ ਜ਼ਿਲ੍ਹੇ ਦੇ ਪ੍ਰਧਾਨ ਸਤਨਾਮ ਸਿੰਘ ਝਬਾਲ ਅਤੇ ਫਰੰਟ ਦੇ ਪ੍ਰਧਾਨ ਅਮਰੀਕ ਸਿੰਘ ਕੰਗ ਨੇ ਸਾਂਝੇ ਤੌਰ 'ਤੇ ਕੀਤਾ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇੇਂ ਮੁਲਾਜ਼ਮ ਵਰਗ ਨੂੰ ਵੱਡੀਆਂ ਸਹੂਲਤਾਂ ਦਿੱਤੀਆਂ ਗਈਆਂ ਸਨ, ਸਾਰੇ ਤਨਖਾਹ ਕਮਿਸ਼ਨ ਪ੍ਰਕਾਸ਼ ਸਿੰਘ ਬਾਦਲ ਦੀ ਦੇਣ ਹਨ, ਮੁਲਾਜ਼ਮ ਵਰਗ ਦੀਆਂ ਤਨਖ਼ਾਹਾਂ ਵਿਚ ਚੌਖਾ ਵਾਧਾ ਕੀਤਾ ਗਿਆ ਸੀ, ਹਜ਼ਾਰਾਂ ਦੀ ਤਾਦਾਦ ਵਿਚ ਨੌਕਰੀਆਂ ਦਿੱਤੀਆਂ, ਤਰੱਕੀਆਂ ਵੀ ਅਕਾਲੀ ਸਰਕਾਰ ਦੀ ਦੇਣ ਹੈ, ਕਾਂਗਰਸ ਸਰਕਾਰ ਅਤੇ ਹੁਣ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁਲਾਜ਼ਮ ਵਰਗ ਨੂੰ ਰਾਹਤ ਦੇਣ ਦੀ ਬਜਾਏ ਮਿਲਦੀਆਂ ਸਹੂਲਤਾਂ ਵੀ ਬੰਦ ਕਰ ਦਿੱਤੀਆਂ ਹਨ, ਜਿਸ ਕਾਰਨ ਮੁਲਾਜ਼ਮ ਵਰਗ ਦਾ 'ਆਪ' ਸਰਕਾਰ ਤੋਂ ਮੌਹ ਭੰਗ ਹੋ ਚੁੱਕਾ ਹੈ ਅਤੇ ਸਮੁੱਚਾ ਮੁਲਾਜ਼ਮ ਵਰਗ ਨਿਰਾਸ਼ਾ ਦੇ ਆਲਮ ਵਿਚ ਹੈ, ਇਸ ਕਾਰਨ ਮੁਲਾਜ਼ਮ ਵਰਗ ਤਰਨ ਤਾਰਨ ਜ਼ਿਮਨੀ ਚੋਣ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਰੰਧਾਵਾ ਨੂੰ ਵੱਡੀ ਲੀਡ ਨਾਲ ਜਿਤਾਉਣ ਗੇ ਅਤੇ ਆਮ ਆਦਮੀ ਪਾਰਟੀ ਨੂੰ ਕਰਾਰੀ ਹਾਰ ਦਿਵਾਉਣਗੇ |