20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਅਕਾਲੀ ਦਲ ਛੱਡ ਕੇ ਮੰਗਲ ਦਾਸ ਮੁਨੀਮ ਕਾਂਗਰਸ 'ਚ ਹੋਏ ਸ਼ਾਮਿਲ ਪ੍ਰਤਾਪ ਸਿੰਘ ਬਾਜਵਾ ਨੇ ਪਾਰਟੀ 'ਚ ਸ਼ਾਮਿਲ ਹੋਣ 'ਤੇ ਕੀਤਾ ਸਨਮਾਨਿਤ

ਅਜੀਤ ਡੈਸਕ 07-11-2025
ਤਰਨ ਤਾਰਨ, 6 ਨਵੰਬਰ (ਪਰਮਜੀਤ ਜੋਸ਼ੀ)- ਤਰਨ ਤਾਰਨ ਜ਼ਿਮਨੀ ਚੋਣ ਦੌਰਾਨ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਸੀਨੀਅਰ ਆਗੂ ਮੰਗਲ ਦਾਸ ਮੁਨੀਮ ਕਾਂਗਰਸ ਪਾਰਟੀ 'ਚ ਸ਼ਾਮਿਲ ਹੋ ਗਏ | ਇਸ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੰਗਲ ਦਾਸ ਮੁਨੀਮ ਨੂੰ ਪਾਰਟੀ ਵਿਚ ਸ਼ਾਮਿਲ ਹੋਣ 'ਤੇ ਉਨ੍ਹਾਂ ਦਾ ਸਵਾਗਤ ਅਤੇ ਸਨਮਾਨ ਕੀਤਾ | ਸੰਬੋਧਨ ਕਰਦੇ ਹੋਏ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕਾਂਗਰਸ ਪਾਰਟੀ ਹੀ ਇਕ ਐਸੀ ਪਾਰਟੀ ਹੈ, ਜੋ ਕਿ ਆਪਣੇ ਵਰਕਰਾਂ ਨੂੰ ਪੂਰਾ ਬਣਦਾ ਮਾਣ ਸਨਮਾਨ ਦਿੰਦੀ ਹੈ ਅਤੇ ਹਮੇਸ਼ਾ ਉਨ੍ਹਾਂ ਨਾਲ ਖੜੀ ਰਹਿੰਦੀ ਹੈ | ਉਨ੍ਹਾਂ ਕਿਹਾ ਕਿ ਤਰਨ ਤਾਰਨ ਜ਼ਿਮਨੀ ਚੋਣ ਦੌਰਾਨ ਕਾਂਗਰਸੀ ਉਮੀਦਵਾਰ ਕਰਨਬੀਰ ਸਿੰਘ ਬੁਰਜ ਦੀ ਜਿੱਤ ਯਕੀਨੀ ਹੈ ਕਿਉਂਕਿ ਵੱਡੀ ਗਿਣਤੀ ਵਿਚ ਲੋਕ ਕਾਂਗਰਸ ਪਾਰਟੀ ਨਾਲ ਜੁੜ ਰਹੇ ਹਨ ਅਤੇ ਇਹ ਕਾਫਲਾ ਦਿਨੋਂ ਦਿਨ ਲੰਮਾ ਹੁੰਦਾ ਜਾ ਰਿਹਾ ਹੈ | ਇਸ ਮੌਕੇ ਮੰਗਲ ਦਾਸ ਮੁਨੀਮ ਨੇ ਦੱਸਿਆ ਕਿ ਪਾਰਟੀ ਵਲੋਂ ਜੋ ਵੀ ਜਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਜਾਵੇਗੀ ਉਹ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਚੋਣਾਂ ਦੌਰਾਨ ਕਾਂਗਰਸੀ ਉਮੀਦਵਾਰ ਕਰਨਬੀਰ ਸਿੰਘ ਬੁਰਜ ਦੇ ਹੱਕ ਵਿਚ ਚੋਣ ਪ੍ਰਚਾਰ ਲਈ ਦਿਨ ਰਾਤ ਇਕ ਕਰ ਦੇਣਗੇ | ਇਸ ਮੌਕੇ ਉਨ੍ਹਾਂ ਨਾਲ ਰਾਜਬੀਰ ਸਿੰਘ ਭੁੱਲਰ, ਕਰਨਬੀਰ ਸਿੰਘ ਬੁਰਜ, ਗੁਰਦੇਵ ਸਿੰਘ, ਬਲਵਿੰਦਰ ਸਿੰਘ, ਸਰਬਜੀਤ ਸਿੰਘ ਰੰਧਾਵਾ, ਬਲਬੀਰ ਸਿੰਘ ਕੌਂਸਲਰ, ਤਰਸੇਮ ਲਾਲ, ਹਰਭਜਨ ਸਿੰਘ ਏ.ਐੱਸ.ਆਈ, ਜਗਰੂਪ ਸਿੰਘ, ਸੁਨੀਲ ਕੁਮਾਰ, ਸੁਖਦੇਵ ਸਿੰਘ, ਕਾਲਾ ਸਿੰਘ, ਭੋਲਾ ਸਿੰਘ, ਬਲਵੰਤ ਸਿੰਘ, ਰਜਿੰਦਰ ਭੰਡਾਰੀ, ਜਸਪਾਲ ਸਿੰਘ ਪਾਲਾ ਅਤੇ ਹੋਰ ਕਾਂਗਰਸੀ ਆਗੂ ਵੀ ਮੌਜੂਦ ਸਨ |
ਪਿਛਲੀ ਖ਼ਬਰ ਗੁਰੂ ਅਰਜਨ ਦੇਵ ਖ਼ਾਲਸਾ ਕਾਲਜ ਵਿਖੇ ਪ੍ਰਕਾਸ਼ ਪੁਰਬ ਮਨਾਇਆ <br/> ਅਗਲੀ ਖ਼ਬਰ ਬੀਬੀ ਸੁਖਵਿੰਦਰ ਕੌਰ ਰੰਧਾਵਾ ਨੂੰ ਮੁਲਾਜ਼ਮ ਵਰਗ ਵੱਡੀ ਲੀਡ ਨਾਲ ਜਿਤਾਉਣਗੇ-ਮੰਝਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।