20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਅਕਾਲੀ ਦਲ ਦੀ ਸਰਕਾਰ ਵੇਲੇ ਹੀ ਸੂਬੇ ਦਾ ਸਰਬਪੱਖੀ ਵਿਕਾਸ ਹੋਇਆ-ਸੁਖਬੀਰ <br/>

ਝਬਾਲ ਖਾਮ ਵਿਖੇ ਚੋਣ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਅਤੇ ਹਾਜ਼ਰ ਲੋਕ | ਤਸਵੀਰਾਂ: ਸਰਬਜੀਤ ਸਿੰਘ <br/> 07-11-2025
ਝਬਾਲ, 6 ਨਵੰਬਰ (ਸੁਖਦੇਵ ਸਿੰਘ/ਸਰਬਜੀਤ ਸਿੰਘ)- ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਹੋਣ ਵਾਲੀ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਪਿ੍ੰਸੀਪਲ ਸੁਖਵਿੰਦਰ ਕੌਰ ਰੰਧਾਵਾ ਦੇ ਹੱਕ ਵਿਚ ਪਿੰਡ ਝਬਾਲ ਖਾਮ ਵਿਖੇ ਚੇਅਰਮੈਨ ਗੁਰਬੀਰ ਸਿੰਘ ਝਬਾਲ ਅਤੇ ਗੁਰਰਾਜ ਸਿੰਘ ਢਿੱਲੋਂ ਦੇ ਯਤਨਾਂ ਸਦਕਾ ਕਰਵਾਏ ਗਏ ਲੋਕਾਂ ਇਕੱਠ ਨੂੰ ਸੰਬੋਧਨ ਕਰਦਿਆਂ ਸ਼੍ਰੌਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਤੇ ਕਾਬਜ਼ ਹੋਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਸਾਢੇ ਤਿੰਨ ਸਾਲ ਦੇ ਕਾਰਜਕਾਲ ਦੌਰਾਨ ਲੋਕਾ ਦੇ ਮਸਲਿਆਂ ਨੂੰ ਹੱਲ ਕਰਨ ਦੀ ਬਜਾਏ ਆਪਣੀਆਂ ਤਿਜੌਰੀਆਂ ਭਰਨ ਨੂੰ ਤਰਜੀਹ ਹੀ ਦਿੱਤੀ ਹੈ | ਉਨ੍ਹਾਂ ਨੇ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਬੰਦ ਕੀਤੀਆਂ ਗਈਆਂ ਲੋਕ ਭਲਾਈ ਸਕੀਮਾਂ ਨੂੰ ਮੁੜ ਸ਼ੁਰੂ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਪਿ੍ੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ | ਉਨ੍ਹਾਂ ਨੇ 'ਆਪ' ਸਰਕਾਰ ਦੀ ਕਾਰਗੁਜ਼ਾਰੀ 'ਤੇ ਪ੍ਰਸ਼ਨ ਚਿੰਨ੍ਹ ਲਾਉਂਦਿਆਂ ਕਿਹਾ ਕਿ ਸੂਬੇ ਵਿਚ ਅਮਨ ਕਾਨੂੰਨ ਦੀ ਸਥਿਤੀ ਦਰਦਨਾਕ ਬਣ ਚੁੱਕੀ ਹੈ | ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਵੇਲੇ ਸੂਬੇ ਦੇ ਹੋਏ ਸਰਬਪੱਖੀ ਵਿਕਾਸ ਦੀ ਤਸਵੀਰ ਮੁੰਹੋਂ ਬੋਲ ਰਹੀ ਹੈ | ਉਨ੍ਹਾਂ ਨੇ ਵੋਟਰਾਂ ਨੂੰ ਵੋਟ ਦੇਣ ਲਈ ਭਾਵਨਾਵਾਂ ਦੇ ਗੇੜ ਵਿਚ ਨਾ ਵਹਿਣ ਦੀ ਅਪੀਲ ਕੀਤੀ | ਇਸ ਮੌਕੇ ਚੇਅਰਮੈਨ ਗੁਰਬੀਰ ਸਿੰਘ ਝਬਾਲ ਅਤੇ ਗੁਰਰਾਜ ਸਿੰਘ ਢਿਲੋਂ ਵਲੋਂ ਸੁਖਬੀਰ ਸਿੰਘ ਬਾਦਲ ਅਤੇ ਪਿ੍ੰਸੀਪਲ ਸੁਖਵਿੰਦਰ ਸਿੰਘ ਰੰਧਾਵਾ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਦਰਜਨਾਂ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ | ਜਿਨ੍ਹਾਂ ਨੂੰ ਸੁਖਬੀਰ ਸਿੰਘ ਬਾਦਲ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਚੇਅਰਮੈਨ ਹਰਵੰਤ ਸਿੰਘ ਝਬਾਲ, ਪੂਰਨ ਸਿੰਘ ਝਬਾਲ, ਸਤਿਕਾਰ ਕਮੇਟੀ ਦੇ ਭਾਈ ਮਨਜੀਤ ਸਿੰਘ ਝਬਾਲ, ਸੁਖਦੇਵ ਸਿੰਘ ਸੁੱਖ, ਅਮਰਿੰਦਰ ਸਿੰਘ ਮਾਣਕ, ਗੌਰਵ ਵਲਟੋਹਾ, ਹਰਜੀਤ ਸਿੰਘ, ਰੂਬੀ ਝਬਾਲ, ਨਵ ਢਿੱਲੋਂ, ਲਵ ਢਿੱਲੋਂ, ਨੰਬਰਦਾਰ ਕੁਲਵੰਤ ਸਿੰਘ, ਮਾਸਟਰ ਬਹਾਦਰ ਸਿੰਘ, ਵਰਿੰਦਰ

ਪਿਛਲੀ ਖ਼ਬਰ ਕੇਂਦਰੀ ਰਾਜ ਮੰਤਰੀ ਬਿੱਟੂ ਨੇ ਝਾਮਕਾ ਖੁਰਦ ਵਿਖੇ ਸੰਧੂ ਦੇ ਹੱਕ 'ਚ ਕੀਤਾ ਪ੍ਰਚਾਰ ਅਗਲੀ ਖ਼ਬਰ ਬਾਬਾ ਗੁਰਿੰਦਰ ਸਿੰਘ ਨੇ ਭਾਈ ਮਨਦੀਪ ਸਿੰਘ ਨੂੰ ਦਿੱਤਾ ਸਮੱਰਥਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।